August 27, 2026, 5:57 pm
----------- Advertisement -----------
HomeNewsLatest Newsਖੇਡ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਦੇ ਜੇਤੂਆਂ ਨੂੰ ਦਿੱਤੀ ਵਧਾਈ, ਕਿਹਾ- ਪੰਜਾਬ...

ਖੇਡ ਮੰਤਰੀ ਨੇ ਰਾਸ਼ਟਰਮੰਡਲ ਖੇਡਾਂ ਦੇ ਜੇਤੂਆਂ ਨੂੰ ਦਿੱਤੀ ਵਧਾਈ, ਕਿਹਾ- ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਨੂੰ ਮਿਲੇਗੀ ਨਗਦ ਇਨਾਮ ਰਾਸ਼ੀ

Published on

----------- Advertisement -----------

ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਾਹੌਲ ਪੈਦਾ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖੇਡ ਮੰਤਰੀ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਭਾਰਤੀ ਖੇਡ ਦਲ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਤਮਗਾ ਜੇਤੂ 18 ਖਿਡਾਰੀਆਂ ਲਈ ਨਗਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਦੇ 18 ਖਿਡਾਰੀਆਂ ਨੇ 3 ਚਾਂਦੀ ਤੇ 4 ਕਾਂਸੀ ਦੇ ਤਮਗੇ ਜਿੱਤੇ। ਚਾਂਦੀ ਦਾ ਤਮਗਾ ਜੇਤੂ ਨੂੰ 50 ਲੱਖ ਰੁਪਏ ਤੇ ਕਾਂਸੀ ਦਾ ਤਮਗਾ ਜੇਤੂ ਨੂੰ 40 ਲੱਖ ਰੁਪਏ ਮਿਲਣਗੇ।

ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪੁਰਸ਼ ਹਾਕੀ ਟੀਮ ਵਿੱਚ ਪੰਜਾਬ ਦੇ 11 ਖਿਡਾਰੀ ਕਪਤਾਨ ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਕ੍ਰਿਸ਼ਨ ਪਾਠਕ, ਜਰਮਨਪ੍ਰੀਤ ਸਿੰਘ ਤੇ ਮਨਦੀਪ ਸਿੰਘ ਸ਼ਾਮਲ ਸਨ। ਚਾਂਦੀ ਦਾ ਤਮਗਾ ਜਿੱਤਣ ਵਾਲੀ ਮਹਿਲਾ ਕ੍ਰਿਕਟ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਤਾਨੀਆ ਭਾਟੀਆ ਪੰਜਾਬ ਤੋਂ ਸਨ। ਮਹਿਲਾ ਹਾਕੀ ਵਿੱਚ ਗੁਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। ਵੇਟਲਿਫਟਿੰਗ ਵਿੱਚ ਪੰਜਾਬ ਦੇ ਵਿਕਾਸ ਠਾਕੁਰ ਨੇ ਚਾਂਦੀ ਅਤੇ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਕਾਂਸੀ ਦੇ ਤਮਗੇ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...