June 5, 2026, 6:25 pm
----------- Advertisement -----------
HomeNewsLatest Newsਡਾ.ਓਬਰਾਏ ਦੇ ਯਤਨਾਂ ਸਦਕਾ ਮਜੀਠਾ ਦੇ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ...

ਡਾ.ਓਬਰਾਏ ਦੇ ਯਤਨਾਂ ਸਦਕਾ ਮਜੀਠਾ ਦੇ 22 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਭਾਰਤ

Published on

----------- Advertisement -----------

ਅੰਮ੍ਰਿਤਸਰ ,6 ਸਤੰਬਰ- ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਬੀਤੀ ਰਾਤ ਮਜੀਠਾ ਨੇੜਲੇ ਪਿੰਡ ਸ਼ਾਮ ਨਗਰ ਦੇ 22 ਸਾਲਾ ਪਲਵਿੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਲਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਕੇਵਲ ਦੋ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਦੁਬਈ ਆਇਆ ਸੀ। ਜਿਸ ਦੀ ਬੀਤੀ 24 ਅਗਸਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪੀੜਤ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨੂੰ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲੈਣ ਉਪਰੰਤ ਆਪਣੀ ਦੁਬਈ ਵਿਚਲੀ ਟੀਮ ਰਾਹੀਂ ਅਤੇ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਪਲਵਿੰਦਰ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ ।
ਪਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਲਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ। ਪਲਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਇਸ ਔਖੇ ਘੜੀ ਵੇਲੇ ਉਨ੍ਹਾਂ ਦੀ ਵੱਡੀ ਮਦਦ ਕਰਨ ਲਈ ਉਨ੍ਹਾਂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੇ ਇਸ ਪਰਉਪਕਾਰ ਨੂੰ ਹਮੇਸ਼ਾ ਯਾਦ ਰੱਖਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਟੈਲੀਫੋਨ ਰਾਹੀਂ ਡਾ.ਐਸ.ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ।
ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 370 ਦੇ ਕਰੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...