September 17, 2026, 4:49 am
----------- Advertisement -----------
HomeNewsLatest Newsਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ...

ਵਿੱਤ ਮੰਤਰੀ ਚੀਮਾ ਤੇ ਸਥਾਨਕ ਸਰਕਾਰਾਂ ਮੰਤਰੀ ਨਿੱਜਰ ਵੱਲੋਂ ਅਵਾਰਾ ਪਸ਼ੂਆਂ ਦੇ ਮੁੱਦਿਆਂ ਨਾਲ ਸਾਂਝੇ ਤੌਰ ‘ਤੇ ਨਜਿੱਠਣ ਲਈ ਅੰਤਰ-ਵਿਭਾਗੀ ਮੀਟਿੰਗ

Published on

----------- Advertisement -----------

ਚੰਡੀਗੜ੍ਹ, 16 ਮਈ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅਵਾਰਾ ਪਸ਼ੂਆਂ ਦੇ ਪ੍ਰਬੰਧਨ ਦੇ ਮੁੱਦੇ ਨੂੰ ਸਾਂਝੇ ਤੌਰ ‘ਤੇ ਨਜਿੱਠਣ ਲਈ ਅੱਜ ਇਥੇ ਇੱਕ ਅੰਤਰ-ਵਿਭਾਗੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਮੰਤਰੀਆਂ ਨੇ ਅਵਾਰਾ ਪਸ਼ੂਆਂ ਦਾ ਸੂਬਾ ਪੱਧਰੀ ਸਰਵੇਖਣ ਕਰਵਾਉਣ, ਗਊਸ਼ਾਲਾਵਾਂ ਲਈ ਨਵੀਂਆਂ ਜ਼ਮੀਨਾਂ ਦੀ ਸ਼ਨਾਖਤ ਕਰਨ, ਗਊਸ਼ਾਲਾਵਾਂ ਦਾ ਪ੍ਰਬੰਧ ਕਰਨ ਵਾਲੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੀ ਸਹਾਇਤਾ, ਆਵਾਰਾ ਕੁੱਤਿਆਂ ਦੇ ਪ੍ਰਬੰਧਨ ਲਈ ਠੋਸ ਕਦਮ ਚੁੱਕਣ ਅਤੇ ਅਜਿਹੀਆਂ ਗਤੀਵਿਧੀਆਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੇਂਡੂ ਵਿਕਾਸ ਵਿਭਾਗ ਨੂੰ ਨਵੀਆਂ ਗਊਸ਼ਾਲਾਵਾਂ ਸਥਾਪਤ ਕਰਨ ਲਈ ਉਪਲਬਧ ਜ਼ਮੀਨਾਂ ਦੀ ਸ਼ਨਾਖਤ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਕਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੀ ਆਪਣੇ ਪੱਧਰ ‘ਤੇ ਗਊਸ਼ਾਲਾਵਾਂ ਦਾ ਪ੍ਰਬੰਧ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਅਦਾਰਿਆਂ ਲਈ ਵਿੱਤੀ ਮਦਦ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹੋਰ ਸੰਸਥਾਵਾਂ ਵੀ ਇਸ ਕਾਰਜ ਲਈ ਪ੍ਰੇਰਿਤ ਹੋਣ।

ਵਿੱਤ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦਾ ਸਰਵੇਖਣ ਕਰਨ ਲਈ ਕਿਹਾ। ਉਨ੍ਹਾਂ ਵਿਭਾਗ ਨੂੰ ਘਰੇਲੂ ਪਸ਼ੂਆਂ ਦੇ ਸਰਵੇਖਣ ਅਤੇ ਚਿਪ ਲਗਾਉਣ ਸਬੰਧੀ ਕਾਰਜ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਆਵਾਰਾ ਪਸ਼ੂਆਂ ਦੀ ਨਸਬੰਦੀ ਅਤੇ ਟੀਕਾਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਇਸ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੀ ਇੱਕ ਸਾਂਝੀ ਕਾਰਜ ਯੋਜਨਾ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜ਼ਮੀਨ ਦੀ ਘਾਟ ਕਾਰਨ ਸ਼ਹਿਰੀ ਸਥਾਨਕ ਸਰਕਾਰਾਂ ਗਊਸ਼ਾਲਾਵਾਂ ਨੂੰ ਸਾਂਝੇ ਤੌਰ ‘ਤੇ ਵਿਕਸਤ ਕਰਨ ਲਈ ਜ਼ਮੀਨ ਲੱਭਣ ਵਾਸਤੇ ਆਪਣੀਆਂ ਗੁਆਂਢੀ ਪੇਂਡੂ ਪੰਚਾਇਤਾਂ ਨਾਲ ਮਿਲ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਗਊਸ਼ਾਲਾਵਾਂ ਦੀ ਸੰਚਾਲਨ ਲਾਗਤਾਂ ਨੂੰ ਪੂਰਾ ਕਰਨ ਲਈ ਇੱਕ ਕਾਰਪਸ ਫੰਡ ਬਣਾਉਣ ਦਾ ਵੀ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਸਾਂਝੇ ਯਤਨ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਵੀ ਸਹਾਈ ਹੋਣਗੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਗੁਰਪ੍ਰੀਤ ਸਿੰਘ ਖਹਿਰਾ ਅਤੇ ਵਿਸ਼ੇਸ਼ ਸਕੱਤਰ ਵਿੱਤ ਯਸ਼ਨਜੀਤ ਸਿੰਘ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...