September 7, 2026, 10:23 pm
----------- Advertisement -----------
HomeNewsBreaking Newsਲੁਧਿਆਣਾ 'ਚ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

Published on

----------- Advertisement -----------

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਮੰਗਲਵਾਰ ਰਾਤ ਤੋਂ ਆਪਣੇ ਘਰ ਤੋਂ ਲਾਪਤਾ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਈ ਥਾਵਾਂ ‘ਤੇ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਸਵੇਰੇ ਉਸ ਦੇ ਪਰਿਵਾਰ ਵਾਲਿਆਂ ਨੂੰ ਸੁਭਾਸ਼ ਨਗਰ ਥਾਣੇ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਮ੍ਰਿਤਕ ਦੀ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਮ੍ਰਿਤਕ ਦਾ ਨਾਂ ਹਰਸ਼ (22) ਹੈ।

ਜਾਣਕਾਰੀ ਮੁਤਾਬਕ ਹਰਸ਼ ਮੰਗਲਵਾਰ ਦੇਰ ਰਾਤ ਸੁਭਾਸ਼ ਨਗਰ ਇਲਾਕੇ ਦੀ ਕਰਮਸਰ ਕਾਲੋਨੀ ‘ਚ ਬੇਹੋਸ਼ ਪਿਆ ਸੀ। ਲੋਕਾਂ ਨੇ ਤੁਰੰਤ 08 ਐਂਬੂਲੈਂਸ ਨੂੰ ਸੂਚਿਤ ਕੀਤਾ। ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਹਰਸ਼ ਦੀ ਮੌਤ ਹੋ ਗਈ।

ਡਾਕਟਰਾਂ ਨੇ ਮ੍ਰਿਤਕ ਨੌਜਵਾਨ ਦੇ ਮੂੰਹ ‘ਚੋਂ ਝੱਗ ਨਿਕਲਦੀ ਦੇਖੀ ਅਤੇ ਮਾਮਲਾ ਸ਼ੱਕੀ ਹੋਣ ‘ਤੇ ਉਨ੍ਹਾਂ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ। ਮਾਮਲੇ ਦੀ ਸੂਚਨਾ ਥਾਣਾ ਟਿੱਬਾ ਦੀ ਪੁਲਸ ਨੂੰ ਦਿੱਤੀ ਗਈ। ਸੁਭਾਸ਼ ਨਗਰ ਚੌਕੀ ਦੀ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹਰਸ਼ ਤਾਜਪੁਰ ਰੋਡ ਦੇ ਪੁਨੀਤ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਹਰਸ਼ 10ਵੀਂ ਪਾਸ ਹੈ ਅਤੇ ਇੱਕ ਰੰਗਾਈ ਯੂਨਿਟ ਵਿੱਚ ਕੰਮ ਕਰਦਾ ਹੈ। ਕੁਝ ਸਮਾਂ ਪਹਿਲਾਂ ਉਸ ਦੇ ਪਿਤਾ ਦੀ ਬੀਮਾਰੀ ਕਾਰਨ ਮੌਤ ਹੋ ਗਈ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ ਮੰਗਲਵਾਰ ਸ਼ਾਮ ਤੋਂ ਹੀ ਘਰੋਂ ਨਿਕਲਿਆ ਸੀ। ਦੇਰ ਰਾਤ ਤੱਕ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਵਾਲੇ ਅਤੇ ਦੋਸਤਾਂ ਵੱਲੋਂ ਆਸਪਾਸ ਦੇ ਇਲਾਕਿਆਂ ਵਿੱਚ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਬੁੱਧਵਾਰ ਸਵੇਰੇ ਪੁਲਸ ਨੇ ਉਨ੍ਹਾਂ ਨੂੰ ਬੁਲਾ ਕੇ ਉਨ੍ਹਾਂ ਦੇ ਬੇਟੇ ਦੀ ਮੌਤ ਦੀ ਸੂਚਨਾ ਦਿੱਤੀ, ਜਿੱਥੇ ਪਰਿਵਾਰ ਵਾਲੇ ਹਸਪਤਾਲ ਪਹੁੰਚੇ ਅਤੇ ਨੌਜਵਾਨ ਦੀ ਪਛਾਣ ਕੀਤੀ।

ਪੁਲੀਸ ਚੌਕੀ ਸੁਭਾਸ਼ ਨਗਰ ਦੇ ਇੰਚਾਰਜ ਏਐਸਆਈ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੰਗਲਵਾਰ ਦੇਰ ਰਾਤ ਕਰਮਸਰ ਕਲੋਨੀ ਦੇ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...