September 11, 2026, 7:22 am
----------- Advertisement -----------
HomeNewsBreaking Newsਡਾ. ਦਲਜੀਤ ਚੀਮਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੱਲ ਰਹੀ...

ਡਾ. ਦਲਜੀਤ ਚੀਮਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੱਲ ਰਹੀ ਸਥਿਤੀ ‘ਤੇ ਜਤਾਈ ਚਿੰਤਾ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਭਾਰਤ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੱਲ ਰਹੀ ਲਟਕਦੀ ਸਥਿਤੀ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਲਾਗੂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਹਰ ਕਿਸੇ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ ਅਤੇ ਇਸ ਅਧਿਕਾਰ ਨੂੰ ਕਿਸੇ ਵੀ ਰਾਜ ਜਾਂ ਕੇਂਦਰ ਸਰਕਾਰ ਦੁਆਰਾ ਕੁਚਲਿਆ ਨਹੀਂ ਜਾਣਾ ਚਾਹੀਦਾ।”

ਦੱਸ ਦਈਏ ਕਿ ਚੰਡੀਗੜ੍ਹ ਵਿੱਚ 12 ਫਰਵਰੀ ਦੀ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਮੀਟਿੰਗ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਗਰੰਟੀ ਕਾਨੂੰਨ ਅਤੇ ਕਰਜ਼ਾ ਮੁਆਫ਼ੀ ‘ਤੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਅੱਜ ਪੰਜਾਬ ਤੋਂ ਦਿੱਲੀ ਤੱਕ ਕਿਸਾਨਾਂ ਦਾ ਮਾਰਚ ਸ਼ੁਰੂ ਹੋ ਗਿਆ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਹਰਿਆਣਾ ਦੇ 7 ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ। 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਵੀ ਸਖ਼ਤ ਬੈਰੀਕੇਡਿੰਗ ਕੀਤੀ ਗਈ ਹੈ। ਇੱਥੇ ਇੱਕ ਮਹੀਨੇ ਲਈ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...