September 30, 2023, 8:03 am
----------- Advertisement -----------
HomeNewsLatest Newsਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਤੇ ਚੌਥੇ ਪਾਤਸ਼ਾਹ ਜੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇੱਕਤਰਤਾ

Published on

----------- Advertisement -----------

ਅੰਮ੍ਰਿਤਸਰ, 7 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 16 ਸਤੰਬਰ ਅਤੇ ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 30 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 18 ਸਤੰਬਰ ਤੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਹੋਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵਡ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ, ਬਘੇਲ ਸਿੰਘ,ਜਗਤਾਰ ਸਿੰਘ, ਵਧੀਕ ਮੈਨੇਜਰ ਨਿਸ਼ਾਨ ਸਿੰਘ, ਨਿਸ਼ਾਨ ਸਿੰਘ ਜਫ਼ਰਵਾਲ, ਗੁਰਤਿੰਦਰਪਾਲ ਸਿੰਘ, ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ,ਸੰਤੋਖ ਸਿੰਘ ਸੇਠੀ ਸਥਾਨ ਪ੍ਰਧਾਨ ਚੀਫ਼ ਖਾਲਸਾ ਦੀਵਾਨ, ਅੰਮਿਤ ਸਿੰਘ ਭੱਲਾ, ਨਰਿੰਦਰ ਸਿੰਘ ਪਾਲੀ, ਬੀਬੀ ਪਰਮਜੀਤ ਕੌਰ ਪਿੰਕੀ, ਭਾਈ ਗੁਰਪਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਲਖਬੀਰ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮਜੀਠਾ ਰੋਡ, ਸੁਰਿੰਦਰਪਾਲ ਸਿੰਘ,ਹਰਦੀਪ ਸਿੰਘ, ਜਗਜੀਤ ਸਿੰਘ ਖਾਲਸਾ, ਨਵਤੇਜ ਸਿੰਘ ਕਲਕੱਤਾ, ਚਰਨਜੀਤ ਸਿੰਘ ਅਖੰਡ ਕੀਰਤਨੀ, ਸੁਖਦੇਵ ਸਿੰਘ ਵੇਰਕਾ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ...

ਕਪੂਰਥਲਾ ਮਾਡਰਨ ਜੇਲ੍ਹ ‘ਚ ਬੰਦ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌ+ਤ

ਕਪੂਰਥਲਾ ਮਾਡਰਨ ਜੇਲ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ਬੰਦ ਇਕ ਹਵਾਲਾਤੀ ਦੀ ਮੌਤ...

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਤਾਲਮੇਲ ਕਮੇਟੀ ਦੀਆਂ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...

ਪੀ.ਡਬਲਿਊ.ਆਰ.ਡੀ.ਏ ਨੇ ਭੂਮੀਗਤ ਪਾਣੀ ਕੱਢਣ ਸਬੰਧੀ ਅਪਲਾਈ ਕਰਨ ਲਈ ਵਧਾ ਕੇ 30 ਨਵੰਬਰ ਕੀਤੀ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ...

ਮੁੱਖ ਮੰਤਰੀ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

ਸੰਗਰੂਰ, 29 ਸਤੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ...

ਪ੍ਰੋ. ਬੀ.ਸੀ ਵਰਮਾ ਨਮਿੱਤ ਪ੍ਰਾਥਨਾ ਸਭਾ 1 ਅਕਤੂਬਰ ਨੂੰ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਉੱਘੇ ਸਿੱਖਿਆ ਸ਼ਾਸਤਰੀ ਅਤੇ ਕੈਮਿਸਟਰੀ ਦੇ ਪ੍ਰੋਫੈਸਰ ਸ੍ਰੀ...

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ) : ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ...

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸਿਲ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਸਤੰਬਰ (ਬਲਜੀਤ ਮਰਵਾਹਾ)- ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ...

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇੱਕ IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ ਇੱਕ IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ...