September 26, 2026, 6:42 am
----------- Advertisement -----------
HomeNewsBreaking Newsਕ੍ਰੇਟਾ ਨੇ 4 ਲੋਕਾਂ ਨੂੰ ਕੁਚਲਿਆ: ਕਾਰ ਨੂੰ 120 ਦੀ ਰਫਤਾਰ 'ਤੇ...

ਕ੍ਰੇਟਾ ਨੇ 4 ਲੋਕਾਂ ਨੂੰ ਕੁਚਲਿਆ: ਕਾਰ ਨੂੰ 120 ਦੀ ਰਫਤਾਰ ‘ਤੇ ਚਲਾ ਰਿਹਾ ਸੀ ਇੱਕ ਨਾਬਾਲਗ

Published on

----------- Advertisement -----------

ਜਲੰਧਰ, 28 ਮਈ 2024 – ਜਲੰਧਰ ‘ਚ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਕੁਚਲ ਦਿੱਤਾ। ਇਨ੍ਹਾਂ ‘ਚੋਂ ਇਕ ਵਿਅਕਤੀ ਸਾਈਕਲ ‘ਤੇ, ਦੋ ਸਕੂਟਰ ‘ਤੇ ਅਤੇ ਇਕ ਬਾਈਕ ‘ਤੇ ਸਵਾਰ ਸਨ। ਸਾਈਕਲ ਸਵਾਰ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ, ਜਦਕਿ ਐੱਸਐੱਚਓ ਨੇ ਦੱਸਿਆ ਕਿ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਕ੍ਰੇਟਾ ਗੱਡੀ ਨੂੰ ਇੱਕ ਨਾਬਾਲਗ ਚਲਾ ਰਿਹਾ ਸੀ। ਉਸ ਦੇ ਨਾਲ ਇੱਕ ਹੋਰ ਮੁੰਡਾ ਵੀ ਮੌਜੂਦ ਸੀ। ਉਹ ਵੀ ਨਾਬਾਲਗ ਹੈ। ਹਾਦਸੇ ਤੋਂ ਬਾਅਦ ਦੋਵੇਂ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀਆਂ ਮੁਤਾਬਕ ਹਾਦਸੇ ਸਮੇਂ ਕਾਰ ਦੀ ਰਫਤਾਰ 120 ਸੀ। ਪੁਲਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਸੋਮਵਾਰ ਸ਼ਾਮ ਨੂੰ ਵਾਪਰਿਆ।

ਘਟਨਾ ‘ਚ ਜ਼ਖਮੀ ਹੋਏ ਅਲੀਪੁਰ ਇਲਾਕੇ ਦੇ ਰਹਿਣ ਵਾਲੇ ਮਨੀਸ਼ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ। ਉਹ ਮੋਟਰਸਾਈਕਲ ‘ਤੇ ਜਲੰਧਰ ਹਾਈਟਸ ਮੋੜ ਤੋਂ ਆ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ, ਜੋ ਕਰੀਬ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜਾ ਰਹੀ ਸੀ ਅਤੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਤੋਂ ਬਾਅਦ ਕਾਰ ਨੇ ਅੱਗੇ ਜਾ ਕੇ ਇੱਕ ਐਕਟਿਵਾ ਅਤੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਕਾਰ ਉਪਰੋਂ ਲੰਘ ਕੇ ਪਿੱਛੇ ਜਾ ਡਿੱਗੇ। ਜਿਸ ਕਾਰਨ ਉਹ ਜ਼ਖਮੀ ਹੋ ਗਏ।

ਰਾਹਗੀਰਾਂ ਨੇ ਚਾਰਾਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। 3 ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਗੰਭੀਰ ਜ਼ਖਮੀ 40 ਸਾਲਾ ਮਾਲਾ ਨਾਮਕ ਵਿਅਕਤੀ ਦਾ ਇਲਾਜ ਚੱਲ ਰਿਹਾ ਹੈ। ਮਾਲਾ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਕੰਮ ਤੋਂ ਘਰ ਪਰਤ ਰਹੀ ਸੀ।

ਘਟਨਾ ਵਾਲੀ ਥਾਂ ‘ਤੇ ਮੌਜੂਦ ਮਾਲਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਸ ਦੀ ਮੌਤ ਹੋ ਗਈ ਹੈ ਪਰ ਜਦੋਂ ਇਸ ਸਬੰਧੀ ਥਾਣਾ ਸਦਰ ਦੇ ਐੱਸਐੱਚਓ ਜਗਦੀਪ ਸਿੰਘ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਮਾਲਾ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਜਲੰਧਰ ਹਾਈਟਸ ਪੁਲਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕ੍ਰੇਟਾ ਕਾਰ ਗਗਨਪਾਲ ਸਿੰਘ ਨਾਮਕ ਵਿਅਕਤੀ ਦੀ ਰਜਿਸਟਰਡ ਹੈ। ਉਸ ਨੇ ਇਹ ਕਾਰ ਕਿਸੇ ਤੋਂ ਖਰੀਦੀ ਹੈ। ਗਗਨਪਾਲ ਸਿੰਘ ਨੂੰ ਜਲਦੀ ਹੀ ਜਾਂਚ ਵਿੱਚ ਸ਼ਾਮਲ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...