September 13, 2026, 10:20 pm
----------- Advertisement -----------
HomeNewsBreaking Newsਪੰਜਾਬ ਦੇ ਮੈਰੀਟੋਰੀਅਸ ਸਕੂਲਾਂ 'ਚ ਕਾਊਂਸਲਿੰਗ ਅੱਜ ਤੋਂ: ਮੈਰਿਟ ਦੇ ਆਧਾਰ 'ਤੇ...

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਕਾਊਂਸਲਿੰਗ ਅੱਜ ਤੋਂ: ਮੈਰਿਟ ਦੇ ਆਧਾਰ ‘ਤੇ 2400 ਵਿਦਿਆਰਥੀਆਂ ਨੂੰ ਬੁਲਾਇਆ

Published on

----------- Advertisement -----------
  • 11ਵੀਂ ਜਮਾਤ ਵਿੱਚ 2 ਦਿਨ ਦੀ ਦਾਖ਼ਲਾ ਕਾਊਂਸਲਿੰਗ

ਮੋਹਾਲੀ, 16 ਮਈ 2024 – ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਇਹ ਕਾਊਂਸਲਿੰਗ ਪ੍ਰਕਿਰਿਆ ਦੋ ਦਿਨਾਂ ਤੱਕ ਚੱਲੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੈਰਿਟ ਦੇ ਆਧਾਰ ‘ਤੇ ਕਰੀਬ 2400 ਵਿਦਿਆਰਥੀਆਂ ਨੂੰ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਸੂਬੇ ਭਰ ਦੇ ਇਨ੍ਹਾਂ ਸਕੂਲਾਂ ਵਿੱਚ 4600 ਸੀਟਾਂ ਹਨ। ਤਲਵਾੜਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਪਟਿਆਲਾ, ਸੰਗਰੂਰ ਵਿੱਚ ਮੈਰੀਟੋਰੀਅਸ ਸਕੂਲ ਹਨ।

ਸਿੱਖਿਆ ਵਿਭਾਗ ਦਾ ਕਹਿਣਾ ਹੈ ਕਿ ਜੇਕਰ ਕੋਈ ਵਿਦਿਆਰਥੀ ਕਾਊਂਸਲਿੰਗ ਵਿੱਚ ਹਿੱਸਾ ਲੈਂਦਾ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਸ ਦਾ ਦਾਖ਼ਲਾ ਪੱਕਾ ਹੋ ਗਿਆ ਹੈ। ਦਾਖਲਾ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤਾ ਜਾਵੇਗਾ। 60 ਫੀਸਦੀ ਸੀਟਾਂ ਲੜਕਿਆਂ ਲਈ ਅਤੇ 40 ਫੀਸਦੀ ਸੀਟਾਂ ਲੜਕੀਆਂ ਲਈ ਰੱਖੀਆਂ ਗਈਆਂ ਹਨ।

ਕਾਉਂਸਲਿੰਗ ਵਿੱਚ ਸੀਟ ਅਲਾਟ ਹੋਣ ਤੋਂ ਬਾਅਦ ਦੋ ਦਿਨਾਂ ਦੇ ਅੰਦਰ ਸਕੂਲ ਵਿੱਚ ਰਿਪੋਰਟ ਕਰਨੀ ਪਵੇਗੀ। ਜੇਕਰ ਕੋਈ ਵਿਅਕਤੀ ਦੋ ਦਿਨਾਂ ਦੇ ਅੰਦਰ ਸਬੰਧਤ ਸਕੂਲ ਨੂੰ ਰਿਪੋਰਟ ਨਹੀਂ ਕਰਦਾ ਤਾਂ ਸਮਝਿਆ ਜਾਵੇਗਾ ਕਿ ਉਹ ਉਸ ਸਕੂਲ ਵਿੱਚ ਦਾਖ਼ਲਾ ਨਹੀਂ ਲੈਣਾ ਚਾਹੁੰਦਾ। ਨਾਲ ਹੀ ਉਸ ਸੀਟ ਨੂੰ ਖਾਲੀ ਮੰਨਿਆ ਜਾਵੇਗਾ। ਉਸ ਸੀਟ ‘ਤੇ ਬਿਨੈਕਾਰ ਦਾ ਦਾਅਵਾ ਰੱਦ ਕਰ ਦਿੱਤਾ ਜਾਵੇਗਾ।

ਕਾਉਂਸਲਿੰਗ ਸ਼ਡਿਊਲ ਇਸ ਤਰ੍ਹਾਂ ਹੋਵੇਗਾ

ਕੁੜੀਆਂ
ਮਈ 16 – 1 ਤੋਂ 695 ਤੱਕ
17 ਮਈ – 696 ਤੋਂ 1390 ਤੱਕ

ਮੁੰਡੇ
ਮਈ 16 – 1 ਤੋਂ 483 ਤੱਕ
ਮਈ 17 – 484 ਤੋਂ 966 ਤੱਕ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...