September 11, 2026, 7:05 am
----------- Advertisement -----------
HomeNewsLatest Newsਪੰਜਾਬ ਦੇ ਡੇਅਰੀ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਦੁੱਧ...

ਪੰਜਾਬ ਦੇ ਡੇਅਰੀ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ, ਦੁੱਧ ਦੀਆਂ ਕੀਮਤਾਂ ‘ਚ ਵਾਧੇ ਦੀ ਮੰਗ

Published on

----------- Advertisement -----------

ਮੋਹਾਲੀ : ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਹਜ਼ਾਰਾ ਡੇਅਰੀ ਫਾਰਮਰ ਅੱਜ ਯਾਨੀ ਕਿ ਸ਼ਨੀਵਾਰ ਨੂੰ ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਵੱਡੇ ਪੱਧਰ ‘ਤੇ ਦੁੱਧ ਸੜਕ ‘ਤੇ ਸੁੱਟਿਆ।
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀਡੀਐੱਫਏ) ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਪਿਛਲੇ ਹਫ਼ਤੇ ਚੰਡੀਗੜ੍ਹ ਮਾਨ ਸਰਕਾਰ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕਰਨ ‘ਤੇ ਸਰਕਾਰ ਖਿਲਾਫ਼ ਮੁਹਿੰਮ ਛੇੜਨ ਦੀ ਚਿਤਾਵਨੀ ਦਿੱਤੀ ਸੀ। ਸਦਰਪੁਰਾ ਨੇ ਕਿਹਾ ਕਿ ਅੱਜ ਹਰ ਡੇਅਰੀ ਕਿਸਾਨ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ, ਚਾਹੇ ਉਹ ਦੁੱਧ ਦਾ ਵੱਡਾ ਉਤਪਾਦਕ ਹੋਵੇ ਜਾਂ ਛੋਟਾ। ਪਿਛਲੇ ਦੋ ਸਾਲਾਂ ਵਿੱਚ, ਅਸੀਂ ਮਹਾਂਮਾਰੀ ਕਾਰਨ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ‘ਤੇ ਕੋਈ ਮੁੱਦਾ ਨਹੀਂ ਚੁੱਕਿਆ ਕਿਉਂਕਿ ਅਸੀਂ ਜਾਣਦੇ ਹਾਂ ਕਿ ਡੇਅਰੀ ਕਿਸਾਨਾਂ ਸਮੇਤ ਹਰ ਕੋਈ ਸੰਕਟ ਵਿੱਚੋਂ ਲੰਘ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਪਸ਼ੂਆਂ ਦੇ ਚਾਰੇ ਦੇ ਰੇਟ ਦੁੱਗਣੇ ਹੋ ਗਏ ਹਨ ਅਤੇ ਇੰਨਾ ਵਾਧਾ ਪਿਛਲੇ 25 ਸਾਲਾਂ ਵਿੱਚ ਡੇਅਰੀ ਕਾਰੋਬਾਰ ਵਿੱਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪਸ਼ੂ ਖੁਰਾਕ ਦਾ ਵੱਡਾ ਹਿੱਸਾ ਸੋਇਆਬੀਨ ਹੈ ਜੋ ਇਕ ਸਾਲ ਪਹਿਲਾਂ 3200 ਰੁਪਏ ਪ੍ਰਤੀ ਕੁਇੰਟਲ ਸੀ ਅਤੇ ਹੁਣ ਇਸ ਦੀ ਕੀਮਤ 6500 ਰੁਪਏ ਪ੍ਰਤੀ ਕੁਇੰਟਲ ਹੈ। ਇਸ ਦੀ ਕੀਮਤ ਕਾਰਨ ਸਾਨੂੰ ਬਹੁਤ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਸਾਰੀਆਂ ਗਾਵਾਂ ਮੱਝਾਂ ਨੂੰ ਗਰਮੀ ਤੋਂ ਬਚਾਉਣ ਲਈ ਪੱਖੋ ਵੀ ਲਗਾਉਣੇ ਪੈਂਦੇ ਹਨ ਅਤੇ ਬਿਜਲੀ ਦੀ ਬੇਤਰਤੀਬੀ ਸਪਲਾਈ ਦੇ ਮੱਦੇਨਜ਼ਰ ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਜਰਨੇਟਰ ਚਲਾਉਣ ਦਾ ਖਰਚਾ ਵੀ ਕਾਫੀ ਵਧ ਗਿਆ ਹੈ। ਡੀਜ਼ਲ ਦੀਆਂ ਕੀਮਤਾਂ ਵਧਣ ਕਾਰਨ ਟਰੈਕਟਰਾਂ ਸਮੇਤ ਮਸ਼ੀਨਰੀ ਚਲਾਉਣ ਦਾ ਖਰਚਾ ਵੀ ਵੱਧ ਗਿਆ ਹੈ।
ਉਨ੍ਹਾਂ ਕਿਹਾ, “ਕਿ ਅਸੀ ਨਵੀਂ ਸਰਕਾਰ ਨਾਲ ਕਈ ਮੀਟਿੰਗਾਂ ਕੀਤੀਆਂ ਹਨ ਕਿਉਂਕਿ ਅਸੀਂ ਸੰਕਟ ਵਿੱਚੋਂ ਲੰਘ ਰਹੇ ਹਾਂ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੂਜੇ ਰਾਜਾਂ ਦੀ ਤਰਜ਼ ‘ਤੇ ਡੇਅਰੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਪਰ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਦੇਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਡੇਅਰੀ ਕਿਸਾਨਾਂ ਦਾ ਸੰਘਰਸ਼ ਇਸ ਲਈ ਸ਼ੁਰੂ ਕਰਨਾ ਪਿਆ ਕਿਉਂਕਿ ਡੇਅਰੀ ਕਿਸਾਨਾਂ ਦੇ ਕਈ ਮਸਲਿਆਂ ‘ਤੇ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਦੇ ਬਾਵਜੂਦ ਮਸਲਿਆਂ ਦਾ ਹੱਲ ਨਹੀਂ ਹੋਇਆ, ਖਾਸ ਕਰਕੇ ਦੁੱਧ ਦੀਆਂ ਕੀਮਤਾਂ ‘ਚ ਵਾਧਾ ਅਤੇ 7 ਰੁਪਏ ਪ੍ਰਤੀ ਲੀਟਰ ਵਿੱਤੀ ਸਹਾਇਤਾ ਦੀ ਮੰਗ ਦੇ ਸਬੰਧ ਵਿੱਚ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਿਲਕਫੈੱਡ ਦੀ ਅਦਾਇਗੀ ਕਰੇ ਤਾਂ ਜੋ ਪੰਜਾਬ ਮਿਲਕਫੈੱਡ ਨਾਲ ਜੁੜੇ ਕਿਸਾਨਾਂ ਦੇ ਸਹਿਕਾਰੀ ਅਦਾਰਿਆਂ ਨੂੰ ਵਿੱਤੀ ਸੰਕਟ ‘ਚੋਂ ਬਾਹਰ ਕੱਢਿਆ ਜਾ ਸਕੇ ਅਤੇ ਨਾਲ ਹੀ ਕਿਸਾਨਾਂ ਨੂੰ ਆਰਥਿਕ ਲਾਭ ਮਿਲ ਸਕੇ। ਅਜਿਹੀ ਮਦਦ ਨਾਲ ਹੀ ਕਿਸਾਨ ਆਪਣੀ ਹੋਂਦ ਨੂੰ ਕਾਇਮ ਰੱਖਣ ਵਿੱਚ ਕਾਮਯਾਬ ਹੋ ਸਕਦੇ ਹਨ। ਇਸ ਮੌਕੇ ਸਦਰਪੁਰਾ ਨੇ ਮੰਗ ਕੀਤੀ ਕਿ ਮਿਲਕਫੈੱਡ ਵੱਲੋਂ ਡੇਅਰੀ ਕਿਸਾਨਾਂ ਨੂੰ ਆਪਣਾ ਗੁਜ਼ਾਰਾ ਚਲਾਉਣ ਲਈ ਘੱਟੋ-ਘੱਟ 7 ਰੁਪਏ ਪ੍ਰਤੀ ਲੀਟਰ ਦਾ ਰੇਟ ਵਧਾਇਆ ਜਾਵੇ। ਇਸ ਮੌਕੇ ਪੀਡੀਐਫਏ ਦੇ ਪ੍ਰੈਸ ਸਕੱਤਰ ਰੇਸ਼ਮ ਸਿੰਘ ਭੁੱਲਰ ਨੇ ਕਿਹਾ ਕਿ ਪੀਡੀਐਫਏ ਦੁੱਧ ਦੀਆਂ ਕੀਮਤਾਂ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਅੰਦੋਲਨ ਜਾਰੀ ਰੱਖੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...