October 12, 2026, 10:27 am
----------- Advertisement -----------
HomeNewsLatest Newsਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਾਂ ਦੀ ਡੀਸੀ...

ਸਰਕਾਰੀ ਤੇ ਪ੍ਰਾਈਵੇਟ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਾਂ ਦੀ ਡੀਸੀ ਅਮਿਤ ਤਲਵਾੜ ਨੇ ਕੀਤੀ ਸਮੀਖਿਆ

Published on

----------- Advertisement -----------

ਐਸ.ਏ.ਐਸ ਨਗਰ, 9 ਮਈ : ਡਿਪਟੀ ਕਮੀਸ਼ਨਰ ਅਮਿਤ ਤਲਵਾੜ ਵੱਲੋਂ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜਿਲ੍ਹੇ ਦੇ ਪ੍ਰਾਇਵੇਟ ਤੇ ਸਰਕਾਰੀ ਨਸ਼ਾ-ਛੁਡਾਓ ਤੇ ਮੁੜ ਵਸੇਬਾ ਕੇਂਦਰਾ ‘ਚ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ ਲਈ ਅਤੇ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਤੇ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਾੳਣ ਬਾਰੇ ਕੀਤੀ ਗਈ।


ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿੱਚ ਨਿੱਤ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਨਸ਼ਾ ਛੁਡਾਉ ਕੇਂਦਰਾਂ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫਾਈ ਅਤੇ ਲੋੜੀਦੇ ਪ੍ਰਬੰਧਾ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੈਂਟਰ ਵਿੱਚ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾ ਬੇ-ਝਿਜਕ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ਾ ਛੁਡਾਓ ਸੈਂਟਰਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਵੀ ਲੋੜੀਂਦਾ ਸੁਧਾਰ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਪੱਧਰ ਦੀ ਇਲਾਜ ਦੀਆਂ ਸੇਵਾਵਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜ਼ਿਕਰਯੋਗ ਹੈ ਕਿ ਬੀਤੇ ਦਿਨੀ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਸੈਕਟਰ-66 ਵਿਖੇ ਸਥਿਤ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦਾ ਵੀ ਦੌਰਾ ਕਰ ਨਸ਼ਾ ਛੁਡਾਉ ਸੈਂਟਰ ਦੀ ਚੈਕਿੰਗ ਕੀਤੀ ਗਈ ਸੀ ਅਤੇ ਸੈਂਟਰ ਦੇ ਅਧਿਕਾਰੀਆਂ ਤੇ ਮਰੀਜ਼ਾ ਨਾਲ ਗੱਲਬਾਤ ਕਰ ਉਨ੍ਹਾਂ ਵੱਲੋਂ ਨਸ਼ਾ ਛੁਡਾਉ ਕੇਂਦਰ ਵਿੱਚ ਵਾਤਾਵਰਨ ਨੂੰ ਸਵੱਛ ਰੱਖਣ ਲਈ ਸਾਫ਼-ਸਫਾਈ ਅਤੇ ਲੋੜੀਦੇ ਪ੍ਰਬੰਧਾ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਸੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ ਐਸ.ਡੀ.ਐਮ ਮੁਹਾਲੀ ਹਰਬੰਸ ਸਿੰਘ, ਐਸ.ਡੀ.ਐਮ ਖਰੜ ਅਭਿਕੇਸ਼ ਗੁਪਤਾ, ਪ੍ਰੋਮਿਲਾ ਸ਼ਰਮਾਂ, ਸਹਾਇਕ ਕਮਿਸਨਰ (ਸ਼ਿ), ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਦਲਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਮਰਿਆਦਾ ਭੰਗ ਕਰਕੇ ਸਾਰੀਆਂ ਹੱਦਾਂ ਪਾਰ ਕੀਤੀਆਂ: ਆਪ

ਚੰਡੀਗੜ੍ਹ 11 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦਰਸ਼ਨਕਾਰੀਆਂ...

*ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਰੰਗਲਾ ਪੰਜਾਬ ਸਿਰਜਣ ਲਈ ਹਜ਼ਾਰਾਂ ਨੌਜਵਾਨ ਅੱਗੇ ਆਏ ਹਨ: ਹਰਭਜਨ ਸਿੰਘ

ਅੰਮ੍ਰਿਤਸਰ 11 ਅਕਤੂਬਰ:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਿੱਸੇ ਵਜੋਂ, ਆਮ ਆਦਮੀ ਪਾਰਟੀ (ਆਪ) ਦੀ...

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...