June 8, 2026, 11:01 am
----------- Advertisement -----------
HomeNewsLatest Newsਅਬੋਹਰ: 24 ਘੰਟਿਆਂ ਤੋਂ ਲਾਪਤਾ ਵਿਅਕਤੀ ਦੀ ਖੇਤ 'ਚ ਬਣੀ ਪਾਣੀ ਵਾਲੀ...

ਅਬੋਹਰ: 24 ਘੰਟਿਆਂ ਤੋਂ ਲਾਪਤਾ ਵਿਅਕਤੀ ਦੀ ਖੇਤ ‘ਚ ਬਣੀ ਪਾਣੀ ਵਾਲੀ ਡਿੱਗੀ ‘ਚੋਂ ਮਿਲੀ ਲਾ+ਸ਼

Published on

----------- Advertisement -----------

ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਲਾਸ਼ ਖੇਤ ਵਿੱਚ ਬਣੀ ਪਾਣੀ ਵਾਲੀ ਡਿੱਗੀ ਵਿੱਚੋਂ ਮਿਲੀ ਹੈ। ਮ੍ਰਿਤਕ ਪਿਛਲੇ 24 ਘੰਟਿਆਂ ਤੋਂ ਲਾਪਤਾ ਸੀ। ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇਕ ਬੱਚੇ ਦਾ ਪਿਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ 40 ਸਾਲਾ ਮਹਿੰਦਰ ਪੁੱਤਰ ਰਣਵੀਰ ਦੇ ਭਰਾ ਕੁਲਦੀਪ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ 1.30 ਵਜੇ ਅਚਾਨਕ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਲਗਾਤਾਰ ਉਸ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਉਸ ਦੀ ਲਾਸ਼ ਖੇਤ ‘ਚ ਬਣੀ ਪਾਣੀ ਵਾਲੀ ਡਿੱਗੀ ‘ਚ ਤੈਰਦੀ ਹੋਈ ਮਿਲੀ। ਸੂਚਨਾ ਮਿਲਦੇ ਹੀ ਥਾਣਾ ਬਜੀਤਪੁਰ ਭੋਮਾ ਚੌਕੀ ਦੇ ਏਐਸਆਈ ਬਲਬੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ। ਰਿਸ਼ਤੇਦਾਰਾਂ ਨੇ ਦੱਸਿਆ ਕਿ ਮਹਿੰਦਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਜਾਂ ਰੰਜਿਸ਼ ਨਹੀਂ ਸੀ। ਬਸ ਕਲ ਅਚਾਨਕ ਉਹ ਕਿਧਰੇ ਚਲਾ ਗਿਆ ਅਤੇ ਉਸ ਤੋਂ ਬਾਅਦ ਅੱਜ ਉਸਦੀ ਲਾਸ਼ ਮਿਲਣ ਦੀ ਖ਼ਬਰ ਆਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...