May 25, 2026, 11:35 pm
----------- Advertisement -----------
HomeNewsBreaking News2 ਭਰਾਵਾਂ ਸਮੇਤ 3 ਦੀ ਮੌ+ਤ: ਤੇਜ਼ ਰਫਤਾਰ ਬੱਸ ਨੇ ਓਵਰਟੇਕ ਕਰਦੇ...

2 ਭਰਾਵਾਂ ਸਮੇਤ 3 ਦੀ ਮੌ+ਤ: ਤੇਜ਼ ਰਫਤਾਰ ਬੱਸ ਨੇ ਓਵਰਟੇਕ ਕਰਦੇ ਹੋਏ ਮੋਟਰਸਾਈਕਲ ਨੂੰ ਮਾਰੀ ਟੱਕਰ

Published on

----------- Advertisement -----------
  • ਬੱਸ ਡਰਾਈਵਰ ਮੌਕੇ ਤੋਂ ਫਰਾਰ

ਹੁਸ਼ਿਆਰਪੁਰ, 7 ਦਸੰਬਰ 2023 – ਗੜ੍ਹਸ਼ੰਕਰ ਚੰਡੀਗੜ੍ਹ ਰੋਡ ‘ਤੇ ਪਿੰਡ ਪਨਾਮ ਨੇੜੇ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ ‘ਚ ਆਉਣ ਨਾਲ ਦੋ ਭਰਾਵਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਓਵਰਟੇਕ ਕਰਦੇ ਸਮੇਂ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਜਿਸ ਵਿੱਚ ਮੋਟਰਸਾਈਕਲ ਸਵਾਰ ਜੋਗਿੰਦਰ ਕੁਮਾਰ ਉਰਫ਼ ਨੀਕੂ, ਰਮਨ ਕੁਮਾਰ ਉਰਫ਼ ਰੌਕੀ (ਦੋਵੇਂ ਸਕੇ ਭਰਾ) ਅਤੇ ਹੇਮ ਰਾਜ ਵਾਸੀ ਪੰਚਨੰਗਲਾਂ ਥਾਣਾ ਮਾਹਿਲਪੁਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਸੂਚਨਾ ਮਿਲਦੇ ਹੀ ਪੁਲੀਸ ਚੌਕੀ ਸਮੁੰਦਰਾ ਦੇ ਇੰਚਾਰਜ ਏਐਸਆਈ ਸੁਖਵਿੰਦਰ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ। ਉਥੇ ਡਾਕਟਰਾਂ ਨੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਏਐਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਚਾਲਕ ਪ੍ਰੇਮ ਲਾਲ ਵਾਸੀ ਚੱਬੇਵਾਲ ਮੌਕੇ ਤੋਂ ਫ਼ਰਾਰ ਹੋ ਗਿਆ। ਦੋਸ਼ੀ ਡਰਾਈਵਰ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਮਾਮਲਾ ਦਰਜ ਕਰ ਲਿਆ ਗਿਆ ਹੈ। ਇਹ ਹਾਦਸਾ ਬੱਸ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਜਿਸ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਤਿੰਨੋਂ ਪੰਚਨੰਗਲਾਂ ਦੇ ਰਹਿਣ ਵਾਲੇ ਸਨ ਅਤੇ ਸਵੇਰੇ ਬਲਾਚੌਰ ਜਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...