August 8, 2026, 6:56 am
----------- Advertisement -----------
HomeNewsLatest Newsਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ...

ਜਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ

Published on

----------- Advertisement -----------

ਤਰਨ ਤਾਰਨ, 16 ਸਤੰਬਰ :ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ/ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 13 ਨਵੰਬਰ, 2024 ਤੱਕ ਲਾਗੂ ਰਹਿਣਗੇ।

ਜਿਲ੍ਹਾ ਮੈਜਿਸਟਰੇਟ ਨੇ ਹੁਕਮਾਂ ਵਿੱਚ ਕਿਹਾ ਕਿ ਸਾਲ 2024 ਦੀ ਝੋਨੇ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੇ ਕੱਟਣ ਉਪਰੰਤ ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾਉਣ ਦੀ ਪ੍ਰਥਾ ਹੋਣ ਕਰਕੇ ਰਹਿੰਦ ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਨਾੜ/ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਸੰਭਾਵਨਾ ਬਣੀ ਰਹਿੰਦੀ ਹੈ।

ਹਵਾ ਵਿੱਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਨਾੜ/ਪਰਾਲੀ ਦੀ ਰਹਿੰਦ ਖੂੰਹਦ ਅੱਗ ਲਗਾਉਣ ਨਾਲ ਜਮੀਨ ਦਾ ਉਪਯੋਗੀ ਜੀਵਕ ਮਾਦਾ ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੈ, ਉਸ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਸ ਲਈ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਜ਼ਮੀਨ ਦੀ ਉੱਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ‘ਤੇ ਅਸਰ ਦੇਸ਼ ਦੇ ਉਤਪਾਦਨ ‘ਤੇ ਪੈਂਦਾ ਹੈ। ਸੜਕਾਂ ਦੁਆਲੇ ਮੌਜੂਦ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨਾਲ ਪਿੰਡਾਂ ਵਿੱਚ ਲੜਾਈ ਹੋਣ ਦਾ ਵੀ ਡਰ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...

ਵੜਿੰਗ-ਆਸ਼ੂ ਵਿਵਾਦ ਮੁੜ ਭਖਿਆ, ਬਿਆਨਬਾਜ਼ੀ ਤੋਂ ਬਾਅਦ ਪੰਜਾਬ ਕਾਂਗਰਸ ’ਚ ਧੜੇਬੰਦੀ ਚਰਚਾ ’ਚ

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚੋਤਾਣ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਪਾਰਟੀ ਦੇ...

 ਪੰਚਾਇਤੀ ਜ਼ਮੀਨਾਂ ’ਤੇ ਵੱਡੀ ਮੰਗ, ਸਪੀਕਰ ਸੰਧਵਾਂ ਨੇ CM ਮਾਨ ਅੱਗੇ ਰੱਖਿਆ ਮੁੱਦਾ

ਅੱਜ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਸਪੀਕਰ ਕੁਲਤਾਰ ਸਿੰਘ...

ਅਦਾਕਾਰ ਰਾਜਪਾਲ ਯਾਦਵ ਦਾ ਘਰ ਹੋਵੇਗਾ ਕੁਰਕ

ਮੁੰਬਈ: ਬਾਲੀਵੁਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੈਂਟਰਲ ਬੈਂਕ ਆਫ਼...

2 ਬੱਚਿਆਂ ਸਣੇ ਮਾਂ ਨੇ ਕੀਤੀ ਖ਼ੁਦਕੁਸ਼ੀ, ਘਰ ਦਾ ਕਲੇਸ਼ ਬਣਿਆ ਮੌਤ ਦਾ ਕਾਰਨ

ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ 10 ਫੁੱਟ ਡੂੰਘੀ...

Meta ਨੂੰ ਵੱਡਾ ਝਟਕਾ ! ਨਿਊ ਮੈਕਸੀਕੋ ਦੀ ਅਦਾਲਤ ਨੇ ਲਾਇਆ 5000 ਕਰੋੜ ਰੁਪਏ ਦਾ ਜੁਰਮਾਨਾ

  ਇੰਸਟਾਗ੍ਰਾਮ (Instagram) ਅਤੇ ਫੇਸਬੁੱਕ (Facebook) ਦੀ ਮੂਲ ਕੰਪਨੀ META ਨੂੰ ਨਿਊ ਮੈਕਸੀਕੋ ਦੀ ਇੱਕ ਅਦਾਲਤ ਨੇ ਵੱਡਾ ਝਟਕਾ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ...