October 6, 2026, 2:44 pm
----------- Advertisement -----------
HomeNewsBreaking Newsਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ...

ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ – ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ, 27 ਦਸੰਬਰ 2022 – ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ ‘ਤੇ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 1252.36 ਕਰੋੜ ਰੁਪਏ ਦਾ ਮਾਲੀਆ ਇਕੱਠਾ ਕੀਤਾ, ਜੋ ਵਿੱਤੀ ਸਾਲ 2021-22 ਦੀ ਇਸੇ ਮਿਆਦ ਦੌਰਾਨ ਇਕੱਠੇ ਕੀਤੇ ਗਏ 422.09 ਕਰੋੜ ਰੁਪਏ ਦੇ ਮੁਕਾਬਲੇ ਲਗਭਗ ਤਿੰਨ ਗੁਣਾ ਹੈ।

ਇਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਗੱਲ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਟਾ ਮਾਈਨਿੰਗ ਵਿੰਗ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਵਸੂਲੇ ਗਏ ਕੁੱਲ ਮਾਲੀਏ ਵਿੱਚੋਂ 279.01 ਕਰੋੜ ਰੁਪਏ ਨਕਦ ਅਦਾ ਕੀਤੇ ਗਏ ਅਤੇ 973.35 ਕਰੋੜ ਰੁਪਏ ਇਨਪੁਟ ਟੈਕਸ ਕ੍ਰੈਡਿਟ ਦੀ ਵਾਪਸੀ ਜਾਂ ਐਡਜਸਟਮੈਂਟ ਸੀ। ਉਨ੍ਹਾਂ ਕਿਹਾ ਕਿ ਇਸ ਦੇ ਮੁਕਾਬਲੇ ਡੇਟਾ ਮਾਈਨਿੰਗ ਵਿੰਗ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ ‘ਤੇ ਨਵੰਬਰ 2021 ਤੱਕ ਪਿਛਲੇ ਸਾਲ ਦਾ ਮਾਲੀਆ ਸੰਗ੍ਰਹਿ 422.09 ਕਰੋੜ ਰੁਪਏ ਸੀ, ਜਿਸ ਵਿੱਚੋਂ 261.68 ਕਰੋੜ ਰੁਪਏ ਦਾ ਨਕਦ ਭੁਗਤਾਨ ਕੀਤਾ ਗਿਆ ਸੀ ਅਤੇ 160.41 ਕਰੋੜ ਰੁਪਏ ਆਈ.ਟੀ.ਸੀ ਵਾਪਸੀ ਜਾਂ ਐਡਜਸਟਮੈਂਟ ਸੀ।

ਪਹਿਲਾਂ ਵਾਂਗ ‘ਇੰਸਪੈਕਟਰ ਰਾਜ’ ਰਾਹੀਂ ਵਪਾਰੀਆਂ ਨੂੰ ਤੰਗ ਪ੍ਰੈਸ਼ਾਨ ਕਰਨ ਦੀ ਜਗ੍ਹਾ ਕਰ ਚੋਰੀ ‘ਤੇ ਨਕੇਲ ਕੱਸਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਈ.ਟੀ.ਟੀ.ਐਸ.ਏ. (ਵਿਭਾਗਾਂ ਦੀ ਆਪਣੀ ਤਕਨੀਕੀ ਸੇਵਾ ਏਜੰਸੀ) ਅਤੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਬੋਵੇਬ ਪੋਰਟਲ, ਈਵੇਅ ਬਿੱਲ ਪੋਰਟਲ, ਐਸ.ਏ.ਐਸ ਟੂਲ, ਬੀ.ਆਈ.ਐਫ.ਏ ਅਤੇ ਜੇ. ਪੀ.ਏ.ਐਲ ਆਦਿ ਦੀ ਮਦਦ ਨਾਲ ਕਰ ਚੋਰੀ ਦੀਆਂ ਗਤੀਵਿਧੀਆਂ ਦਾ ਪਤਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਟਾ ਮਾਈਨਿੰਗ ਵਿੰਗ ਜੀ.ਐਸ.ਟੀ.ਐਨ ਅਤੇ ਈ.ਟੀ.ਟੀ.ਐਸ.ਏ ਤੋਂ ਪ੍ਰਾਪਤ ਡੇਟਾ ਵਿੱਚ ਪਾਈਆਂ ਗਈਆਂ ਬੇਨਿਯਮੀਆਂ ਅਤੇ ਖਾਮੀਆਂ ਦੇ ਆਧਾਰ ‘ਤੇ ਰਿਪੋਰਟਾਂ ਤਿਆਰ ਕਰਦਾ ਹੈ ਅਤੇ ਇਹ ਰਿਪੋਰਟਾਂ ਵਿਭਾਗ ਦੇ ਸਬੰਧਤ ਵਿੰਗਾਂ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਟੈਕਸ ਚੋਰੀ ਨੂੰ ਰੋਕਣ ਲਈ ਚੋਰ ਮੋਰੀਆਂ ਬੰਦ ਕਰਨ ‘ਤੇ ਆਪਣੀ ਤਾਕਤ ਕੇਂਦਰਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵੱਲੋਂ ਸਥਾਪਿਤ ਕੀਤੀ ਜਾ ਰਹੀ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਵੀ ਇਸ ਦਿਸ਼ਾ ਵਿੱਚ ਲਿਆ ਗਿਆ ਅਹਿਮ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਨਾ ਸਿਰਫ਼ ਮਾਲੀਏ ਵਿੱਚ ਵਾਧਾ ਹੋਵੇਗਾ ਸਗੋਂ ਅਗਾਂਹਵਧੂ ਅਤੇ ਇਮਾਨਦਾਰ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਬਿਹਤਰੀ ਲਈ ਸੂਬੇ ਦੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਧਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...