September 7, 2026, 12:16 am
----------- Advertisement -----------
HomeNewsLatest Newsਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ...

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Published on

----------- Advertisement -----------

ਤਰਨ ਤਾਰਨ, 07 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰ ਤਾਰਨ ਵਿਖੇ ਆਜ਼ਾਦੀ ਦਿਹਾੜੇ ਦੇ ਮੌਕੇ 15 ਅਗਸਤ, 2024 ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਚੱਲ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸਿਮਰਨਦੀਪ ਸਿੰਘ, ਐੱਸ. ਪੀ. ਹੈੱਡਕੁਆਟਰ ਕੰਵਲਜੀਤ ਸਿੰਘ, ਸਿਵਲ ਸਰਜਨ ਡਾ. ਭਰਤ ਭੂਸ਼ਣ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਸੰਧੂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਐਨ. ਸੀ. ਸੀ., ਹੋਮਗਾਰਡ, ਗਰਲਜ਼ ਗਾਈਡ, ਸਕਾਊਟਸ ਆਦਿ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਰਿਹਰਸਲਾਂ 9, 10 ਅਤੇ 12 ਅਗਸਤ ਨੂੰ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਹੋਣਗੀਆਂ ਅਤੇ ਸਮਾਗਮ ਸਬੰਧੀ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ ।

ਇਸ ਮੌਕੇ ਉਹਨਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਅਤੇ ਇਹ ਵੀ ਕਿਹਾ ਕਿ ਸਮਾਗਮ ਤੋਂ ਪਹਿਲਾਂ ਅਤੇ ਬਾਅਦ ਵਿੱਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਢੁੱਕਵੇਂ ਬੰਦੋਬਸਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਡਿਪਟੀ ਕਮਿਸ਼ਨਰ ਨੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨੇ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਇਸ ਮੌਕੇ ਸਿਵਲ ਸਰਜਨ ਨੂੰ ਸਮਾਗਮ ਵਾਲੇ ਸਥਾਨ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਆਉਣ ਵਾਲੇ ਲੋਕਾਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਦਿਆਂ ਸੁਖਾਲੀ ਐਂਟਰੀ, ਪਾਰਕਿੰਗ ਆਦਿ ਦੇ ਢੁੱਕਵੇਂ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਸਮਾਗਮ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...