ਅੰਮ੍ਰਿਤਸਰ, 27 ਨਵੰਬਰ 2022 – ਪੈਰਾਮਿਲਟਰੀ ਪੁਲਿਸ ਦੇ ਖਿਡਾਰੀਆਂ ਨੇ ਪੁਣੇ, ਮਹਾਰਾਸ਼ਟਰ ਵਿਖੇ 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲੱਸਟਰ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਪੁਲੀਸ ਵਿੱਚ ਡਿਊਟੀ ’ਤੇ ਤਾਇਨਾਤ ਕਾਂਸਟੇਬਲ ਜਗਦੀਪ ਸਿੰਘ ਨੇ ਇਨ੍ਹਾਂ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ। ਜਿੱਤ ਤੋਂ ਬਾਅਦ ਪੁਲੀਸ ਕਮਿਸ਼ਨਰ ਦਫ਼ਤਰ ਪੁੱਜਣ ’ਤੇ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਉਨ੍ਹਾਂ ਦਾ ਹੌਸਲਾ ਵਧਾਇਆ।
ਕਾਂਸਟੇਬਲ ਜਗਦੀਪ ਨੇ ਦੱਸਿਆ ਕਿ ਉਸ ਨੇ 67 ਕਿਲੋ ਕੁਸ਼ਤੀ ਮੁਕਾਬਲੇ ਵਿੱਚ ਸੀਆਈਐਸਐਫ, ਐਸਐਸਬੀ, ਬੀਐਸਐਫ ਅਤੇ ਆਈਟੀਬੀਪੀ ਦੇ ਖਿਡਾਰੀਆਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਹਾਸਲ ਕੀਤਾ। ਦੂਜੇ ਪਾਸੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਾਂਸਟੇਬਲ ‘ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਪੁਲਿਸ ਦਾ ਨਾਂਅ ਰੌਸ਼ਨ ਕੀਤਾ ਹੈ।












