November 17, 2026, 12:31 am
----------- Advertisement -----------
HomeNewsLatest Newsਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ...

ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਫੀਲਡ ਅਧਿਕਾਰੀਆਂ ਨੂੰ ਮੀਂਹ ਕਾਰਣ ਫਸਲਾਂ ਦੇ ਖਰਾਬੇ ਦੇ ਅਸਲ ਅੰਕੜੇ ਜਲਦ ਪੇਸ਼ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਵਿਭਾਗ ਦੇ ਸਾਰੇ ਫੀਲਡ ਅਧਿਕਾਰੀਆਂ ਨੂੰ ਬੀਤੇ ਦਿਨੀਂ ਮੀਂਹ ਕਾਰਣ ਖਰਾਬ ਹੋਈਆਂ ਫਸਲਾਂ ਦੇ ਅਸਲ ਅੰਕੜੇ ਜਲਦ ਤੋਂ ਜਲਦ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਭਵਨ ਵਿਖੇ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੁੱਖ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਦੌਰਾਨ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਫਸਲਾਂ ਦੇ ਖਰਾਬੇ ਦਾ ਮੁਆਵਜ਼ਾਂ ਵਿਸਾਖੀ ਦੇ ਆਸ-ਪਾਸ ਦੇਣਾ ਸ਼ੁਰੂ ਕਰ ਦਿੱਤਾ ਜਾਵੇਗਾ, ਇਸ ਲਈ ਮੁੱਖ ਖੇਤੀਬਾੜੀ ਅਫਸਰ ਖਰਾਬੇ ਦੀ ਅਸਲ ਤਸਵੀਰ ਸੂਬਾ ਸਰਕਾਰ ਸਾਹਮਣੇ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਅਸਲ ਅੰਕੜੇ ਸਿਫਾਰਸ਼ ਰਹਿਤ ਅਤੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤੇ ਬਿਨਾਂ ਜਲਦ ਭੇਜਣੇ ਯਕੀਨੀ ਬਣਾਏ ਜਾਣ।

ਇਸ ਮੌਕੇ ਧਾਲੀਵਾਲ ਨੇ ਨਕਲੀ ਖਾਦਾਂ ਅਤੇ ਨਕਲੀ ਕੀਟਨਾਸ਼ਕ ਦਵਾਈਆਂ ਬਾਰੇ ਗੰਭੀਰ ਨੋਟਿਸ ਲੈਂਦਿਆਂ ਐਲਾਨ ਕੀਤਾ ਕਿ ਜਲਦ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਵੱਖਰਾ ਸ਼ਿਕਾਇਤ ਨੰਬਰ ਜਾਰੀ ਕੀਤਾ ਜਾਵੇਗਾ, ਜਿੱਥੇ ਉਹ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਣਗੇ। ਅਜਿਹੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਕੁਆਲਿਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਕਿਸੇ ਵੀ ਕੀਮਤ ‘ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੇ ਮਿਆਰੀ ਬੀਜ ਖਰੀਦਣ ਲਈ ਜਾਗਰੂਕ ਕੀਤਾ ਜਾਵੇ ਜੋ ਕਿ ਕੁਦਰਤੀ ਆਫਤਾਂ ਦੀ ਮਾਰ ਝੱਲ ਸਕਣ ਦੀ ਸਮਰੱਥਾ ਰੱਖਦੇ ਹੋਣ।

ਧਾਲੀਵਾਲ ਨੇ ਆਗਾਮੀ ਕਣਕ ਦੇ ਖਰੀਦ ਸੀਜਨ ਲਈ ਵੀ ਅਧਿਕਾਰੀਆਂ ਨੂੰ ਖਾਸ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਤੂੜੀ ਦੀ ਵਰਤੋਂ ਚਾਰੇ ਲਈ ਹੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਲਈ ਜਾਗਰੂਕ ਕੈਂਪ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਨਰਮੇ ਦਾ ਏਰੀਆ ਵਧਾਉਣ ਲਈ ਪੰਜਾਬ ਸਰਕਾਰ ਗੰਭੀਰ ਯਤਨ ਕਰ ਰਹੀ ਹੈ ਅਤੇ ਨਰਮਾ ਪੱਟੀ ਦੇ ਕਿਸਾਨਾਂ ਨੂੰ 33 ਫੀਸਦੀ ਸਬਸਿਡੀ ‘ਤੇ ਬੀਜ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਬਸਿਡੀ ‘ਤੇ ਬੀਜ ਖਰੀਦਣ ਅਤੇ ਨਰਮਾ ਲਗਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਨਰਮਾ ਪੱਟੀ ਦੇ ਕਿਸਾਨਾਂ ਨੂੰ ਸਮੇਂ ਸਿਰ ਪਾਣੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਖੇਤੀਬਾੜੀ ਮੰਤਰੀ ਨੇ ਹਦਾਇਤ ਦਿੱਤੀ ਕਿ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀ ਝੋਨੇ ਦੀ ਪੀਆਰ 126 ਕਿਸਮ ਦੇ ਬੀਜਾਂ ਨੂੰ ਲਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪੀਆਰ 126 ਕਿਸਮ ਅਧੀਨ ਇਸ ਸਾਲ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਫੀਲਡ ਅਧਿਕਾਰੀ ਹੁਣ ਤੋਂ ਹੀ ਕੋਸ਼ਿਸ਼ਾਂ ਤੇਜ਼ ਕਰ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ ਝੋਨੇ ਦੀ ਸਿੱਧੀ ਬਿਜਾਈ ਲਈ ਜ਼ਿਆਦਾ ਅਨੁਕੂਲ ਹਨ, ਅਧਿਕਾਰੀ ਉਨ੍ਹਾਂ ਇਲਾਕਿਆਂ ਦੀ ਚੋਣ ਕਰਨ ਅਤੇ ਉੱਥੋਂ ਦੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ।

ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਅਤੇ ਆਰਥਿਕਤਾ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੀ ਖੇਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਮਕਸਦ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ। ਉਨ੍ਹਾਂ ਫੀਲਡ ਅਫਸਰਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸਫਲ ਜਾਂ ਪ੍ਰੋਗਰੈਸਿਵ ਕਿਸਾਨ ਹੈ ਤਾਂ ਉਸ ਤੋਂ ਸੁਝਾਅ ਭਿਜਵਾਏ ਜਾਣ। ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦਾ ਖਾਸ ਜ਼ਿਕਰ ਕਰਦਿਆਂ ਕਿਹਾ ਕਿ ਕਿਸੇ ਵੀ ਭ੍ਰਿਸ਼ਟ ਜਾਂ ਰਿਸ਼ਵਤਖੋਰ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਹਰੇਕ ਅਧਿਕਾਰੀ ਤੇ ਕਰਮਚਾਰੀ ਦੀ ਪਹਿਲ ਹੋਣੀ ਚਾਹੀਦੀ ਹੈ। ਇਸ ਮੌਕੇ ਖੇਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਗੁਰਵਿੰਦਰ ਸਿੰਘ, ਸਾਰੇ ਜ਼ਿਲਿ੍ਹਆਂ ਦੇ ਮੁੱਖ ਖੇਤੀਬਾੜੀ ਅਫਸਰ ਅਤੇ ਮੁੱਖ ਦਫਤਰ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...