September 19, 2026, 3:09 am
----------- Advertisement -----------
HomeNewsਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਰਾਗੀ 'ਤੇ ਜਾਨਲੇਵਾ ਹ.ਮਲਾ, ਕਾਰ ਦੀ ਕੀਤੀ...

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਰਾਗੀ ‘ਤੇ ਜਾਨਲੇਵਾ ਹ.ਮਲਾ, ਕਾਰ ਦੀ ਕੀਤੀ ਭੰਨ-ਤੋੜ

Published on

----------- Advertisement -----------

ਅੰਮ੍ਰਿਤਸਰ ‘ਚ ਕੱਥੂਨੰਗਲ ਨੇੜੇ ਅਣਪਛਾਤੇ ਲੋਕਾਂ ਨੇ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਮਹਾਦੀਪ ਸਿੰਘ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਹਮਲਾਵਰਾਂ ਨੇ ਮਹਾਦੀਪ ਸਿੰਘ ਦੀ ਕਾਰ ਦੀ ਭੰਨ-ਤੋੜ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। 

ਜਾਣਕਾਰੀ ਦਿੰਦਿਆਂ ਮਹਾਦੀਪ ਸਿੰਘ ਨੇ ਦੱਸਿਆ ਕਿ ਉਹ ਕਿਸੇ ਪ੍ਰੋਗਰਾਮ ਲਈ ਬਟਾਲਾ ਜਾ ਰਿਹਾ ਸੀ। ਰਸਤੇ ‘ਚ ਕਾਰ ਨੂੰ ਓਵਰਟੇਕ ਕਰ ਰਹੇ ਕੁਝ ਲੋਕਾਂ ਨਾਲ ਬਹਿਸ ਹੋ ਗਈ। ਤਕਰਾਰ ਤੋਂ ਬਾਅਦ ਨੌਜਵਾਨ ਉਥੋਂ ਚਲਾ ਗਿਆ। ਪਰ ਕੱਥੂਨੰਗਲ ਨੇੜੇ ਹਮਲਾਵਰਾਂ ਅਤੇ ਉਸ ਦੇ ਕੁਝ ਸਾਥੀਆਂ ਨੇ ਮਹਾਦੀਪ ਸਿੰਘ ਦੀ ਕਾਰ ਨੂੰ ਘੇਰ ਲਿਆ। 

ਮਹਾਦੀਪ ਸਿੰਘ ਨੇ ਦੱਸਿਆ ਕਿ ਜਦੋਂ ਕਾਰ ਨੂੰ ਓਵਰਟੇਕ ਕਰਨ ਨੂੰ ਲੈ ਕੇ ਬਹਿਸ ਹੋਈ ਤਾਂ ਹਮਲਾਵਰਾਂ ਦੀ ਗਿਣਤੀ ਸਿਰਫ਼ 3-4 ਸੀ। ਪਰ ਜਦੋਂ ਉਹ ਕੱਥੂਨੰਗਲ ਨੇੜੇ ਪਹੁੰਚੇ ਤਾਂ ਹਮਲਾਵਰਾਂ ਨੇ ਆਪਣੇ ਕੁਝ ਸਾਥੀਆਂ ਨੂੰ ਬੁਲਾ ਲਿਆ ਅਤੇ ਇਕੱਠੇ ਹੋ ਕੇ ਪਹਿਲਾਂ ਉਸਦੀ ਕਾਰ ਦੀ ਭੰਨ-ਤੋੜ ਕੀਤੀ ਅਤੇ ਫਿਰ ਉਸਦੀ ਕੁੱਟਮਾਰ ਕੀਤੀ। 

ਸ਼੍ਰੋਮਣੀ ਕਮੇਟੀ ਨੇ ਇਸ ਸਮੁੱਚੇ ਘਟਨਾਕ੍ਰਮ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟਾਈ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਕੋਲ ਰਾਗੀ ਸਬੰਧੀ ਸਾਰੀ ਜਾਣਕਾਰੀ ਹੈ। ਅਜਿਹੀ ਸਥਿਤੀ ਵਿੱਚ ਵੀ ਜੇਕਰ ਉਨ੍ਹਾਂ ‘ਤੇ ਹਮਲੇ ਹੁੰਦੇ ਹਨ ਅਤੇ ਉਨ੍ਹਾਂ ਨਾਲ ਗੁੰਡਾਗਰਦੀ ਕੀਤੀ ਜਾਂਦੀ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...