September 13, 2026, 9:54 pm
----------- Advertisement -----------
HomeNewsਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ...

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ ( ਬਲਜੀਤ ਮਰਵਾਹਾ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ।
ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...