November 19, 2026, 7:42 am
----------- Advertisement -----------
HomeNewsLatest Newsਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ USA Based...

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ USA Based ਕਾਰਟੇਲ ਦਾ ਕੀਤਾ ਪਰਦਾਫਾਸ਼

Published on

----------- Advertisement -----------

ਅੰਮ੍ਰਿਤਸਰ, 09 ਜਨਵਰੀ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇੰਨ ਤੇ 03 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ। ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਰਾਮਾ ਥਾਣਾ ਬਧਨੀ ਜਿਲ੍ਹਾ ਮੋਗਾ, ਉਮਰ 36 ਸਾਲ, ਵਜੋਂ ਕੀਤੀ ਹੈ। ਇਹ 10ਵੀ ਪਾਸ ਹੈ ਅਤੇ ਕੰਬਾਇਨ ਦਾ ਡਰਾਇਵਰ ਹੈ।

ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-1 ਮਹਿਤਾਬ ਸਿੰਘ, ਏ.ਸੀ.ਪੀ ਸੈਂਟਰਲ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਈ-ਡਵੀਜ਼ਨ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਪੁਲਿਸ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਸਨੇ ਮੋਚੀ ਬਜ਼ਾਰ ਦੇ ਖੇਤਰ ਤੋਂ ਹੈਰੋਇਨ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਪਾਸੋਂ ਲਈ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਪਤਾ ਲੱਗਾ ਹੈ ਕਿ ਇਸਨੇ ਆਪਣੇ ਹੀ ਪਿੰਡ ਰਾਮਾ ਜਿਲ੍ਹਾ ਮੋਗਾ ਦੇ ਮਨਦੀਪ ਸਿੰਘ (ਹੁਣ ਵਾਸੀ USA) ਦੇ ਕਹਿਣ ਤੇ ਹੈਰੋਇੰਨ ਕਿਸੇ ਅਣਪਛਾਤੇ ਵਿਅਕਤੀ ਕੋਲੋ ਲਈ ਸੀ।ਸੀ.ਪੀ.ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਜਿਸਤੇ ਮੁਕੱਦਮਾਂ ਨੰਬਰ 02 ਮਿਤੀ 08-01-2023 ਜੁਰਮ 21(ਸੀ),29/61/85 ਐਨ.ਡੀ.ਪੀ.ਐਸ ਐਕਟ ਥਾਣਾ ਈ-ਡਵੀਜ਼ਨ,ਅੰਮ੍ਰਿਤਸਰ ਵਿੱਖੇ ਦਰਜ਼ ਰਜਿਸਟਰ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...