November 9, 2026, 8:10 am
----------- Advertisement -----------
HomeNewsBreaking Newsਲੁਧਿਆਣਾ ਦੇ ਮਹਿੰਦਰਾ ਸ਼ੋਅਰੂਮ 'ਚ ਗਾਹਕਾਂ ਦਾ ਹੰਗਾਮਾ, ਪੁਲਿਸ ਕੋਲ ਪਹੁੰਚਿਆ ਮਾਮਲਾ

ਲੁਧਿਆਣਾ ਦੇ ਮਹਿੰਦਰਾ ਸ਼ੋਅਰੂਮ ‘ਚ ਗਾਹਕਾਂ ਦਾ ਹੰਗਾਮਾ, ਪੁਲਿਸ ਕੋਲ ਪਹੁੰਚਿਆ ਮਾਮਲਾ

Published on

----------- Advertisement -----------

ਲੁਧਿਆਣਾ ‘ਚ ਮਹਿੰਦਰਾ ਕਾਰ ਏਜੰਸੀ ਦੇ ਸ਼ੋਅਰੂਮ ‘ਚ ਸ਼ਨੀਵਾਰ ਸ਼ਾਮ ਨੂੰ ਇਕ ਗਾਹਕ ਅਤੇ ਉਸ ਦੇ ਸਾਥੀਆਂ ਨੇ ਹੰਗਾਮਾ ਕਰ ਦਿੱਤਾ। ਉਸ ਨੇ ਦੋਸ਼ ਲਾਇਆ ਕਿ ਉਸ ਨੇ ਸ਼ੋਅਰੂਮ ਤੋਂ ਇਲੈਕਟ੍ਰਾਨਿਕ ਏਕਿਊਵੀ ਨਵੀਂ ਕਾਰ ਖਰੀਦੀ ਸੀ, ਜਿਸ ਨੇ ਸਿਰਫ਼ 90 ਕਿਲੋਮੀਟਰ ਤੋਂ ਬਾਅਦ ਕੰਮ ਕਰਨਾ ਬੰਦ ਕਰ ਦਿੱਤਾ ਸੀ, ਭਾਵੇਂ ਕਿ ਇਸ ਨੂੰ 300 ਕਿਲੋਮੀਟਰ ਤੋਂ ਵੱਧ ਚੱਲਣਾ ਸੀ। ਹੁਣ ਕਾਰ ਸ਼ੋਅਰੂਮ ਵਿੱਚ ਖੜ੍ਹੀ ਹੈ ਅਤੇ ਸ਼ੋਅਰੂਮ ਦੇ ਅਧਿਕਾਰੀ ਕੋਈ ਗੱਲ ਨਹੀਂ ਸੁਣ ਰਹੇ, ਸਗੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਰ ਦੇ ਮਾਲਕ ਅਸ਼ਵਨੀ ਕੁਮਾਰ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਸ ਨੇ 25 ਮਈ ਨੂੰ ਲੁਧਿਆਣਾ ਦੇ ਮਹਿੰਦਰਾ ਕਾਰ ਦੇ ਸ਼ੋਅਰੂਮ ਤੋਂ ਆਪਣੇ ਭਤੀਜੇ ਰਾਜਨ ਕੁਮਾਰ ਦੇ ਨਾਂ ‘ਤੇ ਨਵੀਂ ਏਕਿਊਵੀ ਕਾਰ ਖਰੀਦੀ ਸੀ, ਜੋ ਇਲੈਕਟ੍ਰਾਨਿਕ ਸੀ ਅਤੇ ਦੇਣ ਤੋਂ ਪਹਿਲਾਂ ਕਾਰ ਨੂੰ 300 ਕਿਲੋਮੀਟਰ ਚੱਲਣ ਲਈ ਕਿਹਾ ਗਿਆ ਸੀ, ਪਰ ਕਾਰ 90 ਕਿਲੋਮੀਟਰ ਚੱਲਣ ਤੋਂ ਬਾਅਦ ਰੁਕ ਗਈ। ਪਤਾ ਲੱਗਾ ਕਿ ਬੈਟਰੀ ਖਤਮ ਹੋ ਚੁੱਕੀ ਹੈ। ਉਸ ਨੇ ਤੁਰੰਤ ਕੰਪਨੀ ਨਾਲ ਸੰਪਰਕ ਕੀਤਾ ਪਰ ਉਨ੍ਹਾਂ ਨੇ ਕਾਰ ਦੀ ਬੈਟਰੀ ਦੁਬਾਰਾ ਚਾਰਜ ਕਰਨ ਲਈ ਕਿਹਾ।

ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਸ ਨੇ ਕੰਪਨੀ ਦੇ ਅਧਿਕਾਰੀਆਂ ਨਾਲ ਵਾਰ-ਵਾਰ ਗੱਲ ਕੀਤੀ ਪਰ ਕੋਈ ਸੁਣਵਾਈ ਨਾ ਹੋਣ ‘ਤੇ ਉਸ ਨੇ 2 ਜੂਨ ਨੂੰ ਆਪਣੀ ਕਾਰ ਕੰਪਨੀ ਦੇ ਸ਼ੋਅਰੂਮ ‘ਚ ਖੜ੍ਹੀ ਕਰ ਦਿੱਤੀ ਅਤੇ ਉਸ ਨੂੰ ਕਿਹਾ ਕਿ ਜਾਂ ਤਾਂ ਕਾਰ ਬਦਲ ਦਿਓ ਜਾਂ ਫਿਰ ਕਾਰ ਲੈ ਕੇ ਪੈਸੇ ਵਾਪਸ ਕਰ ਦਿਓ।

ਕਾਰ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ 40 ਦਿਨਾਂ ਤੋਂ ਗੁੰਮਰਾਹ ਕੀਤਾ ਜਾ ਰਿਹਾ ਹੈ।  ਦੱਸਿਆ ਕਿ ਕਾਰ ਖਰੀਦਣ ਤੋਂ ਪਹਿਲਾਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਜੇਕਰ ਕਾਰ ਦੀ ਬੈਟਰੀ ਨੂੰ ਇਕ ਵਾਰ ‘ਚ 8 ਤੋਂ 10 ਘੰਟੇ ਚਾਰਜ ਕੀਤਾ ਜਾਵੇ ਤਾਂ ਕਾਰ 300 ਕਿਲੋਮੀਟਰ ਤੋਂ ਵੱਧ ਦਾ ਸਫਰ ਤੈਅ ਕਰ ਸਕਦੀ ਹੈ ਪਰ ਕਾਰ 100 ਕਿਲੋਮੀਟਰ ਦਾ ਸਫਰ ਵੀ ਬੜੀ ਮੁਸ਼ਕਲ ਨਾਲ ਕਰ ਸਕਦੀ ਹੈ ਅਤੇ ਰੁਕ ਜਾਂਦੀ ਹੈ।

ਸ਼ਨੀਵਾਰ ਸ਼ਾਮ ਜਦੋਂ ਅਸ਼ਵਨੀ ਕੁਮਾਰ ਗੱਲ ਕਰਨ ਲਈ ਸ਼ੋਅਰੂਮ ਪਹੁੰਚੇ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ‘ਤੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸ਼ੋਅਰੂਮ ਦੇ ਬਾਹਰ ਧਰਨਾ ਦਿੱਤਾ ਅਤੇ ਕੰਪਨੀ ਅਧਿਕਾਰੀਆਂ ਖਿਲਾਫ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਹੜਤਾਲ ‘ਤੇ ਬੈਠੇ ਰਹਿਣਗੇ।

ਮਾਮਲਾ ਵਧਦਾ ਦੇਖ ਕੇ ਕੰਪਨੀ ਅਧਿਕਾਰੀਆਂ ਨੇ ਆਪਣੇ ਸ਼ੋਅਰੂਮ ਦੇ ਸਾਰੇ ਗੇਟ ਬੰਦ ਕਰ ਦਿੱਤੇ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ। ਕੰਪਨੀ ਦੇ ਮੈਨੇਜਰ ਨੇ ਵੀ ਕਿਸੇ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।

ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਰਾਮ ਮੂਰਤੀ ਨੇ ਦੱਸਿਆ ਕਿ ਉਨ੍ਹਾਂ ਲਿਖਤੀ ਸ਼ਿਕਾਇਤ ਲੈ ਲਈ ਹੈ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।ਕੰਪਨੀ ਦੇ ਮੈਨੇਜਰ ਰਾਹੁਲ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਮੈਨੇਜਰ ਨੇ ਕਿਹਾ ਕਿ ਉਹ ਇਸ ਸਮੇਂ ‘ਕੁਸ਼’ ਵੀ ਨਹੀਂ ਕਹਿ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...

ਪਰਾਲੀ ਸਾੜਨ ਦੇ ਮਾਮਲੇ 100 ਤੋਂ ਪਾਰ, ਜ਼ਿਲ੍ਹੇ ’ਚ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ!

ਜ਼ਿਲ੍ਹੇ ’ਚ ਪਰਾਲੀ ਦੇ ਅੱਗ ਲਾਉਣ ਦੇ ਮਾਮਲਿਆਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਵੱਡਾ...

 ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ

ਚੰਡੀਗੜ੍ਹ 7 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ...

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...