August 25, 2026, 11:45 pm
----------- Advertisement -----------
HomeNewsBreaking Newsਡਾ.ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਡਾ.ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

Published on

----------- Advertisement -----------

ਅੰਮ੍ਰਿਤਸਰ  ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

       ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬਤ ਦਾ ਭਲਾ ਟਰੱਸਟ ਦੇ ਆਗੂ  ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਟਰੱਸਟ ਦੇ ਨੌਰਥ ਇੰਡੀਆ ਦੇ ਪ੍ਰਧਾਨ ਜੱਸਾ ਸਿੰਘ ਸੰਧੂ ਰਹੀਂ ਉਨ੍ਹਾਂ ਨੂੰ ਪਟਿਆਲਾ ਦਫ਼ਤਰ ਵਿਖੇ ਮਿਲ ਕੇ ਸੁਖਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ‘ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।

        ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਪਿਤਾ ਹਰਨੇਕ ਸਿੰਘ,ਭਰਾ ਹਰਪ੍ਰੀਤ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਦੋ ਸਾਲ ਪਹਿਲਾਂ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਸੁਖਵਿੰਦਰ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

      ਪੀੜਤ ਪਰਿਵਾਰ ਨਾਲ ਹਵਾਈ ਅੱਡੇ ‘ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 357 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...