ਐਸ.ਏ.ਐਸ ਨਗਰ, 11 ਅਗਸਤ (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਡੀ.ਸੀ.ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਓਵਰਸੀਜ਼ ਕੰਸਲਟੈਂਸੀ ਫਰਮ ਐਸ.ਸੀ.ਓ ਨੰ: 36, ਦੂਜੀ ਮੰਜ਼ਿਲ, ਸੈਕਟਰ-71, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਧੀਰਜ ਪ੍ਰਕਾਸ਼ ਪੁੱਤਰ ਓਮ ਪ੍ਰਕਾਸ਼, ਵਾਸੀ ਮਕਾਨ ਨੰ:187, ਮਾਡਲ ਟਾਊਨ ਅੰਬਾਲਾ ਸਿਟੀ, ਜ਼ਿਲ੍ਹਾ, ਅੰਬਾਲਾ (ਹਰਿਆਣਾ) ਹਾਲ ਵਾਸੀ ਮਕਾਨ ਨੰਬਰ 3025 ਪਹਿਲੀ ਮੰਜ਼ਿਲ ਸੈਕਟਰ-71, ਐਸ.ਏ.ਐਸ. ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 09 ਅਗਸਤ 2023 ਤੱਕ ਸੀ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕਰਨ ਕਾਰਨ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।
----------- Advertisement -----------
ਏ.ਡੀ.ਸੀ ਵੱਲੋਂ ਡੀ.ਸੀ ਓਵਰਸੀਜ਼ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
Published on
----------- Advertisement -----------
----------- Advertisement -----------












