September 5, 2026, 11:12 pm
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਵੱਲੋਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਆਧਿਕਾਰੀਆਂ ਨੂੰ ਉਚੇਚੇ ਯਤਨ...

ਡਿਪਟੀ ਕਮਿਸ਼ਨਰ ਵੱਲੋਂ ਸੜਕ ਹਾਦਸਿਆਂ ਨੂੰ ਘਟਾਉਣ ਲਈ ਆਧਿਕਾਰੀਆਂ ਨੂੰ ਉਚੇਚੇ ਯਤਨ ਕਰਨ ਦੇ ਨਿਰਦੇਸ਼

Published on

----------- Advertisement -----------

ਐਸ.ਏ.ਐਸ. ਨਗਰ, 22 ਮਾਰਚ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸੜਕ ਸੁਰੱਖਿਆ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੜਕ ਹਾਦਸੇ ਘਟਾਉਣ ਵਾਸਤੇ ਅਧਿਕਾਰੀਆਂ ਨੂੰ ਉਚੇਚੇ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਨਿਸ਼ਾਨਦੇਹੀ ਕੀਤੀਆਂ ਗਈਆਂ ਹਾਦਸਿਆਂ ਵਾਲੀਆਂ 80 ਥਾਵਾਂ (ਬਲੈਕ ਸਪੋਟਸ) ਦੀ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ., ਗਮਾਡਾ, ਬੀ.ਐਡ.ਆਰ. ਅਤੇ ਮਿਊਂਸੀਪਲ ਕਾਰਪੋਰੇਸ਼ਨ ਆਦਿ ਵਰਗੇ ਸੜਕਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦੁਰਘਟਨਾਵਾਂ ਵਾਲੀਆਂ ਇਨ੍ਹਾਂ ਥਾਵਾਂ ਨੂੰ ਦਰੁਸਤ ਕਰਨ ਵਾਸਤੇ ਰੋਡ ਸੇਫਟੀ ਨਾਲ ਸਬੰਧਤ ਮਾਹਿਰਾਂ ਦੀ ਸਲਾਹ ਲੈਣ ਦੇ ਨਿਰਦੇਸ਼ ਵੀ ਦਿੱਤੇ ਹਨ।

ਇਸ ਦੇ ਨਾਲ ਹੀ ਮੀਟਿੰਗ ਵਿੱਚ ਆਸ਼ਿਕਾ ਜੈਨ ਵੱਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਵੀ ਕੀਤੀ ਗਈ ਹੈ। ਇਸ ਸਕੀਮ ਤਹਿਤ ਗਠਿਤ ਕੀਤੀ ਗਈ ਇੰਸਪੈਕਸ਼ਨ ਕਮੇਟੀ ਨੂੰ ਵੱਖ ਵੱਖ ਸਕੂਲਾਂ ਵੱਲੋਂ ਬੱਚਿਆ ਨੂੰ ਸਕੂਲ ਲੈ ਕੇ ਜਾਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੀ ਸਕੂਲਾਂ ਵਿੱਚ ਜਾ ਕੇ ਅਚਨਚੇਤ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਇਨ੍ਹਾਂ ਬੱਸਾਂ ਵਿੱਚ ਬੱਚਿਆਂ ਦੀ ਸੁਰਖਿਆ ਸਬੰਧੀ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕੌਮੀ ਮਾਰਗਾਂ ਦੇ ਆਲੇ ਦੁਆਲੇ ਕੱਟੀਆਂ ਕਲੋਨੀਆਂ ਦੇ ਨਾਲ ਨਾਲ ਸਰਵਿਸ ਲਾਇਨ ਬਣਾਉਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਟ੍ਰੈਫਿਕ ਲਾਈਟਾਂ ਦੀਆਂ ਜ਼ਰੂਰਤ ਵਾਲੀਆਂ ਥਾਵਾਂ ਤੇ ਇਹ ਲਾਇਟਾਂ ਲਗਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਾਦਸੇ ਵਾਲੀਆਂ ਥਾਵਾਂ ਠੀਕ ਕਰਨ ਤੋਂ ਬਾਅਦ ਅਤੇ ਪਹਿਲਾਂ ਹੋਏ ਹਾਦਸਿਆ ਦਾ ਮੁਲਾਕਣ ਕਰਨ ਲਈ ਵੀ ਆਖਿਆ।

ਉਨ੍ਹਾਂ ਨੇ ਖਰੜ ਦੇ ਗੋਪਾਲ ਸਵੀਟਸ, ਬੱਸ ਸਟੈਂਡ ਖਰੜ, ਸਹੌੜਾ ਕੱਟ, ਜਗਤਪੁਰਾ ਆਇ ਵਰਗੀਆਂ ਥਾਵਾਂ ਉੱਤੇ ਲਾਈਟਾਂ ਲਗਾਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਰਫ਼ਤਾਰ ਨੂੰ ਕੰਟਰੋਲ ਰੱਖਣ ਲਈ ਉੱਚੇਚੇ ਯਤਨ ਕਰਨ, ਫੁਟਪਥ ਦੀ ਮੁਰੰਮਤ ਯਕੀਨੀ ਬਣਾਉਣ, ਸਪੀਡ ਲਿਮਟ ਬਾਬਤ ਬੋਰਡ ਲਗਾਏ ਜਾਣ ਲਈ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਗੈਰਕਾਨੂੰਨੀ ਇਸ਼ਤਿਹਾਰ ਬੋਰਡ ਹਟਾਉਣ, ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵੱਧ ਤੋਂ ਵੱਧ ਕੈਂਪ ਲਗਾਉਣ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਅਤੇ ਰੋਡ ਸੁਰਖਿਆ ਪਲਾਨ ਤਿਆਰ ਕਰਨ ਤੇ ਜ਼ੋਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...