May 14, 2026, 11:05 am
----------- Advertisement -----------
HomeNewsBreaking Newsਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਕੈਦੀ ਦੀ ਹੋਈ ਮੌ.ਤ, ਅਚਾਨਕ ਸਿਹਤ ਹੋਈ ਸੀ...

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਕੈਦੀ ਦੀ ਹੋਈ ਮੌ.ਤ, ਅਚਾਨਕ ਸਿਹਤ ਹੋਈ ਸੀ ਖਰਾਬ

Published on

----------- Advertisement -----------

ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਧਾਰਾ 302 ਤਹਿਤ ਸਜ਼ਾ ਕੱਟ ਰਹੇ ਇੱਕ ਕੈਦੀ ਦੀ ਮੌਤ ਹੋ ਗਈ। ਬੀਤੇ ਸੋਮਵਾਰ ਰਾਤ ਨੂੰ ਜੇਲ੍ਹ ਵਿੱਚ ਕੈਦੀ ਦੀ ਸਿਹਤ ਵਿਗੜ ਗਈ। ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਕੈਦੀ ਰੁਪਿੰਦਰ ਸਿੰਘ ਵਾਸੀ ਪਿੰਡ ਵਾੜਾ ਪੋਹਵਿੰਡੀਆਂ (ਜੀਰਾ) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਹਾ ਕਿ ਰੁਪਿੰਦਰ ਦੀ ਤਬੀਅਤ ਖ਼ਰਾਬ ਹੋ ਗਈ ਹੈ, ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ।  

ਮੰਗਲਵਾਰ ਸਵੇਰੇ ਜਦੋਂ ਅਸੀਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ ਤਾਂ ਪਤਾ ਲੱਗਾ ਕਿ ਰੁਪਿੰਦਰ ਦੀ ਮੌਤ ਹੋ ਚੁੱਕੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਹੈ ਕਿ ਰੁਪਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਰੁਪਿੰਦਰ 72 ਸਾਲਾਂ ਦੇ ਸਨ। ਪੁਲਿਸ ਨੇ ਕਾਨੂੰਨੀ ਕਾਰਵਾਈ ਪੂਰੀ ਕਰ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਨੇ ਆਪਣੀ ਪਤਨੀ ਦਾ ਕਤਲ ਕੀਤਾ ਸੀ। ਫਿਰ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...