August 9, 2026, 7:26 pm
----------- Advertisement -----------
HomeNewsLatest Newsਕੈਲੋਂ ਅਤੇ ਮੋਹਾਲੀ ਦੀਆਂ ਧੀਆਂ ਨੂੰ ਜੱਜ ਬਣਨ 'ਤੇ ਕੀਤਾ ਗਿਆ ਸਨਮਾਨਿਤ

ਕੈਲੋਂ ਅਤੇ ਮੋਹਾਲੀ ਦੀਆਂ ਧੀਆਂ ਨੂੰ ਜੱਜ ਬਣਨ ‘ਤੇ ਕੀਤਾ ਗਿਆ ਸਨਮਾਨਿਤ

Published on

----------- Advertisement -----------

ਮੋਹਾਲੀ (ਬਲਜੀਤ ਮਰਵਾਹਾ) : ਸ਼੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ ਪੀ.ਸੀ.ਐਸ. ਜੁਡੀਸ਼ੀਅਲ ਦੇ ਨਤੀਜੇ ਆਉਣ ਉਪਰੰਤ ਪਿੰਡ ਕੈਲੋਂ ਅਤੇ ਮੋਹਾਲੀ ਦੇ ਫੇਜ਼-1 ਦੀਆਂ ਦੋ ਬੱਚੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਉਪਲੱਬਧੀ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਪਿੰਡ ਕੈਲੋਂ ਦੀ ਅਤਿ ਗਰੀਬ ਅਤੇ ਮਿਹਨਤਕਸ਼ ਪਰਿਵਾਰ ਵਿੱਚੋਂ ਪਰਮਿੰਦਰ ਕੌਰ ਆਪਣੀ ਮਿਹਨਤ, ਮਾਂ ਬਾਪ ਦੀ ਚੰਗੀ ਪਰਵਰਿਸ਼ ਤੇ ਅਧਿਆਪਕਾਂ ਦੀ ਚੰਗੀ ਸਿੱਖਿਆ ਨਾਲ ਪੀ.ਸੀ.ਐਸ ਜੁਡੀਸ਼ੀਅਲ ਕਲੀਅਰ ਕਰਕੇ ਜੱਜ ਬਣੀ ਹੈ। ਉਨ੍ਹਾਂ ਕਿਹਾ ਕਿ ਪਿੰਡ ਕੈਲੋਂ ਦੇ ਪੰਚ ਸੁਰਮੁੱਖ ਸਿੰਘ ਦੀ ਧੀ ਲੋਕਾਂ ਨੂੰ ਇਨਸਾਫ਼ ਦੇਣ ਲਈ ਜੱਜ ਦੇ ਅਹੁਦੇ ਤਕ ਪਹੁੰਚੀ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਅਤੇ ਉਨ੍ਹਾਂ ਦੀ ਟੀਮ ਵਲੋਂ ਇਸ ਬੱਚੀ ਦਾ ਸਨਮਾਨ ਕੀਤਾ ਗਿਆ।

ਇਸੇ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਮੋਹਾਲੀ ਦੇ ਫੇਜ਼ 1 ਤੋਂ ਅਮਨਪ੍ਰੀਤ ਕੌਰ ਦੇ ਘਰ ਪੁੱਜੇ, ਜਿਸਨੇ ਪੀ.ਸੀ.ਐਸ. ਜੁਡੀਸ਼ੀਅਲ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਤਾ ਤੇਗ ਸਿੰਘ ਤੇ ਮਾਤਾ ਦਵਿੰਦਰ ਕੌਰ ਦੀ ਇਕਲੌਤੀ ਧੀ ਆਪਣੀ ਅਣਥਕ ਮਿਹਨਤ, ਮਾਂ ਬਾਪ ਦੀ ਚੰਗੀ ਪਰਵਰਿਸ਼ ਅਤੇ ਅਧਿਆਪਕਾਂ ਦੀ ਚੰਗੀ ਸਿੱਖਿਆ ਨਾਲ ਜੱਜ ਦੀ ਅਹੁਦੇ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਇਨ੍ਹਾਂ ਦੋਹਾਂ ਧੀਆਂ ਨੇ ਹਲਕੇ ਦੇ ਲੋਕਾਂ ਦਾ ਮਾਣ ਵਧਾਇਆ ਹੈ ਅਤੇ ਦੇਸ਼ ਵਿਦੇਸ਼ ਵਿਚ ਮੋਹਾਲੀ ਹਲਕੇ ਦਾ ਨਾਂ ਉੱਚਾ ਕੀਤਾ ਹੈ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਵਲੋਂ ਅਮਨਪ੍ਰੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...