ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਬੀਰ ਗੋਲਡੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫੇ ਦੀ ਕਾਪੀ ਦਲਬੀਰ ਗੋਲਡੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀ ਕੀਤੀ ਹੈ।

ਜਾਣਕਾਰੀ ਅਨੁਸਾਰ ਉਹ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਰਾਜ਼ ਸਨ। ਜਿਸ ਦੇ ਚਲਦਿਆਂ ਅੱਜ ਦਲਬੀਰ ਗੋਲਡੀ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ “ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।”













