November 16, 2026, 10:43 pm
----------- Advertisement -----------
HomeNewsBreaking Newsਪੰਜਾਬ 'ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਿਗਮ ਚੋਣਾਂ: ਸੂਬਾ ਸਰਕਾਰ ਨੇ...

ਪੰਜਾਬ ‘ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਨਿਗਮ ਚੋਣਾਂ: ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ, ਰਾਜਪਾਲ ਨੇ ਦਿੱਤੇ ਸੀ ਹੁਕਮ

Published on

----------- Advertisement -----------

ਚੰਡੀਗੜ੍ਹ, 12 ਅਕਤੂਬਰ 2023 – ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਇਹ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਲਿਖਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਅਗਸਤ ਮਹੀਨੇ ਵਿੱਚ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਸਬੰਧੀ ਹਰਕਤ ਵਿੱਚ ਆਈ ਅਤੇ ਵਾਰਡਬੰਦੀ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ।

ਲੋਕਲ ਬਾਡੀਜ਼ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਸੀ, ਜਿਸ ਤੋਂ ਬਾਅਦ ਹੁਣ ਲੋਕਲ ਬਾਡੀ ਨੇ ਵੀ ਚੋਣ ਕਮਿਸ਼ਨ ਨੂੰ ਇਹ ਚੋਣਾਂ 15 ਨਵੰਬਰ ਤੋਂ ਪਹਿਲਾਂ ਕਰਵਾਉਣ ਲਈ ਕਿਹਾ ਹੈ। ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਚਿਆ ਹੈ।

ਅਸਲ ਵਿਚ ਇਹ ਚੋਣਾਂ ਜਨਵਰੀ 2023 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿਚ ਲਟਕ ਰਹੀਆਂ ਹਨ, ਜਦੋਂ ਕਿ ਫਗਵਾੜਾ ਦੇ ਨਗਰ ਨਿਗਮ ਬਣਨ ਤੋਂ ਬਾਅਦ ਅਜੇ ਤੱਕ ਚੋਣਾਂ ਨਹੀਂ ਹੋਈਆਂ ਹਨ। ਵਾਰਡਬੰਦੀ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਇਹ ਚੋਣਾਂ ਲਗਾਤਾਰ ਲਟਕ ਰਹੀਆਂ ਸਨ।

ਰਾਜਪਾਲ ਪੰਜਾਬ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 39 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਨਹੀਂ ਲਿਖਿਆ ਗਿਆ ਹੈ।

ਇਸ ਗੱਲ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਹੈ ਕਿ ਇਹ ਨਗਰ ਨਿਗਮ ਚੋਣਾਂ ਪੁਰਾਣੀਆਂ ਵਾਰਡਬੰਦੀਆਂ ਅਨੁਸਾਰ ਹੀ ਹੋਣਗੀਆਂ ਜਾਂ ਨਵੀਆਂ। ਦਰਅਸਲ, ਵਾਰਡਬੰਦੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਨਵੀਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇਕਰ ਲੋਕਲ ਬਾਡੀ ਕੁਝ ਦਿਨਾਂ ਵਿੱਚ ਇਸ ਨੂੰ ਅੰਤਿਮ ਰੂਪ ਦੇ ਦਿੰਦੀ ਹੈ ਤਾਂ ਇਹ ਚੋਣਾਂ ਨਵੇਂ ਵਾਰਡਬੰਦੀ ਦੇ ਹਿਸਾਬ ਨਾਲ ਕਰਵਾਈਆਂ ਜਾਣਗੀਆਂ ਨਹੀਂ ਤਾਂ ਪੁਰਾਣੀ ਵਾਰਡਬੰਦੀ ਦੇ ਨਾਲ-ਨਾਲ ਇਨ੍ਹਾਂ ਨੂੰ ਵੀ ਲਾਗੂ ਕਰਨਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...