June 7, 2026, 6:19 am
----------- Advertisement -----------
HomeNewsBreaking Newsਵਿਵਾਦਾਂ 'ਚ ਘਿਰੀ 'ਗਦਰ-2': ਸੰਨੀ ਦਿਓਲ-ਅਮੀਸ਼ਾ ਪਟੇਲ ਦੇ ਗੁਰਦੁਆਰੇ 'ਚ ਫਿਲਮਾਏ ਸੀਨ...

ਵਿਵਾਦਾਂ ‘ਚ ਘਿਰੀ ‘ਗਦਰ-2’: ਸੰਨੀ ਦਿਓਲ-ਅਮੀਸ਼ਾ ਪਟੇਲ ਦੇ ਗੁਰਦੁਆਰੇ ‘ਚ ਫਿਲਮਾਏ ਸੀਨ ਨੂੰ ਲੈ ਕੇ ਉੱਠਿਆ ਨਵਾਂ ਵਿਵਾਦ

Published on

----------- Advertisement -----------
  • SGPC ਨੇ ਕੀਤੀ ਕਾਰਵਾਈ ਦੀ ਮੰਗ

ਅੰਮ੍ਰਿਤਸਰ, 8 ਜੂਨ 2023 – ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੀ ਆਉਣ ਵਾਲੀ ਫਿਲਮ ਗਦਰ-2 ਵਿਵਾਦਾਂ ‘ਚ ਘਿਰ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਫਿਲਮ ਦੇ ਇਕ ਸੀਨ ‘ਤੇ ਇਤਰਾਜ਼ ਜਤਾਇਆ ਹੈ। ਐਸਜੀਪੀਸੀ ਨੇ ਸੰਨੀ ਦੇ ਨਾਲ-ਨਾਲ ਫ਼ਿਲਮ ਨਿਰਦੇਸ਼ਕ ਖ਼ਿਲਾਫ਼ ਵੀ ਕਾਰਵਾਈ ਦੀ ਮੰਗ ਕੀਤੀ ਹੈ।

ਦਰਅਸਲ, ਗਦਰ-2 ਦੇ ਇੱਕ ਸੀਨ ‘ਤੇ ਐਸਜੀਪੀਸੀ ਨੂੰ ਇਤਰਾਜ਼ ਹੈ। ਫਿਲਮ ਦਾ ਇਹ ਸੀਨ ਇੱਕ ਗੁਰਦੁਆਰੇ ਵਿੱਚ ਸ਼ੂਟ ਕੀਤਾ ਗਿਆ ਹੈ। ਇਸ ਵਿੱਚ ਸੰਨੀ ਦਿਓਲ ਅਤੇ ਅਦਾਕਾਰਾ ਅਮੀਸ਼ਾ ਪਟੇਲ ਇੱਕ ਦੂਜੇ ਨੂੰ ਗਲੇ ਲਗਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਛੇ ਇੱਕ ਜਥਾ ਗੱਤਕਾ ਵੀ ਕਰਦਾ ਨਜ਼ਰ ਆ ਰਿਹਾ ਹੈ। ਫਿਲਹਾਲ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਸ਼ੂਟਿੰਗ ਦੌਰਾਨ ਇਹ ਸੀਨ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਹੋਣ ਦੇ ਨਾਤੇ ਸੰਨੀ ਦਿਓਲ ਗੁਰਦੁਆਰੇ ਦੀ ਹਦੂਦ ਅੰਦਰ ਅਜਿਹਾ ਸੀਨ ਫਿਲਮਾ ਰਿਹਾ ਹੈ। ਦੋਵੇਂ ਅਜਿਹੀ ਮੁਦਰਾ ਵਿੱਚ ਹਨ ਜੋ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਵਿੱਚ ਨਿੰਦਣਯੋਗ ਹੈ ਅਤੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਮਰਿਯਾਦਾ ਹੁੰਦੀ ਹੈ ਅਤੇ ਇੱਥੇ ਅਜਿਹੇ ਸੀਨ ਸ਼ੂਟ ਨਹੀਂ ਕੀਤੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...