October 23, 2026, 11:48 pm
----------- Advertisement -----------
HomeNewsLatest Newsਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ 'ਚ ਮੁੜ...

ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼, ਅਦਾਲਤ ਨੇ ਹੋਰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Published on

----------- Advertisement -----------

ਬਲਾਤਕਾਰ ਮਾਮਲੇ ਦੇ ਵਿੱਚ ਸਿਮਰਜੀਤ ਸਿੰਘ ਬੈਂਸ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ ਵਿੱਚ ਮੁੜ ਪੇਸ਼ ਕਰ ਕੇ ਪੁਲਸ ਵੱਲੋਂ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਪੁਲੀਸ ਨੇ ਕਿਹਾ ਕਿ ਹਾਲੇ ਤੱਕ ਉਨ੍ਹਾਂ ਦੀ ਤਫਤੀਸ਼ ਪੂਰੀ ਨਹੀਂ ਹੋਈ ਅਤੇ ਨਾਲ ਹੀ ਜੋ ਮੋਬਾਈਲ ਉਨ੍ਹਾਂ ਨੇ ਰਿਕਵਰ ਕਰਨਾ ਹੈ ਉਸ ਸਬੰਧੀ ਹਾਲੇ ਤੱਕ ਮੁਲਜ਼ਮ ਵੱਲੋਂ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਜਿਸ ਕਰਕੇ ਸਮਾਂ ਲੱਗ ਰਿਹਾ ਹੈ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਸਿਰਫ ਕਰਮਜੀਤ ਬੈਂਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਪੀੜਤ ਪੱਖ ਦੇ ਵਕੀਲ ਕਿਹਾ ਕਿ ਅੱਜ ਕਰਮਜੀਤ ਬੈਂਸ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਹਾਲੇ ਤੱਕ ਪੁਲਸ ਦੀ ਤਫਤੀਸ਼ ਪੂਰੀ ਨਹੀਂ ਹੋਈ ਅਤੇ ਅਹਿਮ ਸੁਰਾਗ ਜੋ ਮੁਲਜ਼ਮ ਤੋਂ ਬਰਾਮਦ ਹੋਣੇ ਨੇ ਉਸ ਤੋਂ ਬਾਅਦ ਹੀ ਜੇਕਰ ਦੁਬਾਰਾ ਲੋੜ ਪਈ ਤਾਂ ਮੁੜ ਤੋਂ ਰਿਮਾਂਡ ਮੰਗਿਆ ਜਾਵੇਗਾ ਉਨ੍ਹਾਂ ਕਿਹਾ ਜਦੋਂ ਤੱਕ ਪੁਲਸ ਦੀ ਤਫਤੀਸ਼ ਪੂਰੀ ਨਹੀਂ ਹੁੰਦੀ ਉਦੋਂ ਤੱਕ ਜੁਡੀਸ਼ੀਅਲ ਰਿਮਾਂਡ ਤੇ ਨਹੀਂ ਭੇਜਿਆ ਜਾ ਰਿਹਾ ਉਨ੍ਹਾਂ ਕਿਹਾ ਲੋੜ ਪੈਣ ‘ਤੇ ਉਹ ਮੁੜ ਤੋਂ ਰਿਮਾਂਡ ਦੀ ਮੰਗ ਕਰਨਗੇ ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਮੋਬਾਇਲ ਦੀ ਰਿਕਵਰੀ ਅਤੇ ਉਸ ਦੇ ਸੰਪਰਕਾਂ ਸੰਬੰਧੀ ਅਤੇ ਬਾਕੀ ਕੇਸਾਂ ਵਿੱਚ ਲੋੜੀਂਦੇ ਮੁਲਜ਼ਮਾਂ ਸਬੰਧੀ ਪੁੱਛ ਪੜਤਾਲ ਕੀਤੀ ਜਾਣੀ ਹੈ।
ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਸਿਰਫ ਕਰਮਜੀਤ ਬੈਂਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੋ ਕੁਝ ਪਿਛਲੀ ਵਾਰ ਵਕੀਲ ਨੇ ਦਲੀਲਾਂ ਦਿੱਤੀਆਂ ਸਨ ਇਸ ਵਾਰ ਵੀ ਉਹੀ ਗੱਲਾਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਜੋ ਵੀ ਸੱਚਾਈ ਹੈ ਪਹਿਲਾਂ ਹੀ ਦੱਸ ਚੁੱਕੇ ਨੇ ਉਨ੍ਹਾਂ ਕਿਹਾ ਕਿ ਕਰਮਜੀਤ ਬੈਂਸ ਤੇ ਸਿਰਫ਼ 506 ਐਕਟ ਦੇ ਅਧੀਨ ਮਾਮਲਾ ਬਣਦਾ ਹੈ ਜੋ ਉਨ੍ਹਾਂ ਤੇ ਡਰਾਉਣ ਧਮਕਾਉਣ ਦੇ ਇਲਜ਼ਾਮ ਲੱਗੇ ਨੇ, ਉਹਨਾਂ ਕਿਹਾ ਪਰ ਮਾਮਲਾ ਹਾਈ ਪ੍ਰੋਫਾਈਲ ਹੋਣ ਕਰਕੇ ਇਸ ਵਿਚ ਜੋ ਅਸਲ ਗੱਲ ਸਾਹਮਣੇ ਆਉਣੀ ਚਾਹੀਦੀ ਹੈ ਉਹ ਨਹੀਂ ਆ ਪਾ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...