April 17, 2026, 9:34 pm
----------- Advertisement -----------
HomeNewsLatest Newsਕੌਮੀ ਟੀਮ 'ਚ ਸ਼ਾਮਲ ਆਗੂਆਂ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਹੋਵੇਗਾ...

ਕੌਮੀ ਟੀਮ ‘ਚ ਸ਼ਾਮਲ ਆਗੂਆਂ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਹੋਵੇਗਾ ਬਹੁਤ ਫਾਇਦਾ

Published on

----------- Advertisement -----------

ਚੰਡੀਗੜ੍ਹ, 2 ਦਸੰਬਰ ( ) -ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਵਲੋਂ ਪੰਜਾਬ ਭਾਜਪਾ ਦੇ ਦਿੱਗਜ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਰਾਣਾ ਗੁਰਮੀਤ ਸਿੰਘ ਸੋਢੀ, ਮਨੋਰੰਜਨ ਕਾਲੀਆ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵਿਸ਼ੇਸ਼ ਆਮੰਤਰਿਤ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਜੈਵੀਰ ਸ਼ੇਰਗਿੱਲ ਨੂੰ ਕੌਮੀ ਬੁਲਾਰਾ ਨਿਯੁਕਤ ਕਰਨ ਲਈ ਭਾਜਪਾ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੰਜਾਬ ਲਈ ਬੜੇ ਮਾਣ ਵਾਲੀ ਗੱਲ ਹੈ।

ਅਸ਼ਵਨੀ ਸ਼ਰਮਾ ਨੇ ਭਾਜਪਾ ਦੀ ਕੌਮੀ ਟੀਮ ਵਿੱਚ ਸ਼ਾਮਲ ਹੋਏ ਪੰਜਾਬ ਭਾਜਪਾ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰੇ ਆਗੂ ਪੰਜਾਬ ਦੀਆਂ ਸਮੱਸਿਆਵਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਇਹ ਸਾਰੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਕੌਮੀ ਲੀਡਰਸ਼ਿਪ ਦੇ ਸਾਹਮਣੇ ਉਜਾਗਰ ਕਰਨ ਅਤੇ ਉਹਨਾਂ ਨੂੰ ਸੁਲਝਵਾਉਣ ਵਿੱਚ ਵਿੱਚ ਬਹੁਤ ਮਦਦਗਾਰ ਸਾਬਿਤ ਹੋਣਗੇ। ਇਨ੍ਹਾਂ ਆਗੂਆਂ ਅਤੇ ਕੌਮੀ ਲੀਡਰਸ਼ਿਪ ਦੇ ਤਾਲਮੇਲ ਦਾ ਪੰਜਾਬ ਭਾਜਪਾ ਨੂੰ ਵੀ ਬੜਾ ਲਾਭ ਮਿਲੇਗਾ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਵੱਧ ਰਿਹਾ ਜਨ-ਆਧਾਰ ਅਤੇ ਨਿੱਤ ਦਿਨ ਵਿਰੋਧੀ ਪਾਰਟੀਆਂ ਦੇ ਵੱਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਸਾਰੇ ਵਿਰੋਧੀ ਧੀਰ ਬੁਰੀ ਤਰ੍ਹਾਂ ਬੁਖਲਾਏ ਹੋਏ ਹਨ। ਸ਼ਰਮਾ ਨੇ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼, ਗੁਜਰਾਤ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਜਨਤਾ ਦੇ ਬਹੁਮਤ ਨਾਲ ਜਿੱਤ ਦਰਜ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...