November 18, 2026, 10:54 pm
----------- Advertisement -----------
HomeNewsBreaking Newsਲੁਧਿਆਣਾ 'ਚ ਕੂੜੇ ਦੇ ਡੰਪ 'ਚੋਂ ਮਿਲੀਆਂ ਗਊਆਂ ਦੀਆਂ ਲਾ+ਸ਼ਾਂ, ਪੜ੍ਹੋ ਪੂਰਾ...

ਲੁਧਿਆਣਾ ‘ਚ ਕੂੜੇ ਦੇ ਡੰਪ ‘ਚੋਂ ਮਿਲੀਆਂ ਗਊਆਂ ਦੀਆਂ ਲਾ+ਸ਼ਾਂ, ਪੜ੍ਹੋ ਪੂਰਾ ਵੇਰਵਾ

Published on

----------- Advertisement -----------

ਲੁਧਿਆਣਾ, 10 ਮਾਰਚ 2024 – ਪੰਜਾਬ ਦੇ ਲੁਧਿਆਣਾ ਵਿੱਚ ਪਿਛਲੇ 3 ਮਹੀਨਿਆਂ ਵਿੱਚ ਤੀਜੀ ਵਾਰ ਗਊਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੀਤੀ ਰਾਤ ਲੋਕਾਂ ਨੇ ਟਿੱਬਾ ਰੋਡ ’ਤੇ ਸਥਿਤ ਕੂੜੇ ਦੇ ਢੇਰ ’ਚ 5 ਤੋਂ 6 ਗਊਆਂ ਦੀਆਂ ਲਾਸ਼ਾਂ ਪਈਆਂ ਦੇਖੀਆਂ। ਇਲਾਕਾ ਨਿਵਾਸੀ ਮੁਹੰਮਦ ਜਾਨੁਲ ਨੇ ਲਾਸ਼ ਦੇਖ ਕੇ ਰੌਲਾ ਪਾਇਆ ਅਤੇ ਹਿੰਦੂ ਆਗੂਆਂ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਹਿੰਦੂ ਆਗੂ ਅਤੇ ਟਿੱਬਾ ਥਾਣਾ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਗਾਵਾਂ ਦੀ ਵੀਡੀਓਗ੍ਰਾਫੀ ਕਰਵਾਈ, ਜਿਸ ਦੌਰਾਨ ਲਾਸ਼ਾਂ ਵਿਚਕਾਰ ਕਈ ਵੱਛੇ ਵੀ ਦਿਖਾਈ ਦਿੱਤੇ।

ਰਾਤ ਕਰੀਬ 12 ਵਜੇ ਪੁਲੀਸ ਨੇ ਕਰੇਨ ਬੁਲਾ ਕੇ ਗਊਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਇੱਥੇ ਗਾਵਾਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹਿੰਦੂ ਨੇਤਾ ਗੁੱਸੇ ‘ਚ ਹਨ। ਹਿੰਦੂ ਨੇਤਾਵਾਂ ਦਾ ਕਹਿਣਾ ਹੈ ਕਿ ਹਰ ਰੋਜ਼ ਗਾਵਾਂ ਨਾਲ ਬੇਰਹਿਮੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਨਾਰਾਜ਼ ਹਿੰਦੂ ਆਗੂ ਪੰਜਾਬ ਬੰਦ ਦਾ ਸੱਦਾ ਦੇਣ ਦੀ ਤਿਆਰੀ ਕਰ ਰਹੇ ਹਨ। ਫਿਲਹਾਲ ਪੁਲਿਸ ਨੇ ਇਸ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਹਾਲਾਂਕਿ, ਹਿੰਦੂ ਨੇਤਾ ਪਹਿਲਾਂ ਵੀ ਗਊ ਮਾਸ ਸਪਲਾਈ ਕਰਨ ਵਾਲੇ ਟਰੱਕ ਜ਼ਬਤ ਕਰ ਚੁੱਕੇ ਹਨ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਕੁਝ ਟਰੱਕ ਚਾਲਕਾਂ ਨੇ ਦਿਨ ਵੇਲੇ ਗਊਆਂ ਦੀਆਂ ਲਾਸ਼ਾਂ ਸੁੱਟ ਦਿੱਤੀਆਂ ਸਨ। ਸੂਚਨਾ ਮਿਲਣ ‘ਤੇ ਸ਼ਿਵ ਸੈਨਾ ਪੰਜਾਬ ਦੇ ਆਗੂ ਅਮਿਤ ਅਰੋੜਾ ਅਤੇ ਭਾਨੂ ਪ੍ਰਤਾਪ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਅਮਿਤ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਵਰਧਮਾਨ ਅਤੇ ਜਮਾਲਪੁਰ ਨੇੜੇ ਗਾਵਾਂ ਦੇ ਕੱਟੇ ਹੋਏ ਸਿਰ ਅਤੇ ਲੱਤਾਂ ਮਿਲੀਆਂ ਹਨ। ਕੁਝ ਲੋਕ ਹਨ ਜੋ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਸਿਰਫ਼ ਹਿੰਦੂਆਂ ਦੇ ਧਰਮ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅੱਜ ਗਊਆਂ ਨੂੰ ਕੱਟ ਕੇ ਟਿੱਬਾ ਰੋਡ ‘ਤੇ ਸੁੱਟ ਦਿੱਤਾ ਗਿਆ ਹੈ। ਕੁਝ ਦਿਨ ਪਹਿਲਾਂ ਸਾਹਨੇਵਾਲ ਵਿੱਚ ਇੱਕ ਮੰਦਰ ਵਿੱਚ ਭੰਨਤੋੜ ਕੀਤੀ ਗਈ ਸੀ। ਹਿੰਦੂ ਦੇਵੀ ਦੇਵਤਿਆਂ ਦੇ ਅਪਮਾਨ ‘ਤੇ ਕੇਂਦਰ ਅਤੇ ਸੂਬਾ ਸਰਕਾਰਾਂ ਚੁੱਪ ਕਿਉਂ ਹਨ ? ਅਰੋੜਾ ਨੇ ਕਿਹਾ ਕਿ ਐਤਵਾਰ ਨੂੰ ਸਾਰੇ ਹਿੰਦੂ ਨੇਤਾ ਇਕੱਠੇ ਹੋ ਕੇ ਮਹਾਪੰਚਾਇਤ ਕਰਵਾਉਣ ਦੀ ਤਿਆਰੀ ਕਰਨਗੇ।

ਸਾਰੀਆਂ ਜਥੇਬੰਦੀਆਂ ਨੂੰ ਇਕਜੁੱਟ ਹੋਣਾ ਪਵੇਗਾ। ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਵੀ ਬੰਦ ਦਾ ਐਲਾਨ ਕੀਤਾ ਜਾ ਸਕਦਾ ਹੈ। ਕੁੰਭ-ਕਰਨੀ ਦੀ ਨੀਂਦ ਵਿੱਚ ਸੁੱਤੀ ਸਰਕਾਰ ਨੂੰ ਜਗਾਉਣ ਲਈ ਹਿੰਦੂਆਂ ਨੂੰ ਜਾਗਣਾ ਪਵੇਗਾ।

ਇਸ ਮਾਮਲੇ ਵਿੱਚ ਟਿੱਬਾ ਥਾਣੇ ਦੇ ਐਸਐਚਓ ਹਰਜਿੰਦਰ ਸਿੰਘ ਅਨੁਸਾਰ ਹਿੰਦੂ ਆਗੂਆਂ ਦੇ ਬਿਆਨ ਦਰਜ ਕਰਕੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...