September 11, 2026, 3:03 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ...

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Published on

----------- Advertisement -----------

ਚੰਡੀਗੜ੍ਹ, 2 ਅਗਸਤ (ਬਲਜੀਤ ਮਰਵਾਹਾ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ।
ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਪੁਲਿਸ ਮੁਲਾਜ਼ਮ 20,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਪੁਲਿਸ ਕਰਮੀ ਨੇ 5,000 ਰੁਪਏ ਪਹਿਲੀ ਕਿਸ਼ਤ ਵਜੋਂ ਪ੍ਰਾਪਤ ਕੀਤੇ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਸਬੰਧੀ ਪੁਲਿਸ ਕਰਮੀ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ ਕਿਉਂਕਿ ਜ਼ੁਬਾਨੀ ਸਬੂਤਾਂ ਦੇ ਨਾਲ-ਨਾਲ ਘਟਨਾ ਦੀ ਵੀਡੀਓ ਰਿਕਾਰਡਿੰਗ ਅਤੇ 20,000 ਰੁਪਏ ਦੀ ਮੰਗ ਕਰਨ ਅਤੇ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵੀ ਸਾਬਤ ਹੋਏ ਗਏ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਫ਼ਤੀਸ਼ ਦੇ ਆਧਾਰ ’ਤੇ ਉਕਤ ਸਬ-ਇੰਸਪੈਕਟਰ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...