September 28, 2026, 8:34 am
----------- Advertisement -----------
HomeNewsਅਦਾਲਤ ਨੇ ਇਕ ਪਟੀਸ਼ਨ 'ਤੇ ਸੁਣਵਾਈ  ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤਾ ਨੋਟਿਸ

ਅਦਾਲਤ ਨੇ ਇਕ ਪਟੀਸ਼ਨ ‘ਤੇ ਸੁਣਵਾਈ  ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਿੱਤਾ ਨੋਟਿਸ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ-9 ‘ ਚ ਸਥਿਤ ਇਕ ਨਿੱਜੀ ਸਕੂਲ ਵਿਚ ਦਰੱਖਤ ਡਿੱਗਣ ਕਰਕੇ ਮਰਣ ਵਾਲੀ ਵਿਦਿਆਰਥਣ ਹੀਰਾਕਸ਼ੀ ਦੇ ਪਰਿਵਾਰ ਅਤੇ ਹੱਥ ਗੁਆਉਣ ਵਾਲੀ ਵਿਦਿਆਰਥਣ ਇਸ਼ਿਤਾ ਦੇ ਪਰਿਵਾਰ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਵਲੋਂ ਮੁਆਵਜ਼ਾ ਨਹੀਂ ਮਿਲਿਆ ਹੈ। ਹੁਣ ਅਦਾਲਤ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਮਾਮਲੇ ‘ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਦਿੱਤਾ ਹੈ।

ਨਾਲ ਹੀ ਇਸ ਦਾ ਜਲਦ ਤੋਂ ਜਲਦ ਜਵਾਬ ਦੇਣ ਦੇ ਹੁਕਮ ਦਿੱਤੇ ਹਨ।   ਦੱਸ ਦਈਏ ਕਿ ਇਹ ਘਟਨਾ 8 ਜੁਲਾਈ 2022 ਦੀ ਹੈ। ਘਟਨਾ ਤੋਂ ਬਾਅਦ ਹਾਈ ਕੋਰਟ ਦੇ ਜੱਜ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ। ਜਾਂਚ ਰਿਪੋਰਟ 30 ਦਸੰਬਰ 2022 ਨੂੰ ਆਈ ਹੈ। ਇਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਦਰੱਖਤ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਾ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।  

ਜ਼ਿਕਰਯੋਗ ਹੈ ਕਿ ਜਾਂਚ ਕਮੇਟੀ ਨੇ ਮ੍ਰਿਤਕ ਵਿਦਿਆਰਥੀ ਹੀਰਾਕਸ਼ੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਅਤੇ ਜ਼ਖਮੀ ਵਿਦਿਆਰਥਣ ਇਸ਼ਿਤਾ ਸ਼ਰਮਾ ਨੂੰ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਸਿਫਾਰਿਸ਼ ਕੀਤੀ ਸੀ। ਇਸ ਦੇ ਨਾਲ ਹੀ ਇਹ ਵੀ ਸਿਫਾਰਿਸ਼ ਕੀਤੀ ਗਈ ਸੀ ਕਿ ਚੰਡੀਗੜ੍ਹ ਪ੍ਰਸ਼ਾਸਨ ਦਾ ਇੰਜਨੀਅਰਿੰਗ ਵਿਭਾਗ ਜ਼ਖਮੀ ਵਿਦਿਆਰਥੀ ਦੇ ਇਲਾਜ ਦਾ ਸਾਰਾ ਖਰਚਾ ਅਦਾ ਕਰੇ ਪਰ ਹੁਣ ਤੱਕ ਪ੍ਰਸ਼ਾਸਨ ਨੇ ਹੀਰਾਕਸ਼ੀ ਦੇ ਪਿਤਾ ਨੂੰ ਸਿਰਫ 20 ਲੱਖ ਰੁਪਏ ਅਤੇ ਇਸ਼ਿਤਾ ਦੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਹੈ।  

ਜ਼ਖ਼ਮੀ ਵਿਦਿਆਰਥੀਆਂ ਦੇ ਪਰਿਵਾਰਾਂ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਦਲੀਲ ਦਿੱਤੀ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਕਾਰਵਾਈ ਬਹੁਤ ਢਿੱਲੀ ਹੈ। ਜਾਂਚ ਰਿਪੋਰਟ ਆਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਜਿਸ ਤਰ੍ਹਾਂ ਮੁਆਵਜ਼ਾ ਦੇਣ ‘ਚ ਲਾਪ੍ਰਵਾਹੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਵੀ ਇਨ੍ਹਾਂ ਦਰੱਖਤਾਂ ਦੀ ਸਾਂਭ-ਸੰਭਾਲ ਵਿੱਚ ਲਾਪ੍ਰਵਾਹੀ ਦਾ ਸ਼ਿਕਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...