July 29, 2026, 3:49 pm
----------- Advertisement -----------
HomeNewsBreaking Newsਪੰਜਾਬ 'ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ: ਦੋ ਲੈਬਾਂ ਦੀਆਂ ਰਿਪੋਰਟਾਂ 'ਚ...

ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ੍ਹ: ਦੋ ਲੈਬਾਂ ਦੀਆਂ ਰਿਪੋਰਟਾਂ ‘ਚ ਹੋਈ ਪੁਸ਼ਟੀ

Published on

----------- Advertisement -----------
  • ਮੋਹਾਲੀ ਜ਼ਿਲ੍ਹੇ ‘ਚ ਖਾਦ ਦੀ ਸਪਲਾਈ ਬੰਦ, ਕੰਪਨੀ ਨੂੰ ਨੋਟਿਸ

ਮੋਹਾਲੀ, 11 ਜੂਨ 2024 – ਪੰਜਾਬ ਵਿੱਚ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤੀ ਗਈ ਡੀਏਪੀ ਖਾਦ ਦੇ ਸੈਂਪਲ ਫੇਲ੍ਹ ਹੋ ਗਏ ਹਨ। ਇਹ ਸਪਲਾਈ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਹੋਈ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਸੈਂਪਲ ਫੇਲ੍ਹ ਹੋ ਗਏ ਹਨ। ਜਿਸ ਕੰਪਨੀ ਦੇ ਖਾਦ ਦੇ ਸੈਂਪਲ ਫੇਲ ਹੋਏ ਹਨ। ਉਸ ਦੀ ਖਾਦ ਮਿਆਰਾਂ ਅਨੁਸਾਰ ਨਹੀਂ ਸੀ। ਉਸ ਦੀ ਖਾਦ ਦੀ ਵਿਕਰੀ ਬੰਦ ਕਰ ਦਿੱਤੀ ਗਈ ਹੈ। ਸਹਿਕਾਰੀ ਸਭਾਵਾਂ ਅਤੇ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ ਵਿੱਚ ਵੀ ਸੈਂਪਲ ਲਏ ਜਾ ਰਹੇ ਹਨ।

ਸੂਬੇ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਰਹੀ ਹੈ। ਅਜਿਹੀ ਸਥਿਤੀ ਵਿੱਚ 1.15 ਲੱਖ ਮੀਟ੍ਰਿਕ ਟਨ ਡੀਏਪੀ ਦੀ ਲੋੜ ਹੈ। ਜਦੋਂ ਕਿ 31 ਜੁਲਾਈ ਤੱਕ 16 ਲੱਖ ਮੀਟ੍ਰਿਕ ਟਨ ਯੂਰੀਆ ਖਾਦ ਦੀ ਲੋੜ ਹੈ। ਡੀਏਪੀ ਦੀ ਸਪਲਾਈ ਮਾਰਕਫੈੱਡ ਤਰਫ਼ੋਂ ਸਹਿਕਾਰੀ ਸਭਾਵਾਂ ਨੂੰ ਦਿੱਤੀ ਗਈ ਹੈ। ਇਹ ਮੋਹਾਲੀ ਵਿੱਚ ਭਾਰਤ ਐਗਰੋ ਪ੍ਰੋਡਕਟਸ ਕੰਪਨੀ ਵੱਲੋਂ ਸਪਲਾਈ ਕੀਤਾ ਗਿਆ ਸੀ।

ਮੋਹਾਲੀ ਵਿੱਚ ਖਿਜ਼ਰਾਬਾਦ, ਮਾਛੀਕਲਾਂ ਅਤੇ ਗੁਨੋਮਾਜਰਾ ਸਹਿਕਾਰੀ ਸਭਾ ਅਤੇ ਦੋ ਸਟੋਰਾਂ ਤੋਂ ਖਾਦ ਦੇ ਸੈਂਪਲ ਲਏ ਗਏ। ਇਨ੍ਹਾਂ ਦੀ ਜਾਂਚ ਲੁਧਿਆਣਾ ਅਤੇ ਫਰੀਦਕੋਟ ਦੀਆਂ ਲੈਬਾਂ ਵਿੱਚ ਕੀਤੀ ਗਈ। ਡੀ.ਏ.ਪੀ ਖਾਦ ਵਿੱਚ ਫਾਸਫੋਰਸ ਦੀ ਮਾਤਰਾ 46 ਫੀਸਦੀ ਤੱਕ ਹੋਣੀ ਚਾਹੀਦੀ ਹੈ ਜੋ ਕਿ ਸਿਰਫ 20 ਫੀਸਦੀ ਹੀ ਨਿਕਲੀ। ਅਜਿਹੇ ‘ਚ ਇਹ ਖਾਦ ਮਾਪਦੰਡਾਂ ‘ਤੇ ਖਰੀ ਨਹੀਂ ਉਤਰੀ ਹੈ। ਇਸ ਦੇ ਬੈਚ ਨੰਬਰ ਦਾ ਰਿਕਾਰਡ ਵੀ ਇਕੱਠਾ ਕੀਤਾ ਗਿਆ।

ਖੇਤੀਬਾੜੀ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਇਹ ਮਾਮਲਾ ਸਾਹਮਣੇ ਆਉਂਦੇ ਹੀ ਚਾਰ ਜ਼ਿਲ੍ਹਿਆਂ ਵਿੱਚ ਸੈਂਪਲ ਲਏ ਗਏ ਸਨ। ਉਨ੍ਹਾਂ ਦੀ ਰਿਪੋਰਟ ਸਹੀ ਪਾਈ ਗਈ। ਇਸ ਤੋਂ ਬਾਅਦ ਹੋਰ ਜ਼ਿਲ੍ਹਿਆਂ ਵਿੱਚ ਵਿਕਰੀ ’ਤੇ ਰੋਕ ਨਹੀਂ ਲੱਗੀ। ਜਦੋਂਕਿ ਮੋਹਾਲੀ ਦੇ ਖੇਤੀਬਾੜੀ ਵਿਭਾਗ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਇਸ ਤੋਂ ਪਹਿਲਾਂ ਖਾਦ ਦਾ ਸੈਂਪਲ ਭਰਿਆ ਗਿਆ ਸੀ, ਜੋ ਉਸ ਨੂੰ ਸ਼ੱਕੀ ਲੱਗਿਆ ਸੀ। ਉਸ ਤੋਂ ਬਾਅਦ ਸੱਤ ਸੈਂਪਲ ਭਰੇ ਗਏ, ਜੋ ਫੇਲ੍ਹ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...