September 12, 2026, 7:12 am
----------- Advertisement -----------
HomeNewsNational-Internationalਨੌਜਵਾਨ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਜਾਣੋ ਪੂਰਾ...

ਨੌਜਵਾਨ ਪੁੱਤ ਨੇ ਆਪਣੀ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ,ਜਾਣੋ ਪੂਰਾ ਮਾਮਲਾ

Published on

----------- Advertisement -----------

ਬਟਾਲਾ : ਖ਼ਬਰ ਬਟਾਲਾ ਦੇ ਗਾਂਧੀ ਕੈਂਪ ’ਤੋਂ ਹੈ ਜਿੱਥੇ ਇਕ ਨੌਜਵਾਨ ਨੇ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ 80 ਸਾਲਾ ਬਜ਼ੁਰਗ ਔਰਤ ਨੂੰ ਉਸ ਦੇ ਵੱਡੇ ਪੁੱਤਰ ਵਲੋਂ ਮਾਰਿਆਂ ਗਿਆ ਹੈ । ਔਰਤ ਦੀ ਪਛਾਣ ਵਿੱਦਿਆ ਦੇਵੀ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਚੌਂਕੀ ਸਿੰਬਲ ਦੀ ਪੁਲਿਸ ਮੌਕੇ ’ਤੇ ਪੁੱਜੀ ਤੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ’ਚ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ।

ਉਥੇ ਮ੍ਰਿਤਕ ਔਰਤ ਦੇ ਛੋਟੇ ਪੁੱਤਰ ਵਿਜੇ ਕੁਮਾਰ ਨੇ ਆਪਣੇ ਵੱਡੇ ਭਰਾ ਰਮੇਸ਼ ਲਾਲ ਵਾਸੀ ਗਾਂਧੀ ਕੈਂਪ ’ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਸ ਦੀ ਮਾਂ ਵਿਦਿਆ ਦੇਵੀ ਉਸ ਦੇ ਵੱਡੇ ਭਰਾ ਰਮੇਸ਼ ਲਾਲ ਦੇ ਨਾਲ ਲਗਪਗ ਤਿੰਨ ਸਾਲ ਤੋਂ ਰਹਿ ਰਹੀ ਹੈ। ਵੱਡਾ ਭਰਾ ਮਾਂ ਨਾਲ ਕੁੱਟਮਾਰ ਕਰਦਾ ਸੀ ਤੇ ਮੰਗਲਵਾਰ ਦੇਰ ਰਾਤ ਵੀ ਉਸ ਨੇ ਮਾਂ ਨਾਲ ਕੁੱਟਮਾਰ ਕੀਤੀ ਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਵਿਜੇ ਕੁਮਾਰ ਨੇ ਦੱਸਿਆ ਕਿ ਉਸ ਦੀ ਮਾਂ ਮੰਗਲਵਾਰ ਨੂੰ ਉਸ ਦੇ ਘਰ ਆਈ ਸੀ ਤੇ ਉਸ ਨੂੰ ਦੱਸ ਰਹੀ ਸੀ ਕਿ ਰਮੇਸ਼ ਲਾਲ ਉਸ ਦੇ ਨਾਲ ਕੁੱਟਮਾਰ ਕਰਦਾ ਹੈ ਇਸ ਲਈ ਉਹ ਆਪਣਾ ਸਾਮਾਨ ਲੈ ਕੇ ਥੋੜੀ ਦੇਰ ’ਚ ਉਸ ਕੋਲ ਆ ਰਹੀ ਹੈ। ਜਦੋਂ ਵਿੱਦਿਆ ਦੇਵੀ ਸਾਮਾਨ ਲੈਣ ਗਈ ਤਾਂ ਮੰਗਲਵਾਰ ਰਾਤ ਨੂੰ ਉਸ ਦੇ ਵੱਡੇ ਭਰਾ ਰਮੇਸ਼ ਲਾਲ ਨੇ ਲਗਪਗ 5 ਲੱਖ ਰੁਪਏ ਆਪਣੇ ਨਾਂ ਕਰਵਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਉਸ ਨੇ ਮੰਗ ਕੀਤੀ ਕਿ ਉਸ ਦੇ ਵੱਡੇ ਭਰਾ ਰਮੇਸ਼ ਲਾਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਅਮੋਲਕ ਸਿੰਘ ਨੇ ਦੱਸਿਆ ਕਿ ਉਨਾਂ ਨੇ ਮੁਲਜ਼ਮ ਰਮੇਸ਼ ਲਾਲ ਖ਼ਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...