September 12, 2026, 2:11 pm
----------- Advertisement -----------
HomeNewsਲਾ.ਪਤਾ ਹੋਏ ਜਿੰਮ ਟ੍ਰੇਨਰ ਦੀ ਮਿਲੀ ਲਾ.ਸ਼, ਪੁਲਿਸ ਕਰ ਰਹੀ ਹੈ ਜਾਂਚ...

ਲਾ.ਪਤਾ ਹੋਏ ਜਿੰਮ ਟ੍ਰੇਨਰ ਦੀ ਮਿਲੀ ਲਾ.ਸ਼, ਪੁਲਿਸ ਕਰ ਰਹੀ ਹੈ ਜਾਂਚ ਪੜਤਾਲ

Published on

----------- Advertisement -----------

ਫਰੀਦਕੋਟ ਤੋਂ ਲਾਪਤਾ ਹੋਏ ਜਿੰਮ ਟ੍ਰੇਨਰ ਦੀ ਲਾਸ਼ ਪੁਲਿਸ ਨੂੰ ਮਿਲੀ ਹੈ। ਕੋਟਕਪੂਰਾ ਨਿਵਾਸੀ ਜੈ ਸਿੰਘ ਪੁੱਤਰ ਸੋਹਣ ਸਿੰਘ ਦੀ ਲਾਸ਼ ਸ੍ਰੀ ਮੁਕਤਸਰ ਸਾਹਿਬ ਦੇ ਬਰੀਵਾਲਾ ਨੇੜੇ ਨਹਿਰ ‘ਚੋਂ ਬਰਾਮਦ ਹੋਈ ਹੈ। 15 ਸਤੰਬਰ ਨੂੰ ਫਰੀਦਕੋਟ ਸ਼ਹਿਰ ਵਿੱਚੋਂ ਲੰਘਦੀ ਨਹਿਰ ਦੀ ਪਟੜੀ ਤੋਂ ਜੈ ਸਿੰਘ ਦਾ ਬੈਗ ਬਰਾਮਦ ਹੋਇਆ ਸੀ। ਪਹਿਲਾਂ ਹੀ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਜੈ ਸਿੰਘ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ।

 ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੈ ਸਿੰਘ ਪਿਛਲੇ ਕੁਝ ਸਮੇਂ ਤੋਂ ਪ੍ਰੇਸ਼ਾਨ ਸੀ, ਪਰ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜ਼ਿਆਦਾ ਨਹੀਂ ਪਤਾ ਕਿ ਉਸ ਨੂੰ ਕਿਹੜੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜੈ ਸਿੰਘ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਇਸ ਸਮੇਂ ਚੰਡੀਗੜ੍ਹ ਵਿੱਚ ਟਰੇਨਰ ਵਜੋਂ ਕੰਮ ਕਰਦਾ ਸੀ। 15 ਸਤੰਬਰ ਨੂੰ ਉਸ ਦਾ ਫੋਨ ਆਇਆ ਕਿ ਉਹ ਕੋਟਕਪੂਰਾ ਆਪਣੇ ਘਰ ਆ ਰਿਹਾ ਹੈ। ਉਸ ਨੇ ਦੱਸਿਆ ਕਿ ਜੈ ਸਿੰਘ ਦਾ ਕਰੀਬ 10 ਸਾਲ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ।  

ਥਾਣਾ ਸਿਟੀ ਫਰੀਦਕੋਟ ਦੇ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ, ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...