November 19, 2026, 11:38 am
----------- Advertisement -----------
HomeNewsBreaking Newsਜੇ ਬਿਜਲੀ ਵਿਭਾਗ ਦੀ ਗਲਤੀ ਕਾਰਨ ਕਰੰਟ ਲੱਗਣ ਨਾਲ ਹੋਈ ਮੌ+ਤ ਤਾਂ...

ਜੇ ਬਿਜਲੀ ਵਿਭਾਗ ਦੀ ਗਲਤੀ ਕਾਰਨ ਕਰੰਟ ਲੱਗਣ ਨਾਲ ਹੋਈ ਮੌ+ਤ ਤਾਂ 30 ਦਿਨਾਂ ਦੇ ਅੰਦਰ ਦੇਣਾ ਹੋਵੇਗਾ ਮੁਆਵਜ਼ਾ, ਹਾਈਕੋਰਟ ਦਾ ਪਾਵਰਕਾਮ ਨੂੰ ਹੁਕਮ

Published on

----------- Advertisement -----------

ਚੰਡੀਗੜ੍ਹ, 16 ਦਸੰਬਰ 2023 – ਜਲੰਧਰ ‘ਚ ਪਿਛਲੇ ਕੁਝ ਦਿਨਾਂ ਤੋਂ ਕਰੰਟ ਲੱਗਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਧਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਅਹਿਮ ਹੁਕਮ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਪਾਵਰਕਾਮ ਨੂੰ ਬਿਜਲੀ ਦੇ ਕਰੰਟ ਕਾਰਨ ਕਿਸੇ ਵਿਅਕਤੀ ਦੀ ਮੌਤ ਜਾਂ ਨੁਕਸਾਨ ਹੋਣ ‘ਤੇ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ।

ਘਟਨਾ ਤੋਂ ਬਾਅਦ ਪਾਵਰਕੌਮ ਨੂੰ ਕਰੀਬ 30 ਦਿਨਾਂ ਦੇ ਅੰਦਰ ਮੁਆਵਜ਼ੇ ਦੀ ਅਦਾਇਗੀ ਕਰਨੀ ਪਵੇਗੀ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਨਿਯਮ ਉਦੋਂ ਹੀ ਲਾਗੂ ਹੋਵੇਗਾ ਜਦੋਂ ਇਸ ਘਟਨਾ ‘ਚ ਬਿਜਲੀ ਵਿਭਾਗ ਦੀ ਲਾਪਰਵਾਹੀ ਸਾਹਮਣੇ ਆਵੇਗੀ। ਇਸ ਦੇ ਹੁਕਮ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਦਿੱਤੇ ਗਏ ਹਨ।

ਪੰਜਾਬ ਸਰਕਾਰ ਦੀ ਇਸ ਸੂਚਨਾ ‘ਤੇ ਹਾਈਕੋਰਟ ਨੇ ਕਿਹਾ ਕਿ ਇਸ ਨੀਤੀ ਤਹਿਤ ਹਾਈਕੋਰਟ ‘ਚ ਲੰਬਿਤ ਮੁਆਵਜ਼ੇ ਸਬੰਧੀ ਪਟੀਸ਼ਨਾਂ ਦਾ ਨਿਪਟਾਰਾ ਕਿਉਂ ਨਹੀਂ ਕੀਤਾ ਜਾ ਸਕਦਾ ਸੀ | ਪੰਜਾਬ ਸਰਕਾਰ ਨੇ ਇਸ ‘ਤੇ ਜਵਾਬ ਦੇਣ ਲਈ ਹਾਈਕੋਰਟ ਤੋਂ ਕੁਝ ਸਮਾਂ ਮੰਗਿਆ ਹੈ। ਇਸ ‘ਤੇ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਦੱਸ ਦਈਏ ਕਿ ਪਿਛਲੇ 30 ਦਿਨਾਂ ‘ਚ ਜਲੰਧਰ ‘ਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ‘ਚ ਬਿਜਲੀ ਦਾ ਝਟਕਾ ਲੱਗਣ ਨਾਲ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਪਾਵਰਕੌਮ ਨੇ ਕਿਹਾ ਸੀ ਕਿ ਉਕਤ ਘਟਨਾ ਵਿੱਚ ਪਾਵਰਕੌਮ ਦਾ ਕੋਈ ਕਸੂਰ ਨਹੀਂ ਹੈ।

ਬਿਜਲੀ ਦੇ ਕਰੰਟ ਕਾਰਨ ਮੁਆਵਜ਼ੇ ਸਬੰਧੀ ਵੱਡੀ ਗਿਣਤੀ ਵਿੱਚ ਪਟੀਸ਼ਨਾਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੈਂਡਿੰਗ ਸਨ ਅਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਪੀਐਸਪੀਸੀਐਲ ਨੂੰ ਮੁਆਵਜ਼ੇ ਲਈ ਨੀਤੀ ਬਣਾਉਣ ਦੇ ਹੁਕਮ ਦਿੱਤੇ ਸਨ।

ਦੱਸ ਦੇਈਏ ਕਿ ਸਰਕਾਰੀ ਵਕੀਲ ਤੇਜ਼ ਸ਼ਰਮਾ ਨੇ ਪੰਜਾਬ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਹਾਈ ਕੋਰਟ ਵਿੱਚ ਪੇਸ਼ ਕੀਤੀ ਸੀ। ਜਿਸ ਵਿੱਚ ਬਹਿਸ ਉਪਰੰਤ ਸਰਕਾਰੀ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਦੇ ਨਾਲ-ਨਾਲ ਲੋਕਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਦੇ ਆਦੇਸ਼ ਦਿੱਤੇ ਗਏ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ- ਜੇਕਰ ਪਾਵਰਕਾਮ ਜਾਂ ਉਨ੍ਹਾਂ ਦੇ ਕਰਮਚਾਰੀਆਂ ਦੀ ਕਿਸੇ ਕਿਸਮ ਦੀ ਅਣਗਹਿਲੀ ਸਾਹਮਣੇ ਆਉਂਦੀ ਹੈ ਤਾਂ ਉਸ ਮਾਮਲੇ ‘ਚ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਫਿਰ ਵੀ ਜੇਕਰ ਕੋਈ ਆਮ ਵਿਅਕਤੀ ਬਿਜਲੀ ਵਿਭਾਗ ਦੀ ਅਣਗਹਿਲੀ ਕਾਰਨ ਕਰੰਟ ਲੱਗ ਜਾਂਦਾ ਹੈ ਅਤੇ ਉਸ ਦੀ ਮੌਤ ਜਾਂ ਜ਼ਖਮੀ ਹੋ ਜਾਂਦਾ ਹੈ ਤਾਂ ਕਰਮਚਾਰੀ ਮੁਆਵਜ਼ਾ ਐਕਟ ਤਹਿਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇਗੀ।

ਮੁਆਵਜ਼ੇ ਦੀ ਰਕਮ ਦਾ ਫੈਸਲਾ ਮ੍ਰਿਤਕ ਦੀ ਉਮਰ ਅਤੇ ਉਸਦੀ ਆਮਦਨ ਦੇ ਹਿਸਾਬ ਨਾਲ ਕੀਤਾ ਜਾਵੇਗਾ। ਪਾਵਰਕੌਮ ਨੂੰ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘਟਨਾ ਦੇ 30 ਦਿਨਾਂ ਦੇ ਅੰਦਰ ਮੁਆਵਜ਼ਾ ਜਾਰੀ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...