November 19, 2026, 12:04 pm
----------- Advertisement -----------
HomeNewsLatest Newsਪਟਿਆਲਾ 'ਚ ਸਬਜ਼ੀ ਪਕਾਉਂਦੇ ਸਮੇਂ ਫੱਟਿਆ ਕੁਕਰ, ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ...

ਪਟਿਆਲਾ ‘ਚ ਸਬਜ਼ੀ ਪਕਾਉਂਦੇ ਸਮੇਂ ਫੱਟਿਆ ਕੁਕਰ, ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ

Published on

----------- Advertisement -----------

ਪਟਿਆਲਾ ‘ਚ ਸਬਜ਼ੀ ਪਕਾਉਂਦੇ ਸਮੇਂ ਕੁਕਰ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਏਕਤਾ ਨਗਰ ਦੇ ਆਸ-ਪਾਸ ਦਾ ਦੱਸਿਆ ਜਾ ਰਿਹਾ ਹੈ ਪਰ ਲੋਕੇਸ਼ਨ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਦੂਜੇ ਪਾਸੇ ਇਹ ਵੀਡੀਓ ਪਟਿਆਲਾ ਦੀਆਂ ਵੱਖ-ਵੱਖ ਸੋਸ਼ਲ ਸਾਈਟਾਂ ‘ਤੇ ਵਾਇਰਲ ਹੋ ਰਹੀ ਹੈ। 

 ਕੁੱਕਰ ਵਿੱਚ ਧਮਾਕਾ ਹੋਣ ਸਮੇਂ ਆਸਪਾਸ ਬਹੁਤ ਸਾਰੇ ਲੋਕ ਮੌਜੂਦ ਸਨ ਪਰ ਸਾਰੇ ਸੁਰੱਖਿਅਤ ਹਨ। ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਕੁੱਕਰ ਦੀ ਸੀਟੀ ਜਾਂ ਢੱਕਣ ਦੀ ਰਬੜ ਖਰਾਬ ਹੋ ਜਾਂਦੀ ਹੈ ਤਾਂ ਅਕਸਰ ਪ੍ਰੈਸ਼ਰ ਵੱਧ ਜਾਂਦਾ ਹੈ, ਜਿਸ ਕਾਰਨ ਕੁੱਕਰ ਫਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ। 

ਕੂਕਰ ਫਟਣ ਦੀ ਇਹ ਸਾਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਔਰਤ ਰਸੋਈ ‘ਚ ਕੰਮ ਕਰ ਰਹੀ ਸੀ ਜਦੋਂ ਰਸੋਈ ਗੈਸ ‘ਤੇ ਕੁੱਕਰ ਰੱਖਿਆ ਹੋਇਆ ਸੀ। ਉਸ ਦੇ ਕੋਲ ਇੱਕ ਛੋਟਾ ਬੱਚਾ ਖੜ੍ਹਾ ਸੀ ਅਤੇ ਦੂਜੇ ਪਾਸੇ ਇੱਕ ਬਜ਼ੁਰਗ ਔਰਤ ਵੀ ਖੜ੍ਹੀ ਸੀ। ਅਚਾਨਕ ਕੁੱਕਰ ‘ਚ ਧਮਾਕਾ ਹੋਣ ਕਾਰਨ ਰਸੋਈ ‘ਚ ਰੱਖਿਆ ਸਾਮਾਨ ਅਤੇ ਲੜਕੀ ਦਾ ਦਰਾਜ਼ ਟੁੱਟ ਕੇ ਹੇਠਾਂ ਡਿੱਗ ਗਿਆ। ਰਸੋਈ ਦੇ ਸਾਹਮਣੇ ਇਕ ਬਜ਼ੁਰਗ ਮੈਂਬਰ ਵੀ ਬੈਠਾ ਸੀ ਪਰ ਇਸ ਤੋਂ ਪਹਿਲਾਂ ਕਿ ਕੋਈ ਕੁਝ ਸਮਝਦਾ ਤੇਜ਼ ਧਮਾਕੇ ਵਿਚ ਸਭ ਕੁਝ ਚਕਨਾਚੂਰ ਹੋ ਗਿਆ।

ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ। ਏਕਤਾ ਨਗਰ ਦੇ ਰਹਿਣ ਵਾਲੇ ਕੈਲਾਸ਼ ਪੁਰੋਹਿਤ ਦਾ ਕਹਿਣਾ ਹੈ ਕਿ ਉਸ ਨੇ ਏਕਤਾ ਨਗਰ ਵਿੱਚ ਕੁੱਕਰ ਫਟਣ ਦੀ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਦੇਖੀ ਹੈ। ਉਹ ਪਰਿਵਾਰ ਦੀ ਪਛਾਣ ਵੀ ਕਰ ਰਿਹਾ ਹੈ ਤਾਂ ਜੋ ਹੋਰ ਲੋਕਾਂ ਨੂੰ ਵੀ ਕੂਕਰ ਦੀ ਵਰਤੋਂ ਧਿਆਨ ਨਾਲ ਕਰਨ ਲਈ ਕਿਹਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...