August 10, 2026, 1:02 am
----------- Advertisement -----------
HomeNewsਮੋਗਾ 'ਚ ਪੁਲਿਸ ਮੁਲਾਜ਼ਮ ਦੀ ਮੌਤ, ਡਿਊਟੀ 'ਤੇ ਜਾਂਦੇ ਸਮੇਂ ਪਸ਼ੂ ਨੂੰ...

ਮੋਗਾ ‘ਚ ਪੁਲਿਸ ਮੁਲਾਜ਼ਮ ਦੀ ਮੌਤ, ਡਿਊਟੀ ‘ਤੇ ਜਾਂਦੇ ਸਮੇਂ ਪਸ਼ੂ ਨੂੰ ਬਚਾਉਂਦੇ ਹੋਏ ਦਰੱਖਤ ਨਾਲ ਟਕਰਾਈ ਕਾਰ

Published on

----------- Advertisement -----------


ਮੋਗਾ ‘ਚ ਡਿਊਟੀ ‘ਤੇ ਗਏ ਪੰਜਾਬ ਪੁਲਿਸ ਮੁਲਾਜ਼ਮ ਦੀ ਕਾਰ ਅਚਾਨਕ ਸਾਹਮਣੇ ਆਏ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਤਾਂ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਬੂਟਾ ਸਿੰਘ ਨਾਮਕ ਪੁਲਿਸ ਮੁਲਾਜ਼ਮ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਰਹਿਣ ਵਾਲਾ ਸੀ ਅਤੇ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਕਰਦਾ ਸੀ ਅੱਜ ਸਵੇਰੇ ਉਹ ਆਪਣੇ ਪਿੰਡ ਠੱਠੀ ਭਾਈ ਤੋਂ ਨਿਹਾਲ ਸਿੰਘ ਵਾਲਾ ਵਿਖੇ ਡਿਊਟੀ ਲਈ ਜਾ ਰਿਹਾ ਸੀ ਕਿ ਅਚਾਨਕ ਨੇੜੇ ਪਿੰਡ ਵਿੱਚ ਇੱਕ ਛੱਡਿਆ ਹੋਇਆ ਪਸ਼ੂ ਉਸਦੀ ਕਾਰ ਦੇ ਸਾਹਮਣੇ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਕਾਰ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੂਟਾ ਸਿੰਘ ਦੀ ਉਮਰ ਕਰੀਬ 30 ਸਾਲ ਸੀ, ਉਹ ਸ਼ਾਦੀਸ਼ੁਦਾ ਸੀ ਅਤੇ ਉਸਦੇ ਦੋ ਬੱਚੇ ਹਨ। ਸਵੇਰੇ ਉਹ ਨਿਹਾਲ ਸਿੰਘ ਵਾਲਾ ਵਿੱਚ ਆਪਣੀ ਡਿਊਟੀ ਲਈ ਜਾ ਰਿਹਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...