ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਇਰਾਦਾ ਕਤਲ ਅਤੇ ਅਸਲਾ ਐਕਟ ਦੇ ਕੇਸ ਵਿੱਚ ਦਰਜ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਤਰਨਤਾਰਨ ਦੇ ਐਸਐਸਪੀ ਅਸ਼ਵਨੀ ਕਪੂਰ ਨੇ ਲਾਪਰਵਾਹੀ ਦਿਖਾਉਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਸਬੰਧਤ ਥਾਣੇ ਦੀ ਪੁਲਿਸ ਨੇ ਫਰਾਰ ਮੁਲਜ਼ਮ ਕੰਵਲਪ੍ਰੀਤ ਸਿੰਘ ਵਾਸੀ ਰਸੂਲਪੁਰ ਦੀ ਭਾਲ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਗੋਇੰਦਵਾਲ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਬੀਤੇ ਐਤਵਾਰ ਦੋ ਧਿਰਾਂ ਵਿੱਚ ਝੜਪ ਹੋਈ ਸੀ। ਇਸ ਦੌਰਾਨ ਗੋਲੀਆਂ ਵੀ ਚਲਾਈਆਂ ਗਈਆਂ। ਇਸ ਮਾਮਲੇ ਵਿੱਚ ਕੰਵਲਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਚੋਹਲਾ ਸਾਹਿਬ ਥਾਣੇ ਵਿੱਚ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਕੰਵਲਪ੍ਰੀਤ ਸਿੰਘ ਨੂੰ ਖੁਦ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਕਿਉਂਕਿ ਉਹ ਵੀ ਇਸ ਮਾਮਲੇ ਵਿਚ ਮੁਲਜ਼ਮ ਸੀ। ਇਸ ਲਈ ਉਸ ਦੇ ਨਾਲ ਤਿੰਨ ਪੁਲਿਸ ਮੁਲਾਜ਼ਮ ਤਾਇਨਾਤ ਸਨ। ਬੁੱਧਵਾਰ ਨੂੰ ਕੰਵਲਪ੍ਰੀਤ ਸਿੰਘ ਐਕਸਰੇ ਕਰਵਾਉਣ ਦੇ ਬਹਾਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਤੋਂ ਬਾਹਰ ਆਇਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਦੋਸ਼ੀਆਂ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰਿਪੋਰਟ ਬਣਾ ਕੇ ਉੱਚ ਅਧਿਕਾਰੀ ਨੂੰ ਸੌਂਪ ਦਿੱਤੀ ਗਈ ਹੈ।
----------- Advertisement -----------
ਤਰਨਤਾਰਨ ‘ਚ ਚਕਮਾ ਦੇ ਕੇ ਭੱਜਿਆ ਅਪਰਾਧੀ, ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ
Published on
----------- Advertisement -----------

----------- Advertisement -----------