October 15, 2026, 11:10 am
----------- Advertisement -----------
HomeNewsBreaking Newsਰੇਹੜੀ ਵਾਲੇ ਨੇ ਭਟੂਰੇ ਦੇ ਰੇਟ ਵਧਾਏ ਤਾਂ ਗਾਹਕ ਨੇ ਡੀਸੀ ਕੋਲ...

ਰੇਹੜੀ ਵਾਲੇ ਨੇ ਭਟੂਰੇ ਦੇ ਰੇਟ ਵਧਾਏ ਤਾਂ ਗਾਹਕ ਨੇ ਡੀਸੀ ਕੋਲ ਕੀਤੀ ਸ਼ਿਕਾਇਤ, ਪੜ੍ਹੋ ਪੂਰਾ ਮਾਮਲਾ

Published on

----------- Advertisement -----------

ਸੰਗਰੂਰ, 27 ਅਪ੍ਰੈਲ 2024 (ਬਲਜੀਤ ਮਰਵਾਹਾ) – ਸੰਗਰੂਰ ਵਿੱਚ ਭਟੂਰੇ ਬਹੁਤ ਮਹਿੰਗੇ ਹੋ ਗਏ ਇਸ ਲਈ ਉਥੋਂ ਦੇ ਇੱਕ ਵਿਅਕਤੀ ਵੱਲੋਂ ਡੀਸੀ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਹੈ, ਕਿ ਭਟੂਰੇ ਮਹਿੰਗੇ ਹੋਣ ਹੋਣ ਕਾਰਨ ਸਾਡੇ ਗਰੀਬਾਂ ਦੇ ਵੱਸ ਤੋਂ ਬਾਹਰ ਹੋ ਗਏ, ਜਿਸ ਦੀ ਇਹ ਸ਼ਿਕਾਇਤ ਡਿਪਟੀ ਕਮਿਸ਼ਨਰ ਤੱਕ ਪਹੁੰਚੀ ਅਤੇ ਪਹਿਲਾਂ ਤਾਂ ਡੀਸੀ ਖੁਦ ਹੈਰਾਨ ਅਤੇ ਪਰੇਸ਼ਾਨ ਹੋਏ, ਪਰ ਨਿਯਮਾਂ ਅਨੁਸਾਰ ਪੂਰੇ ਮਾਮਲੇ ਨੂੰ ਘੋਖ ਕੇ ਕਾਰਵਾਈ ਲਈ ਐਸਡੀਐਮ ਕੋਲ ਭੇਜ ਦਿੱਤਾ। ਹੁਣ ਇਸ ਮਾਮਲੇ ਵਿੱਚ ਐਸਡੀਐਮ ਸੰਗਰੂਰ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਹੈ ਪੂਰਾ ਮਾਮਲਾ……
ਅਸਲ ‘ਚ ਸੰਗਰੂਰ ਦੇ ਕਰਤਾਰਪੁਰਾ ਦੇ ਰਹਿਣ ਵਾਲੇ ਦਿਹਾੜੀਦਾਰ ਬਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਦਿਹਾੜੀਦਾਰ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਤੋਰਦਾ ਹੈ ਅਤੇ ਆਮ ਤੌਰ ‘ਤੇ ਸ਼ਹਿਰ ਦੇ ਕੋਲਾ ਪਾਰਕ ਮਾਰਕੀਟ ਵਿੱਚ ਇੱਕ ਰੇਹੜੀ ਵਾਲੇ ਤੋਂ ਛੋਲੇ ਭਟੂਰੇ ਖਾਂਦਾ ਹੈ ਪਰ ਕੁਝ ਕੁਝ ਸਮਾਂ ਪਹਿਲਾਂ ਰੇਹੜੀ ਵਾਲਿਆਂ ਨੇ ਭਟੂਰੇ ਛੋਲੇ ਦਾ ਰੇਟ 20 ਰੁਪਏ ਤੋਂ ਵਧਾ ਕੇ 30 ਰੁਪਏ ਕਰ ਦਿੱਤਾ ਸੀ ਅਤੇ ਹੁਣ ਭਟੂਰੇ ਛੋਲੇ ਦਾ ਰੇਟ 40 ਰੁਪਏ ਕਰ ਦਿੱਤਾ ਗਿਆ ਹੈ। ਇਹ ਬਿਲਕੁਲ ਨਜਾਇਜ਼ ਹੈ ਅਤੇ ਕੋਈ ਗਰੀਬ ਬੰਦਾ ਇੰਨਾ ਮਹਿੰਗਾ ਭਟੂਰਾ ਛੋਲਾ ਕਿਵੇਂ ਖਾ ਸਕਦਾ ਹੈ। ਇਹ ਗਰੀਬ ਲੋਕਾਂ ਦੀ ਸ਼ਰੇਆਮ ਲੁੱਟ ਹੈ ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਰੇਟ ਵਧਾਉਣ ਦੇ ਕਾਰਨ ਹੁਣ ਉਹ ਭਟੂਰੇ ਛੋਲੇ ਵੀ ਨਹੀਂ ਖਾ ਪਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਸਬੰਧੀ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੁੜ ਭਟੂਰੇ ਛੋਲੇ ਦੇ ਰੇਟ ਘਟਾਉਣ ਦੀ ਮੰਗ ਕੀਤੀ ਹੈ ਅਤੇ ਭਵਿੱਖ ਵਿੱਚ ਇਹ ਰੇਟ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਹੀ ਤੈਅ ਕੀਤਾ ਜਾਣਾ ਚਾਹੀਦਾ ਹੈ।

ਉੱਥੇ ਹੀ ਇਸ ਮਾਮਲੇ ‘ਚ ਸੰਗਰੂਰ ਦੇ ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਅਜਿਹਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿਉਂਕਿ ਇਹ ਸ਼ਿਕਾਇਤ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਨੂੰ ਭੇਜੀ ਗਈ ਹੈ, ਇਸ ਲਈ ਪੂਰੇ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...