March 23, 2025, 10:23 pm
----------- Advertisement -----------
HomeNewsBreaking Newsਪੰਜਾਬ ‘ਚ ਬਿਜਲੀ ਚੋਰੀ 'ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ...

ਪੰਜਾਬ ‘ਚ ਬਿਜਲੀ ਚੋਰੀ ‘ਤੇ ਸਖ਼ਤ ਵਾਰ: 296 ਐਫ.ਆਈ.ਆਰ ਦਰਜ, 38 ਕਰਮਚਾਰੀ ਬਰਖਾਸਤ

Published on

----------- Advertisement -----------

ਚੰਡੀਗੜ੍ਹ, 10 ਸਤੰਬਰ (ਬਲਜੀਤ ਮਰਵਾਹਾ) ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਵਿਰੁੱਧ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 ਐਫ.ਆਈ.ਆਰ ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ।

ਪੰਜਾਬ ਦੇ ਬਿਜਲੀ ਮੰਤਰੀ  ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਖਜਾਨੇ ਨੂੰ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਰਾਜ ਭਰ ਵਿੱਚ ਨਿਯਮਤ ਚੈਕਿੰਗਾਂ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਟਿਆਲਾ ਜ਼ੋਨ ਵਿੱਚ 90, ਅੰਮ੍ਰਿਤਸਰ ਜ਼ੋਨ ਵਿੱਚ 79, ਬਠਿੰਡਾ ਜ਼ੋਨ ਵਿੱਚ 71, ਲੁਧਿਆਣਾ ਜ਼ੋਨ ਵਿੱਚ 29 ਅਤੇ ਜਲੰਧਰ ਜ਼ੋਨ ਵਿੱਚ 27 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ।

ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿ ਇਹ ਐਫ.ਆਈ.ਆਰ. ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਤਹਿਤ ਦਰਜ ਕੀਤੀਆਂ ਗਈਆਂ ਹਨ, ਬਿਜਲੀ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ 37 ਆਊਟਸੋਰਸ ਮੀਟਰ ਰੀਡਰਾਂ ਅਤੇ ਇੱਕ ਸੁਪਰਵਾਈਜ਼ਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਬਰਖਾਸਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬਿਜਲੀ ਚੋਰੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਿਜਲੀ ਮੰਤਰੀ ਨੇ ਬਿਜਲੀ ਚੋਰੀ ਨਾਲ ਨਜਿੱਠਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਖ਼ਤ ਕਦਮ ਬੇਰੋਕ ਜਾਰੀ ਰਹਿਣਗੇ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਕਿ ਉਹ ਆਪਣੀਆਂ ਗਤੀਵਿਧੀਆਂ ਬੰਦ ਕਰਕੇ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਵਾਉਣ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਸੂਬੇ ਦੇ ਖਜਾਨੇ ਨੂੰ ਵੱਡਾ ਖੋਰਾ ਲਾਉਂਦੀ ਹੈ ਅਤੇ ਇਸ ਨੂੰ ਮੁਕੰਮਲ ਤੌਰ ਤੇ ਖਤਮ ਕਰਨ ਲਈ ਬਿਜਲੀ ਵਿਭਾਗ ਦ੍ਰਿੜ ਸੰਕਲਪ ਹੈ।

ਇਥੇ ਜਿਕਰਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਹਿਲਾਂ ਹੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਆਪਕ ਪੱਧਰ ਤੇ ਵਿਸ਼ੇਸ਼ ਨਿਰੀਖਣ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਹਨ। ਇਹਨਾਂ ਨਿਰੀਖਣਾਂ ਦਾ ਉਦੇਸ਼ ਬਿਜਲੀ ਚੋਰੀ ਨੂੰ ਰੋਕਣਾ ਅਤੇ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਹੋਏ ਮਾਲੀਏ ਦੇ ਨੁਕਸਾਨ ਦੀ ਭਰਪਾਈ ਕਰਨਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਥੇਦਾਰ ਨਾਲ ਮੁਲਾਕਾਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ...

ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਤੋਂ ਪਟਿਆਲਾ ਕੀਤਾ ਸ਼ਿਫਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਯਾਨੀ ਐਤਵਾਰ ਸਵੇਰੇ ਗੁਪਤ ਤੌਰ ‘ਤੇ ਜਲੰਧਰ...

ਐੱਨਸੀਬੀ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ PIT-NDPS ਐਕਟ ਤਹਿਤ ਹਿਰਾਸਤ ’ਚ ਲਿਆ, ਅਸਾਮ ਦੀ ਸਿਲਚਰ ਜੇਲ੍ਹ ’ਚ ਤਬਦੀਲ

 ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਪੰਜਾਬ ਦੇ ਬਦਨਾਮ ਗੈਂਗਸਟਰ ਅਤੇ ਨਸ਼ਾ ਤਸਕਰ ਜੱਗੂ ਭਗਵਾਨਪੁਰੀਆ...

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ, ਅੱਜ ਦੇ ਦਿਨ ਚੁੰਮਿਆ ਸੀ ਫਾਂਸੀ ਦਾ ਰੱਸਾ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਭਰ ਵਿੱਚ ਮਨਾਇਆ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ...

ਖਨੌਰੀ ਮੋਰਚੇ ਤੇ ਚੱਲ ਰਹੇ ਅਖੰਡ ਜਾਪ ਨੂੰ ਅੱਧ ਵਿਚਾਲੇ ਰੁਕਵਾਇਆ, CM ਮਾਨ ‘ਤੇ ਲੱਗੇ ਬੇਅਦਬੀ ਦੇ ਇਲਜ਼ਾਮ

ਬੀਤੇ ਦਿਨੀਂ ਪਿਛਲੇ 13 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ...

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.

ਚੰਡੀਗੜ੍ਹ, 21 ਮਾਰਚ:  ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ...

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ...