September 23, 2026, 8:15 am
----------- Advertisement -----------
HomeNewsBreaking Newsਡੇਅਰੀ ਮਾਲਕ ਤੇ ਨੌਕਰ ਦਾ ਕ+ਤ+ਲ ਮਾਮਲਾ: ਮੁਲਜ਼ਮ ਹਰਿਦੁਆਰ ਤੋਂ ਗ੍ਰਿਫਤਾਰ

ਡੇਅਰੀ ਮਾਲਕ ਤੇ ਨੌਕਰ ਦਾ ਕ+ਤ+ਲ ਮਾਮਲਾ: ਮੁਲਜ਼ਮ ਹਰਿਦੁਆਰ ਤੋਂ ਗ੍ਰਿਫਤਾਰ

Published on

----------- Advertisement -----------

ਲੁਧਿਆਣਾ, 28 ਫਰਵਰੀ 2023 – ਲੁਧਿਆਣਾ ‘ਚ ਇਕ ਡੇਅਰੀ ਮਾਲਕ ਅਤੇ ਉਸ ਦੇ ਨੌਕਰ ਦੇ ਕਤਲ ਦੇ ਮਾਮਲੇ ‘ਚ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮ ਨੂੰ ਹਰਿਦੁਆਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਸੂਆ ਰੋਡ ’ਤੇ ਪੈਂਦੇ ਪਿੰਡ ਬੁਲਾਰਾ ਵਿੱਚ ਦੋ ਦਿਨ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਸੀ। ਮੁਲਜ਼ਮ ਦੀ ਗ੍ਰਿਫਤਾਰੀ ਅਤੇ ਕਤਲ ਦੇ ਕਾਰਨਾਂ ਬਾਰੇ ਪੁਲਿਸ ਅੱਜ ਦੁਪਹਿਰ ਵੇਲੇ ਪ੍ਰੈਸ ਕਾਨਫਰੰਸ ‘ਚ ਖੁਲਾਸਾ ਕਰੇਗੀ।

ਮ੍ਰਿਤਕਾਂ ਦੀ ਪਛਾਣ ਡੇਅਰੀ ਸੰਚਾਲਕ ਜੋਤਰਾਮ ਅਤੇ ਉਸ ਦੇ ਨੌਕਰ ਭਗਵੰਤ ਸਿੰਘ ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਸੀਸੀਟੀਵੀ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਸ ਜਾਂਚ ‘ਚ ਪਤਾ ਲੱਗਾ ਹੈ ਕਿ ਦੋਸ਼ੀ ਹਰਿਦੁਆਰ ਵੱਲ ਭੱਜ ਗਿਆ ਸੀ। ਪੁਲੀਸ ਨੇ ਜਾਲ ਵਿਛਾ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਜੋਤਰਾਮ ਦੇ ਲੜਕੇ ਤਰਸੇਮ ਨੇ ਦੱਸਿਆ ਸੀ ਕਿ ਉਸ ਨੂੰ ਸ਼ੱਕ ਸੀ ਕਿ ਉਸ ਦੇ ਨੌਕਰ ਗਿਰਧਾਰੀ ਨੇ ਦੋਵਾਂ ਦਾ ਕਤਲ ਕੀਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਦੋਵਾਂ ਦੀ ਹੱਤਿਆ ਕਿਉਂ ਕੀਤੀ ਗਈ। ਪੁਲੀਸ ਨੂੰ ਗਿਰਧਾਰੀ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਕਿਉਂਕਿ ਉਹ ਘਟਨਾ ਤੋਂ ਬਾਅਦ ਤੋਂ ਫਰਾਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...