August 3, 2026, 12:48 pm
----------- Advertisement -----------
HomeNewsBreaking Newsਮੋਹਾਲੀ 'ਚ ਅਜੀਬ ਮਾਮਲਾ ਆਇਆ ਸਾਹਮਣੇ, ਜ਼ਮੀਨ ਹੜੱਪਣ ਲਈ ਮਰੇ ਮਾਲਕ ਨੂੰ...

ਮੋਹਾਲੀ ‘ਚ ਅਜੀਬ ਮਾਮਲਾ ਆਇਆ ਸਾਹਮਣੇ, ਜ਼ਮੀਨ ਹੜੱਪਣ ਲਈ ਮਰੇ ਮਾਲਕ ਨੂੰ ਵੀ ਕੀਤਾ ਜ਼ਿੰਦਾ

Published on

----------- Advertisement -----------

ਮੋਹਾਲੀ ਜ਼ਿਲ੍ਹੇ ਦੇ ਪਿੰਡ ਕੰਬਾਲਾ ਵਿੱਚ 22 ਏਕੜ ਕੀਮਤੀ ਜ਼ਮੀਨ ’ਤੇ ਜਬਰੀ ਕਬਜ਼ਾ ਕਰਨ ਦਾ ਮਾਮਲਾ ਸਾਹਮਣੇ ਆਇਆਦੱਸ ਦਈਏ ਕਿ ਅਜੀਤ ਸਿੰਘ ਰਣੌਤਾ ਨੇ ਅੱਜ ਇੱਥੇ ਮੋਹਾਲੀ ਪ੍ਰੈਸ ਕਲਾਸ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੇਰੇ ਦੋਸਤ ਨਰਿੰਦਰ ਸਿੰਘ ਅਤੇ ਅਵਤਾਰ ਸਿੰਘ ਜੋ ਕਿ ਕੀਨੀਆ ਦੇ ਹਨ, ਨੇ ਇਹ 22 ਏਕੜ ਜ਼ਮੀਨ ਪਿੰਡ ਕੰਬਾਲਾ ਵਿੱਚ 1974 ਵਿੱਚ ਖਰੀਦੀ ਸੀ। ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਦੀ 1976 ਵਿੱਚ ਮੌਤ ਹੋ ਗਈ ਸੀ।

ਨਾਲ ਹੀ ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਝੂਠੇ ਵਿਅਕਤੀ ਨੇ ਅਵਤਾਰ ਸਿੰਘ ਬਨਾਮ ਜਨਰਲ ਪਬਲਿਕ ‘ਤੇ ਸਿਵਲ ਕੇਸ ਦਾਇਰ ਕੀਤਾ ਸੀ ਅਤੇ ਹੁਣ ਇਸ ਅਵਤਾਰ ਸਿੰਘ ਨੂੰ ਆਰਚਿਡ ਕੰਪਨੀ ਦੇ ਡਾਇਰੈਕਟਰ ਸੌਰਵ ਗੁਪਤਾ ਵੱਲੋਂ ਮਾਣਯੋਗ ਅਦਾਲਤ ਵਿੱਚ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਹੈ ਅਤੇ ਦੱਸਿਆ ਕਿ ਸੰਜੀਵ ਗੁਪਤਾ ਵਾਸੀ ਮਕਾਨ ਨੰ. : 826, ਸੈਕਟਰ-2, ਪੰਚਕੂਲਾ (ਹਰਿਆਣਾ) ਮੋਬ: 9592911000 ਨੂੰ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।ਤਾਂ ਜੋ ਉਹ ਉਕਤ ਅਵਤਾਰ ਸਿੰਘ ਦੀ 22 ਏਕੜ ਜ਼ਮੀਨ ਦੀ ਜਾਇਦਾਦ ਨੂੰ ਆਰਚਿਡ ਕੰਪਨੀ ਅਤੇ ਹੋਰ ਵਾਰਸਾਂ ਵਿਚਕਾਰ ਵੰਡੀ ਜਾ ਸਕੇ।

ਇਸੇ ਤਰ੍ਹਾਂ ਇੱਕ ਵਿਅਕਤੀ ਪ੍ਰਿਤਪਾਲ ਸਿੰਘ ਉਰਫ਼ ਡਾਲੀ ਨੇ ਸਿਵਲ ਕੋਰਟ ਮੋਹਾਲੀ ਵਿੱਚ ਦੀਵਾਨੀ ਮੁਕੱਦਮਾ ਦਾਇਰ ਕਰਕੇ ਦੋਸ਼ ਲਾਇਆ ਸੀ ਕਿ ਉਕਤ 22 ਏਕੜ ਜ਼ਮੀਨ ਇੱਕ ਨਿਹੰਗ ਅਵਤਾਰ ਸਿੰਘ ਵੱਲੋਂ ਉਸ ਦੇ ਹੱਕ ਵਿੱਚ ਸੌਂਪੀ ਗਈ ਸੀ। ਜੋ ਕਿ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਹੁਣ ਮਾਣਯੋਗ ਅਦਾਲਤ ਨੇ ਦੋਵਾਂ ਕੇਸਾਂ ਦੀ ਸੁਣਵਾਈ ਇਕੱਠੇ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸਤੋਂ ਇਲਾਵਾ ਰਣੌਤਾ ਨੇ ਇਹ ਵੀ ਦੱਸਿਆ ਕਿ ਨਰਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਡੀ.ਜੀ.ਪੀ ਪੰਜਾਬ ਨੂੰ ਇੱਕ ਦਰਖਾਸਤ ਦਿੱਤੀ ਸੀ ਅਤੇ ਡੀ.ਜੀ.ਪੀ ਪੰਜਾਬ ਨੇ ਇਸ ਮਾਮਲੇ ਵਿੱਚ ਇੱਕ ਐਸ.ਆਈ.ਟੀ ਦਾ ਗਠਨ ਕੀਤਾ ਸੀ, ਜਿਸ ਨੇ ਆਪਣੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ ਅਤੇ ਅਜੇ ਤੱਕ ਇਸਨੂੰ ਜਨਤਕ ਨਹੀਂ ਕੀਤਾ ਗਿਆ ਹੈ।


ਰਣੌਤਾ ਨੇ ਇਹ ਵੀ ਕਿਹਾ ਕਿ ਮੇਰੇ ਦੋਸਤ ਨਰਿੰਦਰ ਸਿੰਘ ਦੀ 22 ਏਕੜ ਕੀਮਤੀ ਜ਼ਮੀਨ ‘ਤੇ ਭੂ-ਮਾਫੀਆ ਦੀ ਬੁਰੀ ਨਜ਼ਰ ਹੈ ਅਤੇ ਇਸ ਜ਼ਮੀਨ ਨੂੰ ਹੜੱਪਣ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੇ ਹਨ। ਇਨ੍ਹਾਂ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਇੱਕ ਮਾਮਲੇ ਦੀ ਜਾਂਚ ਲਈ ਨਿਯੁਕਤ ਕੀਤੇ ਗਏ ਤਿੰਨ ਆਈਪੀਐਸ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕਰਦਿਆਂ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਵੀ ਗੁਹਾਰ ਲਗਾਈ।

ਇਸ ਮੌਕੇ ਉਨ੍ਹਾਂ ਨਾਲ ਬੌਬੀ ਰਨੌਤਾ, ਅਮਰਜੀਤ ਸਿੰਘ ਅਤੇ ਗੁਰਸੇਵਕ ਸਿੰਘ ਪਿੰਡ ਕੰਬਾਲਾ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...