May 9, 2026, 8:07 pm
----------- Advertisement -----------
HomeNewsBreaking Newsਚੰਡੀਗੜ੍ਹ ਦੇ ਮੇਅਰ ਦੀ ਤਾਜਪੋਸ਼ੀ ਅੱਜ: 4 ਮਾਰਚ ਨੂੰ ਹੋਵੇਗੀ ਸੀਨੀਅਰ ਡਿਪਟੀ...

ਚੰਡੀਗੜ੍ਹ ਦੇ ਮੇਅਰ ਦੀ ਤਾਜਪੋਸ਼ੀ ਅੱਜ: 4 ਮਾਰਚ ਨੂੰ ਹੋਵੇਗੀ ਸੀਨੀਅਰ ਡਿਪਟੀ ਤੇ ਡਿਪਟੀ ਮੇਅਰ ਦੀ ਚੋਣ

Published on

----------- Advertisement -----------
  • ਡੀਸੀ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ, ਨਾਮਜ਼ਦਗੀ ਸ਼ੁਰੂ

ਚੰਡੀਗੜ੍ਹ, 28 ਫਰਵਰੀ 2024 – ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋਣੀ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ। ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਹ ਅੱਜ ਅਹੁਦਾ ਸੰਭਾਲਣਗੇ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਹੀ ਆਪਣਾ ਅਹੁਦਾ ਨਹੀਂ ਸੰਭਾਲਿਆ ਤਾਂ ਇਹ ਚੋਣ ਕਿਵੇਂ ਹੋ ਸਕਦੀ ਹੈ।

ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਕੋਈ ਵੀ ਕੌਂਸਲਰ ਆਪਣੇ ਸਮਰਥਕਾਂ ਜਾਂ ਕਿਸੇ ਸੁਰੱਖਿਆ ਨਾਲ ਚੋਣਾਂ ਵਿੱਚ ਨਹੀਂ ਪੁੱਜੇਗਾ। ਚੰਡੀਗੜ੍ਹ ਪੁਲੀਸ ਵੱਲੋਂ ਸਾਰੇ ਕੌਂਸਲਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਅਦਾਲਤ ਨੇ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਚੋਣਾਂ ਦੌਰਾਨ ਨਾਮਜ਼ਦ ਕੌਂਸਲਰ ਵੀ ਹਾਜ਼ਰ ਰਹਿਣਗੇ। ਹਾਲਾਂਕਿ ਉਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ।

ਇਸ ਵੇਲੇ ਨਗਰ ਨਿਗਮ ਵਿੱਚ ਭਾਜਪਾ ਦਾ ਬਹੁਮਤ ਹੈ। ਭਾਜਪਾ ਕੋਲ 17 ਕੌਂਸਲਰਾਂ ਅਤੇ ਇੱਕ ਸੰਸਦ ਮੈਂਬਰ ਦੀਆਂ ਵੋਟਾਂ ਸਮੇਤ ਕੁੱਲ 18 ਵੋਟਾਂ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਕੋਲ 10 ਆਮ ਆਦਮੀ ਪਾਰਟੀ ਅਤੇ 7 ਕਾਂਗਰਸ ਦੀਆਂ ਵੋਟਾਂ ਸਮੇਤ ਕੁੱਲ 17 ਵੋਟਾਂ ਹਨ। ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੀ ਹੈ। ਜਿਨ੍ਹਾਂ ਨੇ ਪਿਛਲੀ ਵਾਰ ਭਾਜਪਾ ਲਈ ਵੋਟ ਪਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਰਕਾਰ ਬਣਾਉਣ ਲਈ ਜੱਦੋਜਹਿਦ! ਚੌਥੀ ਵਾਰ ਰਾਜਪਾਲ ਨੂੰ ਮਿਲਣ ਪਹੁੰਚੇ ਵਿਜੇ, 121 ਵਿਧਾਇਕਾਂ ਦੀ ਮਿਲੀ ਹਮਾਇਤ

 ਤਾਮਿਲਨਾਡੂ ਦੀ ਰਾਜਨੀਤੀ ਵਿੱਚ ਵਿਜੇ ਦੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਅਨਿਸ਼ਚਿਤਤਾ ਦੇ...

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...