November 16, 2026, 1:30 am
----------- Advertisement -----------
HomeNewsBreaking Newsਪੰਜਾਬ 'ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ...

ਪੰਜਾਬ ‘ਚ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ: ਕਾਂਗਰਸ ਨੇ ਤਰੀਕ ਬਦਲਣ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 21 ਮਾਰਚ 2024 – ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਤਰੀਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਚੋਣ ਕਮਿਸ਼ਨ ਨੇ ਪੰਜਾਬ ‘ਚ 7ਵੇਂ ਗੇੜ ਦੀ ਵੋਟਿੰਗ ਦਾ ਪ੍ਰੋਗਰਾਮ ਜਾਰੀ ਕੀਤਾ ਹੈ, ਜਿਸ ਅਨੁਸਾਰ ਸੂਬੇ ‘ਚ 1 ਜੂਨ ਨੂੰ ਵੋਟਾਂ ਪੈਣਗੀਆਂ, ਜਦਕਿ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਇਸ ਮਾਮਲੇ ਨੂੰ ਲੈ ਕੇ ਸਿਆਸੀ ਪਾਰਟੀਆਂ ਅਤੇ ਕਿਸਾਨ ਆਖਰੀ ਪੜਾਅ ਦੀਆਂ ਚੋਣਾਂ ਨੂੰ ਸਾਜ਼ਿਸ਼ ਕਰਾਰ ਦੇ ਰਹੇ ਹਨ।

ਉਨ੍ਹਾਂ ਦਾ ਤਰਕ ਹੈ ਕਿ ਅਜਿਹਾ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ। ਉਸ ਸਮੇਂ ਕਿਸਾਨ ਆਪਣੇ ਕੰਮ ਵਿੱਚ ਰੁੱਝੇ ਹੋਣਗੇ। ਇਸ ਕਾਰਨ ਵੋਟਿੰਗ ਪ੍ਰਤੀਸ਼ਤ ਵਿੱਚ ਗਿਰਾਵਟ ਆਵੇਗੀ। ਕਾਂਗਰਸ ਦੇ ਸੀਨੀਅਰ ਪ੍ਰਤਾਪ ਸਿੰਘ ਬਾਜਵਾ ਨੇ ਤਾਂ ਚੋਣ ਕਮਿਸ਼ਨ ਤੋਂ ਚੋਣਾਂ ਦੀ ਤਰੀਕ ਬਦਲਣ ਦੀ ਮੰਗ ਵੀ ਕੀਤੀ ਹੈ, ਤਾਂ ਜੋ ਇਹ ਚੋਣਾਂ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦਾ ਕਿਸੇ ਇੱਕ ਧਿਰ ਨੂੰ ਲਾਭ ਨਹੀਂ ਮਿਲਣਾ ਚਾਹੀਦਾ।

ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪੰਜਾਬ ਦੀ ਇੱਕੋ ਇੱਕ ਨਕਦੀ ਫਸਲ ਝੋਨਾ ਹੈ। ਅਜਿਹੇ ‘ਚ ਜਦੋਂ ਚੋਣਾਂ ਦੀ ਤਰੀਕ ਤੈਅ ਹੋ ਗਈ ਹੈ ਤਾਂ ਪੰਜਾਬ ਦੇ 70 ਫੀਸਦੀ ਕਿਸਾਨ ਅਤੇ ਖੇਤ ਮਜ਼ਦੂਰ ਆਪਣੇ ਖੇਤਾਂ ‘ਚ ਰੁਝ ਜਾਣਗੇ। ਇਹ ਸਭ ਇੱਕ ਸਾਜਿਸ਼ ਤਹਿਤ ਕੀਤਾ ਗਿਆ ਹੈ।

ਪੰਜਾਬ ਵਿੱਚ ਝੋਨੇ ਦਾ ਸੀਜ਼ਨ ਮਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋ ਕੇ ਜੁਲਾਈ ਦੇ ਦੂਜੇ ਹਫ਼ਤੇ ਤੱਕ ਚੱਲਦਾ ਹੈ। ਕਿਸਾਨ 1 ਜੂਨ ਨੂੰ ਆਪਣੇ ਖੇਤਾਂ ਵਿੱਚ ਹੋਣਗੇ। ਇਸ ਕਾਰਨ ਚਾਰ ਤੋਂ ਪੰਜ ਫੀਸਦੀ ਕਿਸਾਨ ਆਪਣੀ ਵੋਟ ਨਹੀਂ ਪਾ ਸਕਣਗੇ। ਇਸ ਦਾ ਫਾਇਦਾ ਇੱਕ ਧਿਰ ਨੂੰ ਹੋਵੇਗਾ।

ਇਸ ਦੇ ਨਾਲ ਹੀ ਕਿਸਾਨ ਆਗੂ ਅਤੇ ਯੂਨੀਅਨਾਂ ਪਹਿਲੇ ਦਿਨ ਤੋਂ ਹੀ ਕਹਿ ਰਹੀਆਂ ਹਨ ਕਿ ਚੋਣ ਪ੍ਰੋਗਰਾਮ ਨੂੰ ਜਾਣਬੁੱਝ ਅਖੀਰਲੇ ਪੜਾਅ ਤੱਕ ਟਾਲਿਆ ਗਿਆ ਹੈ। ਕਿਸਾਨ ਆਗੂ ਸਵਰਨ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਜੂਨ ਮਹੀਨੇ ਵਿੱਚ ਕਿਸਾਨ ਆਪਣੇ ਕੰਮਾਂ ਵਿੱਚ ਰੁੱਝ ਜਾਂਦੇ ਹਨ। ਜਦਕਿ ਇਸ ਵਾਰ ਕਿਸਾਨ ਵੀ ਸੰਘਰਸ਼ ਕਰ ਰਹੇ ਹਨ। ਅਜਿਹੇ ‘ਚ ਇਸ ਕਾਰਨ ਵੀ ਦੇਰੀ ਹੋਈ ਹੈ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਸੰਘਰਸ਼ ਜਾਰੀ ਰਹੇਗਾ। 10 ਜੂਨ ਤੱਕ ਨਵੀਂ ਸਰਕਾਰ ਆਵੇਗੀ, ਇਸ ਵਾਰ ਚੋਣਾਂ ਨੂੰ 44 ਦਿਨ ਮਿਲੇ ਹਨ, ਜਦਕਿ ਪਿਛਲੀ ਵਾਰ 39 ਦਿਨ ਮਿਲੇ ਸਨ।

ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਝਾਅ ਅਨੁਸਾਰ ਚੋਣ ਪ੍ਰੋਗਰਾਮ ਚੋਣ ਕਮਿਸ਼ਨ ਵੱਲੋਂ ਬਣਾਇਆ ਗਿਆ ਹੈ। ਜਿਥੋਂ ਤੱਕ ਜੂਨ ਵਿੱਚ ਚੋਣਾਂ ਦਾ ਸਬੰਧ ਹੈ, ਉਦੋਂ ਤੱਕ ਕਿਸਾਨ ਆਪਣੀ ਕਣਕ ਦੀ ਫ਼ਸਲ ਨਾਲ ਸਬੰਧਤ ਸਾਰੇ ਕੰਮ ਮੁਕੰਮਲ ਕਰ ਚੁੱਕੇ ਹੋਣਗੇ। ਇਸ ਦੇ ਨਾਲ ਹੀ ਉਹ ਵੋਟਿੰਗ ‘ਚ ਹਿੱਸਾ ਲੈ ਸਕਦੇ ਹਨ। ਉਂਜ ਪਨੀਰੀ ਆਦਿ ਲਾਉਣ ਦਾ ਕੰਮ ਪਿਛਲੀ ਮਈ ਵਿੱਚ ਸ਼ੁਰੂ ਹੋ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...