September 26, 2023, 9:00 pm
----------- Advertisement -----------
HomeNewsLatest Newsਡੀ ਸੀ ਆਸ਼ਿਕਾ ਜੈਨ ਨੇ ਰੈਡੀਸਨ ਰੈੱਡ ਵਿਖੇ ਲਿਆ ਤਿਆਰੀਆਂ ਦਾ ਜਾਇਜ਼ਾ

ਡੀ ਸੀ ਆਸ਼ਿਕਾ ਜੈਨ ਨੇ ਰੈਡੀਸਨ ਰੈੱਡ ਵਿਖੇ ਲਿਆ ਤਿਆਰੀਆਂ ਦਾ ਜਾਇਜ਼ਾ

Published on

----------- Advertisement -----------

ਐਸ.ਏ.ਐਸ.ਨਗਰ, 14 ਸਤੰਬਰ, 2023 (ਬਲਜੀਤ ਮਰਵਾਹਾ) : ਰੈਡੀਸਨ ਰੈੱਡ ਮੋਹਾਲੀ ਵਿਖੇ ,15 ਸਤੰਬਰ ਨੂੰ ਬਾਅਦ ਦੁਪਿਹਰ ਹਨ ਜਾ ਰਹੀ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਸਨਅਤਕਾਰ ਮਿਲਣੀ’ ਨੂੰ ਸ਼ਾਨਦਾਰ ਢੰਗ ਨਾਲ ਸਫ਼ਲ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਸਮਾਗਮ ਦੀ ਮੇਜ਼ਬਾਨੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
       ਇਸ ਸਬੰਧੀ ਕੀਤੀਆਂ ਗਈਆਂ ਜ਼ਮੀਨੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਸ਼ਾਮ ਨੂੰ, ਰੈਡੀਸਨ ਰੈੱਡ ਹੋਟਲ ਵਿਖੇ ਪ੍ਰੋਗਰਾਮ ਲਈ ਤਾਇਨਾਤ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਪ੍ਰੋਗਰਾਮ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਦਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮਾਗਮ ਦੀ ਪ੍ਰਧਾਨਗੀ ਕਰਨਗੇ।
       ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਉਦਯੋਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਅਤੇ ਇਸ ਖੇਤਰ ਵਿੱਚ ਹੋਰ ਨਿਵੇਸ਼ ਕਿਵੇਂ ਆਕਰਸ਼ਿਤ ਕੀਤੇ ਜਾ ਸਕਦੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਮੋਹਾਲੀ ਖੇਤਰ ਦੇ ਉਦਯੋਗਾਂ ਨਾਲ ਇਸ ਮੀਟਿੰਗ ਦੀ ਯੋਜਨਾ ਬਣਾਈ ਹੈ। ਇਸੇ ਤਰ੍ਹਾਂ ਉਦਯੋਗ ਅਤੇ ਵਣਜ ਅਤੇ ਨਿਵੇਸ਼ ਨਾਲ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹਿਣਗੇ।
ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਵਿੱਚ 250 ਤੋਂ ਵੱਧ ਉਦਯੋਗਪਤੀ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਹਿਲਾਂ ਤੋਂ ਹੀ ਤਿਆਰੀਆਂ ਚੱਲ ਰਹੀਆਂ ਸਨ, ਜਿਨ੍ਹਾਂ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਸ਼ਾਮਿਲ ਹਨ ਅਤੇ ਕਈ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਅਤੇ ਸੁਚੱਜੇ ਢੰਗ ਨਾਲ ਵਿਉਂਤਬੰਦੀ ਤੇ ਅਮਲ ਕਰਕੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ।
       ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਉਦਯੋਗਾਂ ਅਤੇ ਸਨਅਤੀ ਸੰਸਥਾਵਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।  ਉਨ੍ਹਾਂ ਨੇ ਕਿਹਾ ਕਿ ਪ੍ਰੋਗਰਾਮ ਦੌਰਾਨ ਦੋ ਤਰਫਾ ਗੱਲਬਾਤ ਖੇਤਰ ਦੇ ਉਦਯੋਗਾਂ ਲਈ ਉਦਯੋਗ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਲਈ ਫੀਡਬੈਕ ਦੇਣ ਲਈ ਵੀ ਲਾਹੇਵੰਦ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਕਨੀਕੀ ਸਹੂਲਤਾਂ ਪ੍ਰਦਾਨ ਕਰੇਗੀ: ਡਾ. ਬਲਬੀਰ ਸਿੰਘ

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ): ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ...

ਆਮ ਆਦਮੀ ਪਾਰਟੀ ਦਾ ਮਨਪ੍ਰੀਤ ਬਾਦਲ  ‘ਤੇ ਤਿੱਖਾ ਹਮਲਾ,ਆਹ ਕੀ ਕਹਿ ਦਿੱਤਾ ਆਪ ਨੇ

ਸਿਆਸੀ ਪਾਰਟੀਆਂ ਗਰਮਾਈਆ ਹੋਈਆਂ ਹਨ, ਹਰ ਦਿਨ ਕੋਈ ਨਾ ਕੋਈ ਤੰਜ਼ ਪਾਰਟੀਆਂ ਇੱਕ ਦੂਜੇ...

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨੂੰ ਪਿਆ ਦਿਲ ਦਾ ਦੌਰਾ, ਹਸਪਤਾਲ ‘ਚ ਕਰਵਾਇਆ ਭਰਤੀ

ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਸ਼ਾਹਨਵਾਜ਼ ਹੁਸੈਨ ਨੂੰ ਅੱਜ ਸ਼ਾਮ ਕਰੀਬ...

ਦੇਖੋ ਕਿਵੇਂ ਪੁਲਿਸ ਦੀ ਹੀ ਗੱਡੀ ਲੈ ਕੇ ਭੱਜ ਨਿਕਲਿਆ ਚੋਰ

ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲਿਆਂਦਾ ਮੁਲਜ਼ਮ ਪੁਲਿਸ ਦੀ ਗੱਡੀ ਲੈ...

ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ ‘ਤੇ ਆਈ.ਟੀ. ਵਿਭਾਗ ਨੇ ਮਾਰਿਆ ਛਾ.ਪਾ, ਆਮਦਨ ਤੋਂ ਵੱਧ ਜਾਇਦਾਦ ਦਾ ਸ਼ੱਕ

ਲੁਧਿਆਣੇ 'ਚ ਅਕਾਲੀ ਦਲ ਦੇ ਆਗੂ ਵਿਪਨ ਸੂਦ ਕਾਕਾ 'ਤੇ ਇਨਕਮ ਟੈਕਸ ਦਾ ਛਾਪਾ...

ਮੀਤ ਹੇਅਰ ਨੇ ਸ਼੍ਰੇਆ ਮੈਣੀ ਨੂੰ ਇਸ ਵੱਕਾਰੀ ਪੁਰਸਕਾਰ ਲਈ ਚੁਣੇ ਜਾਣ ‘ਤੇ ਦਿੱਤੀ ਵਧਾਈ

ਚੰਡੀਗੜ੍ਹ, 26 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਦੀ ਐਨ.ਐਸ.ਐਸ. ਵਲੰਟੀਅਰ ਸ਼੍ਰੇਆ ਮੈਣੀ ਨੂੰ ਉਨ੍ਹਾਂ...

ਹਰੇ ਧਨੀਏ ਦਾ ਇਹ ਤਰੀਕਾ ਕਰ ਸਕਦਾ ਸਿਹਤਮੰਦ, ਔਰਤਾਂ ਨੂੰ ਹੋਵੇਗਾ ਬਹੁਤ ਫਾਇਦਾ

ਹਰ ਰੋਜ਼ ਬਹੁਤ ਸਾਰੀਆਂ ਬਿਮਾਰੀਆਂ ਦਾ ਸਾਹਮਣਾ ਲੋਕ ਕਰ ਰਹੇ ਹਨ। ਗੱਲ ਕਰੀਏ ਔਰਤਾਂ...

ਕੁਲੜ੍ਹ ਪੀਜ਼ਾ ਵਾਲਿਆਂ ਦੀ ਵਾਇਰਲ ਵੀਡੀਓ ਨੂੰ ਲੈ ਕੇ ਸਹਿਜ ਦੀ ਭੈਣ ਦਾ ਬਿਆਨ ਆਇਆ ਸਾਹਮਣੇ

ਜਲੰਧਰ ਦੇ ਕੁਲੜ੍ਹ ਪੀਜ਼ਾ ਜੋੜੇ ਦੀ ਅਸ਼ਲੀਲ ਵੀਡੀਓ ਦੇ ਮਾਮਲੇ ਨੂੰ ਲੈ ਕੇ ਸਹਿਜ...

ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ :-ਐਨ ਕੇ ਵਰਮਾ

ਚੰਡੀਗੜ੍ਹ (ਬਲਜੀਤ ਮਰਵਾਹਾ)26/09/23 - ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ...