June 10, 2026, 7:13 pm
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਦੌਰਾ

Published on

----------- Advertisement -----------

-ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਯਕੀਨੀ ਬਣਾਉਣ ਖਰੀਦ ਏਜੰਸੀਆਂ
-ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ‘ਚ ਲੈ ਕੇ ਆਉਣ ਦੀ ਅਪੀਲ

ਐਸ ਏ ਐਸ ਨਗਰ, 8 ਅਪ੍ਰੈਲ: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਅਮਿਤ ਤਲਵਾੜ ਨੇ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਕਣਕ ਦੀ ਨਮੀ ਨੂੰ ਘੱਟ ਕਰਨ ਲਈ ਪੱਖਿਆਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਤੁਰੰਤ ਖਰੀਦਣ ਦੇ ਆਦੇਸ਼ ਦਿੰਦਿਆ ਕਿਹਾ ਕਿ ਮੰਡੀ ਵਿੱਚ ਆਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋ ਨਾਲ ਜੇ ਫਾਰਮ ਆਨ ਲਾਈਨ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਖਰੀਦ ਤੋਂ ਪਹਿਲਾਂ ਮੰਡੀ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ l
ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ।
ਅਮਿਤ ਤਲਵਾੜ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸ ਮੌਕੇ ਡੀ.ਐਫ.ਐਸ.ਸੀ. ਮੁਹਾਲੀ ਡਾ. ਕਿੰਮੀ ਵਨੀਤ ਕੌਰ ਸੇਠੀ ਸਮੇਤ ਖੁਰਾਕ ਸਪਲਾਈ ਵਿਭਾਗ ਅਤੇ ਮੰਡੀ ਬੋਰਡ ਦੇ ਫੀਲਡ ਸਟਾਫ਼ ਤੋਂ ਤੋਂ ਇਲਾਵਾ ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...