September 8, 2026, 10:13 am
----------- Advertisement -----------
HomeNewsBreaking Newsਆਪਣੀ ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਕਤਲ ਕਰਨ ਵਾਲੇ ਪਿਓ...

ਆਪਣੀ ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਕਤਲ ਕਰਨ ਵਾਲੇ ਪਿਓ ਨੂੰ ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ

Published on

----------- Advertisement -----------

ਅੰਮ੍ਰਿਤਸਰ, 30 ਅਗਸਤ 2024 – 30 ਅਗਸਤ ਆਪਣੀ ਹੀ 6 ਸਾਲਾ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰ ਕੇ ਘਿਣਾਉਣੇ ਕਤਲ ਕਰਨ ਦੇ ਜੁਰਮ ‘ਚ ਗ੍ਰਿਫਤਾਰ ਕੀਤੇ ਦੋਸ਼ੀ ਪਿਓ ਨੂੰ ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਡੇਢ ਲੱਖ ਰੁਪਏ ਜੁਰਮਾਨਾ ਤੇ ਫਾਂਸੀ ਦੀ ਸਜ਼ਾ ਸੁਣਾਈ ਹੈ।

ਅੰਮ੍ਰਿਤਸਰ ਦੇ ਦਿਹਾਤੀ ਖੇਤਰ ਖਿਲਚੀਆਂ ਨੇੜੇ ਇਕ ਪਿੰਡ ‘ਚ ਵਾਪਰੀ ਘਟਨਾ ਦਾ ਇਹ ਮਾਮਲਾ 5 ਸਾਲ ਪੁਰਾਣਾ ਹੈ ਜਦੋਂਕਿ ਦੋਸ਼ੀ ਵਿਅਕਤੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ 2020 ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਦਰੱਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿਚ ਨੇੜੇ ਹੀ ਘੁੰਮਦਾ ਰਿਹਾ।

ਉਸ ਤੋਂ ਬਾਅਦ ਉਸਨੇ ਖੁਦ ਹੀ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਸੂਚਿਤ ਕਰ ਦਿੱਤਾ ਕਿ ਉਸਨੇ ਬੱਚੀ ਨੂੰ ਮਾਰ ਮੁਕਾਇਆ ਹੈ। ਇਸ ਸੰਬੰਧੀ ਥਾਣਾ ਖਿਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 5 ਜਨਵਰੀ 2020 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ। ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਰਹਿਣ ਵਾਲੇ ਪ੍ਰਤਾਪ ਸਿੰਘ (36) ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਵਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਡੇਢ ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...